ਕੈਪਟਨ ਸਰਕਾਰ ਵਲੋਂ ਵੱਡਾ ਫੈਸਲਾ, 108 ਐਂਬੂਲੈਂਸ 'ਤੇ ਮੁੱਖ ਮੰਤਰੀ ਦੀ ਤਸਵੀਰ ਨਾ ਲਗਾਉਣ ਦੇ ਹੁਕਮ
Monday, Sep 25, 2017 - 06:21 PM (IST)
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 108 ਐਂਬੂਲੈਂਸ ਤੋਂ ਮੁੱਖ ਮੰਤਰੀ ਦੀ ਤਸਵੀਰ ਨਾ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਵੀ ਕੈਪਟਨ ਸਰਕਾਰ ਵੀ. ਅਈ. ਪੀ. ਕਲਚਰ 'ਤੇ ਚੋਟ ਕਰਦੇ ਹੋਏ ਲਾਲ ਬੱਤੀ ਕਲਚਰ ਨੂੰ ਖਤਮ ਕਰਨ ਦੇ ਹੁਕਮ ਦੇ ਚੁੱਕੀ ਹੈ।
ਤਾਜ਼ਾ ਹੁਕਮਾਂ 'ਚ ਕੈਪਟਨ ਅਮਰਿੰਦਰ ਸਿੰਘ ਨੇ 108 ਨੰਬਰ ਐਂਬੂਲੈਂਸ 'ਤੇ ਮੁੱਖ ਮੰਤਰੀ ਦੀ ਤਸਵੀਰ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਦਰਅਸਲ 108 ਐਂਬੂਲੈਂਸ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਲੱਗੀ ਸੀ ਜਿਸ 'ਤੇ ਸਵਾਲ ਚੁੱਕੇ ਜਾ ਰਹੇ ਸਨ।
