ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
Tuesday, Oct 20, 2020 - 06:19 PM (IST)
ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਵਲੋਂ ਬਿੱਲ ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਬਿੱਲ ਕਿਸਾਨ ਪੱਖੀ ਹਨ ਅਤੇ ਇਸ ਦੇ ਸਮਰਥਨ ਲਈ ਉਹ ਸਾਰੀਆਂ ਪਾਰਟੀਆਂ ਦਾ ਧੰਨਵਾਦ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਿਧਾਨ ਸਭਾ ਵਲੋਂ ਪਾਸ ਕੀਤੇ ਬਿੱਲਾਂ ਦੀਆਂ ਕਾਪੀਆਂ ਰਾਜਪਾਲ ਦੇ ਸਪੁਰਦ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਰਾਜਪਾਲ ਨੂੰ ਬਿੱਲਾਂ 'ਤੇ ਦਸਤਖ਼ਤ ਕਰਨ ਅਤੇ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਰਾਜਪਾਲ ਨੇ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ 'ਚ ਗੂੰਜਿਆ ਸਿੱਧੂ ਦਾ ਚਪੇੜ ਵਾਲਾ ਬਿਆਨ, ਮੰਤਰੀਆਂ ਤੇ ਵਿਧਾਇਕਾਂ ਨੇ ਥਾਪੜੇ ਮੇਜ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ 2 ਤੋਂ 5 ਨਵੰਬਰ ਦਰਮਿਆਨ ਦਾ ਸਮਾਂ ਮੰਗਿਆ ਹੈ ਅਤੇ ਪੰਜਾਬ ਦੀਆਂ ਸਾਰੀਆਂ ਧਿਰਾਂ ਦੇ ਵਿਧਾਇਕਾਂ ਨਾਲ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਅਸਰ ਪੰਜਾਬ 'ਚ ਹੀ ਨਹੀਂ ਸਗੋਂ ਹਰਿਆਣਾ ਅਤੇ ਰਾਜਿਸਥਾਨ ਵਿਚ ਵੀ ਹੋਵੇਗਾ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੇ ਮਹਿਕਮੇ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਖਿਆ ਹੈ ਕਿ ਧਰਨੇ ਲਗਾਉਣਾ ਕਿਸਾਨਾਂ ਦਾ ਹੱਕ ਹੈ ਪਰ ਉਹ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਹਨ ਉਹ ਰੇਲ ਆਵਾਜਾਈ ਵਿਚ ਢਿੱਲ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਿਨੋਂ ਦਿਨ ਬਿਜਲੀ ਸੰਕਟ ਡੂੰਘਾ ਹੋ ਰਿਹਾ ਹੈ, ਇਸ ਦੇ ਨਾਲ ਪੰਜਾਬ ਦਾ ਝੋਨਾ ਵੀ ਬਾਹਰ ਨਹੀਂ ਜਾ ਰਿਹਾ, ਲਿਹਾਜ਼ਾ ਇਨ੍ਹਾਂ ਗੱਲਾਂ ਵੱਲ ਧਿਆਨ ਦਿੰਦੇ ਹੋਏ ਕਿਸਾਨਾਂ ਨੂੰ ਰੇਲ ਆਵਾਜਾਈ ਵਿਚ ਢਿੱਲ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਘਰ 'ਚ ਵੜ ਕੇ ਕਤਲ ਕੀਤੇ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ