ਭਾਜਪਾ ਨਾਲ ਗਠਜੋੜ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਲਈ 22 ਉਮੀਦਵਾਰਾਂ ਦਾ ਐਲਾਨ

Sunday, Jan 23, 2022 - 08:23 PM (IST)

ਚੰਡੀਗੜ੍ਹ : ਭਾਜਪਾ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜਨ ਵਾਲੇ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਲੋਕ ਕਾਂਗਰਸ ਵਲੋਂ 22 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਰ ਦਿੱਤਾ ਹੈ ਕਿ ਉਹ ਪਟਿਆਲਾ ਸ਼ਹਿਰੀ ਤੋਂ ਚੋਣ ਲੜਨਗੇ। ਇਸ ਮੌਕੇ ਬਕਾਇਦਾ ਕੈਪਟਨ ਵਲੋਂ ਆਪਣੇ ਨਾਮ ਦਾ ਐਲਾਨ ਵੀ ਕੀਤਾ ਗਿਆ ਹੈ। ਕੈਪਟਨ ਵਲੋਂ ਜਾਰੀ ਸੂਚੀ ਮੁਤਾਬਕ ਮਾਲਵਾ ਵਿਚ 17, ਮਾਝਾ ਵਿਚ 2 ਅਤੇ ਦੁਆਬਾ ਵਿਚ ਫਿਲਹਾਲ 3 ਉਮੀਦਵਾਰ ਮੈਦਾਨ ਵਿਚ ਉਤਾਰੇ ਗਏ ਹਨ। ਇਨ੍ਹਾਂ ਵਿਚ ਭੁਲੱਥ ਤੋਂ ਗੋਰਾ ਗਿੱਲ, ਨਕੋਦਰ ਤੋਂ ਅਜੀਤ ਪਾਲ ਸਿੰਘ, ਅੰਮ੍ਰਿਤਸਰ ਦੱਖਣੀ ਤੋਂ ਹਰਜਿੰਦਰ ਸਿੰਘ ਠੇਕੇਦਾਰ, ਨਵਾਂਸ਼ਹਿਰ ਤੋਂ ਸਤਵੀਰ ਸਿੰਘ ਪੱਲੀ, ਫਤਿਹਗੜ੍ਹ ਚੂੜ੍ਹੀਆਂ ਤੋਂ ਤਜਿੰਦਰ ਸਿੰਘ ਰੰਧਾਵਾ, ਖਰੜ ਤੋਂ ਕਮਲਦੀਪ ਸਿੰਘ, ਲੁਧਿਆਣਾ ਈਸਟ ਤੋਂ ਜਗਮੋਹਨ ਸ਼ਰਮਾ, ਲੁਧਿਆਣਾ ਸਾਊਥ ਤੋਂ ਸਤਿੰਦਰਪਾਲ ਸਿੰਘ, ਆਤਮ ਨਗਰ ਤੋਂ ਪ੍ਰੇਮ ਮਿੱਤਲ, ਦਾਖਾ ਤੋਂ ਦਮਨਜੀਤ ਮੋਹੀ, ਨਿਹਾਲ ਸਿੰਘ ਵਾਲਾ ਤੋਂ ਮੁਖਤਿਆਰ ਸਿੰਘ, ਧਰਮਕੋਟ ਤੋਂ ਰਵਿੰਦਰ ਸਿੰਘ ਗਰੇਵਾਲ, ਰਾਮਪੁਰਾ ਫੂਲ ਤੋਂ ਅਮਰਜੀਤ ਸ਼ਰਮਾ, ਬਠਿੰਡਾ ਅਰਬਨ ਤੋਂ ਰਾਜ ਨੰਬਰਦਾਰ, ਬਠਿੰਡਾ ਰੂਰਲ ਤੋਂ ਸਵੇਰਾ ਸਿੰਘ, ਬੁਢਲਾਡਾ ਤੋਂ ਭੋਲਾ ਸਿੰਘ ਹਸਨਪੁਰ, ਭਦੌੜ ਤੋਂ ਧਰਮ ਸਿੰਘ ਫੌਜੀ ਨੂੰ ਉਮੀਦਵਾਰ ਐਲਾਨੀਆ ਹੈ।

ਇਹ ਵੀ ਪੜ੍ਹੋ : ਭਾਜਪਾ ਨਾਲ ਗਠਜੋੜ ਕਰਨ ਵਾਲੇ ਅਕਾਲੀ ਦਲ ਸੰਯੁਕਤ ਵਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਇਸੇ ਤਰ੍ਹਾਂ ਮਲੇਰਕੋਟਲੇ ਤੋਂ ਫ਼ਰਾਜ਼ਾਨਾ ਆਲਮ, ਪਟਿਆਲਾ ਰੂਰਲ ਤੋਂ ਸੰਜੀਵ ਬਿੱਟੂ, ਸਨੌਰ ਤੋਂ ਬਿਕਰਮਜੀਤ ਸਿੰਘ ਚਹਿਲ, ਸਮਾਣਾ ਤੋਂ ਸੁਰਿੰਦਰ ਸਿੰਘ ਖੇੜਕੀ ਨੂੰ ਮੈਤਾਨ ਵਿਚ ਉਤਾਰਿਆ ਹੈ। ਕੈਪਟਨ ਨੇ ਕਿਹਾ ਹੈ ਕਿ ਬਾਕੀ ਉਮੀਦਵਾਰ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ। ਇਥੇ ਦੱਸਣਯੋਗ ਹੈਕਿ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਭਾਜਪਾ ਅਤੇ ਅਕਾਲੀ ਸੰਯੁਕਤ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਵਿਚ ਉਤਰ ਰਹੇ ਹਨ। ਭਾਜਪਾ ਵਲੋਂ ਹੁਣ ਤਕ 34 ਅਤੇ ਅਕਾਲੀ ਦਲ ਸੰਯੁਕਤ ਵਲੋਂ 12 ਉਮੀਦਵਾਰ ਐਲਾਨੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਮੋਗਾ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਪਤੀ ਨੇ ਕਤਲ ਕਰਕੇ ਘਰ ’ਚ ਹੀ ਸਾੜ ਦਿੱਤੀ ਪਤਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News