ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਦੇ ਕੇ ਕਸੂਤੀ ਘਿਰੀ ਕੈਪਟਨ ਸਰਕਾਰ, ‘ਆਪ’ ਨੇ ਮੰਗਿਆ ਅਸਤੀਫ਼ਾ
Sunday, Jun 20, 2021 - 10:41 PM (IST)
ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਆਪਣੇ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਡੀ.ਐੱਸ.ਪੀ ਅਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ’ਤੇ ਜਿੱਥੇ ਸਿਆਸੀ ਹਲਚਲ ਸ਼ੁਰੂ ਹੋ ਚੁੱਕੀ ਹੈ, ਉਥੇ ਹੀ ਹੁਣ ਕਈ ਲੀਡਰਾਂ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਦੀ ਮੰਗ ਸ਼ੁਰੂ ਹੋ ਗਈ ਹੈ। ਇਸ ਦੇ ਚੱਲਦੇ ‘ਆਪ’ ਦੇ ਸੀਨੀਅਰ ਲੀਡਰ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਨੌਜਵਾਨਾ ਨੂੰ ਨੌਕਰੀ ਦਿੱਤੀ ਜਾਵੇਗੀ ਪਰ ਅੱਜ ਹਰ ਨੌਜਵਾਨ ਉਨ੍ਹਾਂ ਦੇ ਇਸ ਫ਼ੈਸਲੇ ਤੋਂ ਬਾਅਦ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣਗੇ ਕੁੰਵਰ ਵਿਜੇ ਪ੍ਰਤਾਪ !
ਅੱਜ ਉਨ੍ਹਾਂ ਦੇ ਇਸ ਫ਼ੈਸਲੇ ’ਤੇ ਜਿੱਥੇ ਪੰਜ ਵਿਧਾਇਕਾਂ ਨੇ ਸਵਾਲ ਚੁੱਕੇ ਹਨ, ਉੱਥੇ ਹੀ ਉਨ੍ਹਾਂ ਦੇ ਮੰਤਰੀ ਮੰਡਲ ਅਤੇ ਲੀਡਰਾਂ ਵੱਲੋਂ ਵੀ ਸਵਾਲ ਚੁੱਕੇ ਜਾ ਰਹੇ ਹਨ। ਪੀ .ਸੀ. ਸੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਇਸ ’ਤੇ ਸਵਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਉਹ ਹੁੰਦਾ ਹੈ ਜਿਸਦੀ ਫੌਜ ਉਸ ਦਾ ਹੁਕਮ ਮੰਨੇ ਪਰ ਅੱਜ ਕੈਪਟਨ ਦੇ ਇਸ ਫ਼ੈਸਲੇ ’ਤੇ ਉਨ੍ਹਾਂ ਦੀ ਫ਼ੌਜ ਵੱਲੋਂ ਹੀ ਉਂਗਲ ਚੁੱਕੀ ਜਾ ਰਹੀ ਹੈ। ਅਜਿਹੇ ’ਚ ਨੈਤਿਕਤਾ ਦੇ ਆਧਾਰ ’ਤੇ ਉਸ ਫੌਜ ਦੇ ਕੈਪਟਨ ਵੱਲੋਂ ਉਨ੍ਹਾਂ ਨੂੰ ਲੀਡ ਕਰਨਾ ਨਹੀਂ ਰਹਿ ਜਾਂਦਾ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਘਰ-ਘਰ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਮੁਹਿੰਮ ਸ਼ੁਰੂ ਕਰਨੀ ਚਾਹੀਦੀ ਹੈ ਪਰ ਇੱਥੇ ਤਾਂ ਆਪਣੇ ਚਹੇਤਿਆਂ ਦੇ ਮੁੰਡਿਆਂ ਨੂੰ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਤਾਂ ਉਹੀ ਗੱਲ ਹੋ ਗਈ ਅੰਨ੍ਹਾ ਵੰਡੇ ਰਿਓੜੀਆਂ ਮੁੜ-ਮੁੜ ਆਪਣਿਆਂ ਨੂੰ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਫ਼ੈਸਲਾ ਜਲਦ ਤੋਂ ਜਲਦ ਵਾਪਸ ਲੈ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਬੱਚਿਆਂ ਨਾਲ ਸਬੰਧਤ ਨਗਨ ਵੀਡੀਓ ਵੇਖਣ ਅਤੇ ਅਦਾਨ-ਪ੍ਰਦਾਨ ਕਰਨ ਵਾਲਿਆਂ ’ਤੇ ਵੱਡੀ ਕਾਰਵਾਈ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?