ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਰੋਕੇ ਜਾਣ ਨੂੰ ਲੈ ਕੇ ਕੈਪਟਨ ਦੀ ਖੱਟੜ ਨੂੰ ਖ਼ਾਸ ਅਪੀਲ

11/26/2020 6:39:11 PM

ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਅਪੀਲ ਕਰਦੇ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਦਿੱਲੀ ਕੂਚ ਨੂੰ ਲੈ ਕੇ ਉਨ੍ਹਾਂ ਨੂੰ ਅੱਗੇ ਵੱਧਣ ਦਿੱਤਾ ਜਾਵੇ।

ਫਗਵਾੜਾ: ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ

PunjabKesari

ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 2 ਮਹੀਨਿਆਂ ਤੋਂ ਪੰਜਾਬ 'ਚ ਸ਼ਾਂਤੀ ਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਬਲ ਦਾ ਸਹਾਰਾ ਲੈ ਕੇ ਕਿਸਾਨਾਂ ਨੂੰ ਕਿਉਂ ਉਕਸਾ ਰਹੀ ਹੈ? ਕੀ ਕਿਸਾਨਾਂ ਨੂੰ ਜਨਤਕ ਰਾਜਮਾਰਗ ਤੋਂ ਸ਼ਾਂਤੀਪੂਰਨ ਲੰਘਣ ਦਾ ਵੀ ਅਧਿਕਾਰ ਨਹੀਂ ਹੈ?  ਉਨ੍ਹਾਂ ਮਨੋਹਰ ਲਾਲ ਖੱਟੜ ਨੂੰ ਅਪੀਲ ਕਰਦੇ ਕਿਹਾ ਕਿ ਕਿਸਾਨਾਂ ਨੂੰ ਅੱਗੇ ਵੱਧਣ ਦਿੱਤਾ ਜਾਵੇ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਆਦਮਪੁਰ ਵਿਖੇ ਸੈਲੂਨ 'ਚ ਦਿਨ-ਦਿਹਾੜੇ ਗੈਂਗਵਾਰ, ਗੋਲੀਆਂ ਮਾਰ ਨੌਜਵਾਨ ਦਾ ਕੀਤਾ ਕਤਲ

PunjabKesari

ਕੈਪਟਨ ਨੇ ਹੈਰਾਨੀ ਪ੍ਰਗਟ ਕਰਦੇ ਕਿਹਾ ਕਿ ਹਰਿਆਣਾ ਸਰਕਾਰ ਸ਼ਾਂਤੀਪੂਰਵਕ ਦਿੱਲੀ ਜਾ ਰਹੇ ਕਿਸਾਨਾਂ 'ਤੇ ਹਰਿਆਣਾ ਸਰਕਾਰ ਨੇ ਗੈਰ ਸੰਵਿਧਾਨਕ ਅਤੇ ਗੈਰ ਲੋਕਤੰਤਰਿਕ ਤਰੀਕੇ ਨਾਲ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ। ਇਹ ਬੜੇ ਦੁੱਖ ਵਾਲੀ ਗੱਲ ਹੈ ਕਿ ਸੰਵਿਧਾਨਕ ਦਿਹਾੜੇ ਵਾਲੇ ਦਿਨ ਇਹ ਸਭ ਕੁਝ ਹੋ ਰਿਹਾ ਹੈ। ਸੰਵਿਧਾਨ ਅਨੁਸਾਰ ਕਿਸਾਨਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਵਿਰੋਧ ਕਰਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਨੇ ਖੱਟੜ ਨੂੰ ਅਪੀਲ ਕਰਦੇ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਦਿੱਲੀ ਤੱਕ ਪਹੁੰਚਾਉਣ ਦਿੱਤੀ ਜਾਵੇ।

ਇਹ ਵੀ ਪੜ੍ਹੋ: ਆਦਮਪੁਰ ਏਅਰਪੋਰਟ ਤੋਂ 38 ਯਾਤਰੀਆਂ ਨੂੰ ਲੈ ਕੇ ਮੁੰਬਈ ਲਈ ਉੱਡਿਆ ਜਹਾਜ਼, ਅੱਜ ਫਲਾਈਟ ਰਹੇਗੀ ਰੱਦ

PunjabKesari

ਜ਼ਿਕਰਯੋਗ ਹੈ ਕਿ 3 ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵੱਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੇ 'ਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ।

ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਸ ਨੂੰ ਸਾਫ਼ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ।
ਫ਼ਿਲਹਾਲ ਕਿਸਾਨ ਕਰਨਾਲ ਨੇੜੇ ਹਨ। ਦਿੱਲੀ ਪੁਲਸ ਵਲੋਂ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ। ਜੇਕਰ ਕਿਸਾਨ ਦੂਜੇ ਸੂਬਿਆਂ ਤੋਂ ਦਿੱਲੀ ਆਏ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕਿਸਾਨ ਰਾਸ਼ਨ-ਪਾਣੀ ਲੈ ਕੇ ਆਏ ਹਨ ਅਤੇ ਉਨ੍ਹਾਂ ਦੀ ਯੋਜਨਾ ਹੈ ਕਿ ਜਿੱਥੇ ਵੀ ਪੁਲਸ ਰੋਕੇਗੀ, ਉੱਥੇ ਹੀ ਧਰਨੇ 'ਤੇ ਬੈਠ ਜਾਣਗੇ। ਪੰਜਾਬ ਤੋਂ ਲੱਗਭਗ 3 ਲੱਖ ਕਿਸਾਨ 26 ਨਵੰਬਰ ਤੋਂ 'ਦਿੱਲੀ ਚਲੋ' ਅੰਦੋਲਨ ਤਹਿਤ ਦਿੱਲੀ ਰਵਾਨਾ ਹੋਣ ਲਈ ਤਿਆਰ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਥਾਵਾਂ 'ਤੇ ਭਾਰੀ ਜਾਮ ਹਨ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਦਿੱਲੀ-ਹਰਿਆਣਾ ਬਾਰਡਰ 'ਤੇ ਸਖ਼ਤ ਸੁਰੱਖਿਆ ਹੈ ਅਤੇ ਡਰੋਨ ਜ਼ਰੀਏ ਨਜ਼ਰ ਰੱਖੀ ਜਾ ਰਹੀ ਹੈ। ਪਟਿਆਲਾ-ਅੰਬਾਲਾ ਹਾਈਵੇਅ ਨੇੜੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਬੌਛਾਰਾਂ ਦਾ ਇਸਤੇਮਾਲ ਕੀਤਾ  ਗਿਆ ਅਤੇ ਕਿਸਾਨਾਂ ਨੂੰ ਅੱਗੇ ਨਹੀਂ ਵੱਧਣ ਦਿੱਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।


shivani attri

Content Editor

Related News