''ਰੈਫਰੈਂਡਮ-2020'' ਦੀ ਲੰਡਨ ਰੈਲੀ ''ਤੇ ਕੈਪਟਨ ਦਾ ਬਿਆਨ

08/13/2018 4:27:01 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ 'ਰੈਫਰੈਂਡਮ-2020' 'ਤੇ ਲੰਡਨ 'ਚ ਕੀਤੀ ਗਈ ਰੈਲੀ ਦੌਰਾਨ ਵੱਖਵਾਦੀਆਂ ਨੂੰ ਕੋਈ ਸਮਰਥਨ ਨਹੀਂ ਮਿਲਿਆ ਅਤੇ ਉਨ੍ਹਾਂ ਦੀ ਰੈਲੀ ਫੇਲ ਹੋ ਗਈ ਹੈ। ਕੈਪਟਨ ਨੇ ਕਿਹਾ ਕਿ ਇਹ ਵੱਖਵਾਦੀ ਜੋ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਦੀ ਕੋਸ਼ਿਸ਼ 'ਚ ਲੱਗੇ ਹੋਏ ਹਨ, ਕਦੇ ਵੀ ਆਪਣੇ ਮਨਸੂਬਿਆਂ 'ਚ ਕਾਮਯਾਬ ਨਹੀਂ ਹੋਣਗੇ।