ਪੰਜ ਸੂਬਿਆਂ ’ਚ ਕਾਂਗਰਸ ਦੀ ਕਰਾਰੀ ਹਾਰ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

Monday, Mar 14, 2022 - 05:38 PM (IST)

ਪੰਜ ਸੂਬਿਆਂ ’ਚ ਕਾਂਗਰਸ ਦੀ ਕਰਾਰੀ ਹਾਰ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ  (ਵਾਰਤਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਸਫ਼ਾਇਆ ਹੋਣ ਲਈ ਪੂਰੀ ਤਰ੍ਹਾਂ ਨਾਲ ਗਾਂਧੀ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਕੈਪਟਨ ਨੇ ਇਥੇ ਕਿਹਾ ਕਿ ਕਾਂਗਰਸ ਕਾਰਜ ਸੰਮਤੀ ਦੀ ਬੈਠਕ ਵਿਚ ਆਪਣੀਆਂ ਗ਼ਲਤੀਆਂ ਨੂੰ ਨਿਮਰਤਾ ਨਾਲ ਕਬੂਲ ਕਰਨ ਦੀ ਬਜਾਏ ਪੰਜਾਬ ਚੋਣਾਂ ਵਿਚ ਬੁਰੀ ਤਰ੍ਹਾਂ ਹਾਰ ਲਈ ਉਨ੍ਹਾਂ ’ਤੇ ਹੀ ਦੋਸ਼ ਲਾਇਆ ਜਾ ਰਿਹਾ ਹੈ। ਕਾਂਗਰਸ ਨਾ ਸਿਰਫ ਪੰਜਾਬ ਵਿਚ ਹਾਰੀ ਬਲਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਣੀਪੁਰ ਵਿਚ ਵੀ ਚੋਣਾਂ ਹਾਰੀ ਤੇ ਇਸ ਸ਼ਰਮਨਾਕ ਹਾਰ ਲਈ ਪੂਰੀ ਤਰ੍ਹਾਂ ਗਾਂਧੀ ਪਰਿਵਾਰ ਜ਼ਿੰਮੇਵਾਰ ਹੈ। ਹੁਣ ਲੋਕ ਹੀ ਨਹੀਂ ਸਮੁੱਚਾ ਦੇਸ਼ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਵਿਚ ਭਰੋਸਾ ਗੁਆ ਬੈਠਾ ਹੈ। ਇਸ ਦੇ ਬਾਵਜੂਦ ਸੱਚਾਈ ਨੂੰ ਨਕਾਰਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ‘ਮੈਗਾ ਰੋਡ ਸ਼ੋਅ’ ’ਚ ਭਗਵੰਤ ਮਾਨ ਦਾ ਵੱਡਾ ਬਿਆਨ, ਵੱਡੇ-ਵੱਡੇ ਲੀਡਰ ਹਾਰੇ ਨਹੀਂ ਸਗੋਂ ਪੰਜਾਬ ਦੇ ਲੋਕ ਜਿੱਤੇ

ਕੈਪਟਨ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਕਈ ਸੀਨੀਅਰ ਨੇਤਾ ਇਸ ਦੇ ਲਈ ਪ੍ਰਦੇਸ਼ ਕਾਂਗਰਸ ਦੇ ਅੰਦਰਲੇ ਕਾਟੋ ਕਲੇਸ਼ ਤੇ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਾਰਟੀ ਵਿਰੋਧੀ ਬਿਆਨਾਂ ਨੂੰ ਸੂਬੇ ਵਿਚ ਕਾਂਗਰਸ ਦੀ ਹਾਰ ਲਈ ਜ਼ਿੰਮੇਵਾਰ ਦੱਸ ਰਹੇ ਹਨ। ਸਰਹੱਦੀ ਸੂਬੇ ਵਿਚ ਪਾਰਟੀ ਨੇ ਉਸੇ ਦਿਨ ਆਪਣੀ ਕਬਰ ਪੁੱਟਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦਿਨ ਇਸ ਅਸਥਿਰ ਮਨ ਤੇ ਬੜਬੋਲੇ ਨਵਜੋਤ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਵਰਗੇ ਭ੍ਰਿਸ਼ਟ ਵਿਅਕਤੀ ਨੂੰ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਠਾਇਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਿੰਗ ਕਮੇਟੀ ਦੇ ਨੇਤਾ ਸਪੱਸ਼ਟ ਬੋਲਣ ਦੀ ਬਜਾਏ ਉਨ੍ਹਾਂ ’ਤੇ ਦੋਸ਼ ਲਾ ਰਹੇ ਹਨ ਕਿ ਅਮਰਿੰਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਐਂਟੀ ਇਨਕੰਬੈਂਸੀ, ਜਦਕਿ ਉਨ੍ਹਾਂ ਦੇ ਸਮੇਂ ਪਾਰਟੀ ਨੇ ਚੋਣ ਜਿੱਤੇ ਤੇ ਫਰਵਰੀ 2021 ਵਿਚ ਨਗਰ ਨਿਗਮ ਚੋਣਾਂ ਜਿੱਤੀਆਂ।

 ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਸਮੇਤ 5 ਵਿਦਿਆਰਥੀਆਂ ਦੀ ਮੌਤ

ਦਰਅਸਲ, ਕਾਂਗਰਸ ਦੇ ਇਹ ਆਗੂ ਗਾਂਧੀ ਪਰਿਵਾਰ ਨੂੰ ਬਚਾਉਣ ਲਈ ਮੇਰੇ ’ਤੇ ਦੋਸ਼ ਮੜ੍ਹ ਰਹੇ ਹਨ ਪਰ ਅੱਖਾਂ ਬੰਦ ਕਰਨ ਨਾਲ ਪਾਰਟੀ ਦਾ ਨੁਕਸਾਨ ਹੀ ਹੋਵੇਗਾ। ਪਾਰਟੀ ਦੇ ਹਿੱਤ ’ਚ ਫ਼ੈਸਲੇ ਲੈਣ ਦੀ ਬਜਾਏ ਭਵਿੱਖ ਲਈ ਟੋਇਆ ਪੁੱਟ ਰਹੇ ਹਨ। ਇਹ ਆਗੂ ਕਾਂਗਰਸ ਦਾ ਭਲਾ ਨਹੀਂ ਚਾਹੁੰਦੇ। ਕੈਪਟਨ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਹਾਰ ਦਾ ਅਸਲ ਕਾਰਨ ਕਾਂਗਰਸ ਹਾਈਕਮਾਂਡ ਦੀ ਨਾਕਾਮੀ ਰਹੀ। ਸਿੱਧੂ ਵਰਗੇ ਆਗੂ ਨੇ ਸਵਾਰਥਾਂ ਦੀ ਖਾਤਿਰ ਪਾਰਟੀ ਦੇ ਅਕਸ ਨੂੰ ਮਿੱਟੀ ’ਚ ਮਿਲਾ ਦਿੱਤਾ ਅਤੇ ਹਾਰ ਦਾ ਠੀਕਰਾ ਮੇਰੇ ਸਿਰ ਭੰਨਿਆ ਜਾ ਰਿਹਾ ਹੈ। ਗਾਂਧੀ ਪਰਿਵਾਰ ਨੇ ਨਵਜੋਤ ਸਿੱਧੂ ਤੇ ਅਜਿਹੇ ਲੋਕਾਂ ਨਾਲ ਹੱਥ ਮਿਲਾ ਲਿਆ, ਜਿਨ੍ਹਾਂ ਨੂੰ ਸਿਆਸਤ ਦੀ ਇੰਨੀ ਸਮਝ ਨਹੀਂ ਸੀ। ਅਜਿਹੀ ਹਾਲਤ ’ਚ ਚੋਣਾਂ ’ਚ ਕਾਂਗਰਸ ਦਾ ਸਫ਼ਾਇਆ ਹੋਣਾ ਲਾਜ਼ਮੀ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਟਾਂਡਾ ਉੜਮੁੜ ’ਚ ਹੋਏ ਗਊ ਕਤਲਕਾਂਡ ’ਚ 7 ਮੁਲਜ਼ਮ ਗ੍ਰਿਫ਼ਤਾਰ


author

Manoj

Content Editor

Related News