ਕੈਪਟਨ ਵਲੋਂ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਨਿਖ਼ੇਧੀ, ਦਿੱਤਾ ਵੱਡਾ ਬਿਆਨ
Wednesday, Dec 04, 2024 - 01:32 PM (IST)
ਚੰਡੀਗੜ੍ਹ (ਰਮਨਜੀਤ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਨਿਖ਼ੇਧੀ ਕੀਤੀ ਹੈ। ਇੱਕ ਬਿਆਨ 'ਚ ਕੈਪਟਨ ਅਮਰਿੰਦਰ ਨੇ ਰਾਹਤ ਜ਼ਾਹਰ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਜਲਦ ਕਰੋ ਇਹ ਕੰਮ
ਉਨ੍ਹਾਂ ਨੇ ਮੌਕੇ 'ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ, ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਉਸਦੀ ਬਾਂਹ ਵੀ ਮੋੜ ਦਿੱਤੀ। ਇਸ ਕਾਰਨ ਗੋਲੀ ਸੁਖਬੀਰ ਬਾਦਲ ਨੂੰ ਲੱਗਣ ਤੋਂ ਰੋਕੀ ਗਈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭੁੱਲਾਂ ਬਖਸ਼ਾਈਆਂ ਸਨ ਅਤੇ ਉਹ ਸੁਣਾਈ ਗਈ ਤਨਖ਼ਾਹ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਹੀ ਭੁਗਤ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ 'ਤੇ ਹਮਲਾ ਕਰਨ ਵਾਲਿਆਂ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਦੋਂ ਪਵੇਗੀ ਹੱਡ ਚੀਰਵੀਂ ਠੰਡ? ਮੌਸਮ ਵਿਭਾਗ ਦੀ ਆਈ ਨਵੀਂ Update
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ 1980 ਅਤੇ 1990 ਦੇ ਦਹਾਕੇ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ ਅਤੇ ਹੁਣ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8