ਕੈਪਟਨ ਨੂੰ ਵਾਇਰਲ ਕਾਰਨ ਕਮਜ਼ੋਰੀ, ਡਾਕਟਰਾਂ ਵਲੋਂ 2 ਦਿਨ ਆਰਾਮ ਦੀ ਸਲਾਹ
Monday, Dec 10, 2018 - 08:34 AM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਪੀ. ਜੀ. ਆਈ ਹਸਪਤਾਲ ਵਿਖੇ ਆਪਣੇ ਕੁਝ ਟੈਸਟ ਕਰਵਾਏ। ਪਿਛਲੇ ਹਫਤੇ ਵਾਇਰਲ ਬੁਖਾਰ ਹੋਣ ਤੋਂ ਬਾਅਦ ਉਨ੍ਹਾਂ ਨੇ ਇਹ ਟੈਸਟ ਮੁੜ ਕਰਵਾਏ ਹਨ। ਪੀ. ਜੀ. ਆਈ ਦੇ ਡਾਕਟਰਾਂ ਅਨੁਸਾਰ ਸਾਰੇ ਟੈਸਟ ਠੀਕ ਹਨ ਅਤੇ ਮੁੱਖ ਮੰਤਰੀ ਨੂੰ ਵਾਇਰਲ ਬੁਖਾਰ ਦੇ ਕਾਰਨ ਮਾਮੂਲੀ ਜਿਹੀ ਕਮਜ਼ੋਰੀ ਹੈ। ਡਾਕਟਰਾਂ ਅਨੁਸਾਰ ਉਨ੍ਹਾਂ ਦੇ ਕੀਤੇ ਗਏ ਸਾਰੇ ਟੈਸਟ ਠੀਕ ਨਿਕਲੇ ਹਨ, ਫਿਰ ਵੀ ਕਮਜ਼ੋਰੀ ਦੇ ਚੱਲਦਿਆਂ ਡਾਕਟਰਾਂ ਨੇ ਮੁੱਖ ਮੰਤਰੀ ਨੂੰ 48 ਘੰਟੇ ਮਤਲਬ ਕਿ 2 ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ।