ਕੈਪਟਨ ਵਲੋਂ ਨਵੀਂ ਪਾਰਟੀ ਦਾ ਐਲਾਨ, ‘ਪੰਜਾਬ ਲੋਕ ਕਾਂਗਰਸ’ ਹੋਵੇਗਾ ਨਾਂ

Tuesday, Nov 02, 2021 - 07:57 PM (IST)

ਕੈਪਟਨ ਵਲੋਂ ਨਵੀਂ ਪਾਰਟੀ ਦਾ ਐਲਾਨ, ‘ਪੰਜਾਬ ਲੋਕ ਕਾਂਗਰਸ’ ਹੋਵੇਗਾ ਨਾਂ

ਚੰਡੀਗੜ੍ਹ : ਕਾਂਗਰਸ ਵਿਚੋਂ ਅਸਤੀਫ਼ਾ ਦੇਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਦਾ ਐਲਾਨ ਵੀ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਪਾਰਟੀ ਹੋਵੇਗਾ। ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤੇ ਜਾਣ ਤੋਂ ਖਫ਼ਾ ਚੱਲ ਰਹੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਆਖ ਚੁੱਕੇ ਸਨ ਕਿ ਉਹ ਹੁਣ ਕਿਸੇ ਕੀਮਤ ’ਤੇ ਕਾਂਗਰਸ ਦਾ ਹਿੱਸਾ ਨਹੀਂ ਰਹਿਣਗੇ। ਹਾਲਾਂਕਿ ਕੈਪਟਨ ਨੇ ਇਹ ਜ਼ਰੂਰ ਆਖਿਆ ਸੀ ਕਿ ਉਹ ਚੋਣਾਂ ਦੌਰਾਨ ਭਾਜਪਾ ਨਾਲ ਗਠਜੋੜ ਜ਼ਰੂਰ ਕਰ ਸਕਦੇ ਹਨ ਪਰ ਇਹ ਵੀ ਤਾਂ ਹੀ ਹੋਵੇਗਾ ਜੇਕਰ ਭਾਜਪਾ ਸਰਕਾਰ ਪਹਿਲਾਂ ਕਿਸਾਨੀ ਮਸਲੇ ਦਾ ਹੱਲ ਕਰਦੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ’ਚੋਂ ਦਿੱਤਾ ਅਸਤੀਫ਼ਾ

ਕੈਪਟਨ ਨੇ ਆਖਿਆ ਸੀ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਇਥੇ ਹੀ ਬਸ ਨਹੀਂ ਕੈਪਟਨ ਨੇ ਇਹ ਵੀ ਆਖਿਆ ਸੀ ਕਿ ਕਾਂਗਰਸ ਦੇ ਕਈ ਲੀਡਰ ਉਨ੍ਹਾਂ ਦੇ ਸੰਪਰਕ ਵਿਚ ਹਨ। ਕੈਪਟਨ ਅਮਰਿੰਦਰ ਸਿੰਘ ਵਲੋਂ ਸੋਨੀਆ ਗਾਂਧੀ ਨੂੰ ਭੇਜੇ ਗਏ 7 ਪੰਨ੍ਹਿਆ ਦੇ ਅਸਤੀਫ਼ੇ ਵਿਚ ਵੱਡੇ ਮਿਹਣੇ ਮਾਰੇ ਹਨ। ਕੈਪਟਨ ਨੇ ਅਸਤੀਫੇ ’ਚ ਇਹ ਤੱਕ ਆਖਿਆ ਹੈ ਕਿ ਉਨ੍ਹਾਂ ਨੂੰ ਕਾਂਗਰਸ ਨੇ ਜਲੀਲ ਕੀਤਾ ਹੈ ਅਤੇ ਇਹ ਸਭ ਜਾਣਦੇ ਹੋਏ ਵੀ ਤੁਸੀਂ ਚੁੱਪ ਚਾਪ ਸਭ ਦੇਖਦੇ ਰਹੇ।

ਇਹ ਵੀ ਪੜ੍ਹੋ : ਤਲਖੀ ਦਰਮਿਆਨ ਕੇਦਾਰਨਾਥ ਪਹੁੰਚੇ ਚੰਨੀ ਤੇ ਸਿੱਧੂ, ਤਸਵੀਰਾਂ ਰਾਹੀਂ ਦਿੱਤਾ ‘ਸੁੱਖ ਸਾਂਦ’ ਦਾ ਸੁਨੇਹਾ

ਨੋਟ - ਕੈਪਟਨ ਵਲੋਂ ਨਵੀਂ ਪਾਰਟੀ ਬਣਾਏ ਜਾਣ ਦੇ ਕਦਮ ਨੂੰ ਤੁਸੀਂ ਕਿਵੇਂ ਦੇਖਦੇ ਹੋ?


author

Gurminder Singh

Content Editor

Related News