ਗਾਂਧੀ ਪਰਿਵਾਰ ਦੇ ਸਮਰਥਨ 'ਚ ਆਏ ਕੈਪਟਨ ਅਮਰਿੰਦਰ ਸਿੰਘ

Monday, Aug 24, 2020 - 09:14 AM (IST)

ਗਾਂਧੀ ਪਰਿਵਾਰ ਦੇ ਸਮਰਥਨ 'ਚ ਆਏ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ/ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਕੁਝ ਆਗੂਆਂ ਵੱਲੋਂ ਗਾਂਧੀ ਪਰਿਵਾਰ ਦੀ ਅਗਵਾਈ ਨੂੰ ਚੁਣੌਤੀ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਮਾਂ ਅਜਿਹੇ ਮੁੱਦਿਆਂ ਨੂੰ ਚੁੱਕਣ ਦਾ ਨਹੀਂ ਹੈ। ਅਜੇ ਭਾਜਪਾ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਖ਼ਿਲਾਫ਼ ਮਜ਼ਬੂਤ ਵਿਰੋਧੀ ਧਿਰ ਦੀ ਲੋੜ ਹੈ, ਜਿਸ ਨੇ ਦੇਸ਼ ਦੇ ਸੰਵਿਧਾਨਕ ਅਤੇ ਲੋਕਤ੍ਰਾਂਤਿੰਕ ਸਿਧਾਂਤਾਂ ਨੂੰ ਤਬਾਹ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: ਮੋਬਾਇਲ ਕਾਰਨ ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, 6ਵੀਂ ਜਮਾਤ 'ਚ ਪੜ੍ਹਦੇ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਚੁੱਕਿਆ ਹੈਰਾਨ ਕਰਦਾ ਕਦਮ

ਕੈਪਟਨ ਨੇ ਐਤਵਾਰ ਨੂੰ ਜਾਰੀ ਕੀਤੇ ਇਕ ਬਿਆਨ 'ਚ ਕਿਹਾ ਕਿ ਐੱਨ. ਡੀ. ਏ. ਇਸ ਲਈ ਕਾਮਯਾਬ ਹੈ ਕਿਉਂਕਿ ਵਿਰੋਧੀ ਧਿਰ ਇਕਜੁੱਟ ਨਹੀਂ ਹੈ। ਸੰਕਟ ਦੀ ਘੜੀ 'ਚ ਪਾਰਟੀ 'ਚ ਵੱਡੇ ਪੈਮਾਨੇ 'ਤੇ ਫੇਰਬਦਲ ਦੀ ਮੰਗ ਦਾ ਇਹ ਉਚਿਤ ਸਮਾਂ ਨਹੀਂ ਹੈ। ਇਸ ਤਰ੍ਹਾਂ ਦੇ ਕਦਮ ਪਾਰਟੀ ਅਤੇ ਰਾਸ਼ਟਰ ਦੇ ਹਿਤਾਂ ਲਈ ਨੁਕਸਾਨਦਾਇਕ ਸਾਬਤ ਹੋਣਗੇ।  ਕੈਪਟਨ ਨੇ ਕਿਹਾ ਕਿ ਭਾਰਤ ਨੂੰ ਅਜੇ ਸਰਹੱਦ 'ਤੇ ਨਾ ਸਿਰਫ ਬਾਹਰੀ ਖਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਗੋਂ ਅੰਦਰੂਨੀ ਖਤਰਿਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਕਾਂਗਰਸ ਹੀ ਇਕੱਲੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰੱਖਿਆ ਕਰਨ 'ਚ ਸਮਰਥ ਹੈ। 

ਇਹ ਵੀ ਪੜ੍ਹੋ: ਸਾਲੀ ਨੇ ਪਾਏ ਜੀਜੇ 'ਤੇ ਡੋਰੇ, ਸਮਝਾਉਣ 'ਤੇ ਵੀ ਨਾ ਸਮਝੇ ਤਾਂ ਵੱਡੀ ਭੈਣ ਨੇ ਚੁੱਕਿਆ ਖ਼ੌਫਨਾਕ ਕਦਮ

ਕਾਂਗਰਸ ਅਗਵਾਈ 'ਚ ਬਦਲਾਅ ਦੀ ਮੰਗ ਨੂੰ ਅਸਥਿਰ ਦੱਸਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਬ੍ਰਿਟਿਸ਼ ਸ਼ਾਸਨ ਦੌਰਾਨ ਸੁਤੰਤਰਤਾ ਹਾਸਲ ਕਰਨ ਤੋਂ ਬਾਅਦ ਦੇਸ਼ ਦੀ ਤਰੱਕੀ 'ਚ ਗਾਂਧੀ ਪਰਿਵਾਰ ਖਾਸ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਜਿਹੀ ਨੁਮਾਇੰਦਗੀ ਦੀ ਲੋੜ ਹੈ ਜੋ ਨਾ ਸਿਰਫ ਕੁਝ ਲੋਕਾਂ ਲਈ ਜ਼ਰੂਰੀ ਹੈ ਸਗੋਂ ਪਾਰਟੀ 'ਚ ਵੱਡੇ ਪੱਧਰ ਦੇ ਮੈਂਬਰ ਉਨ੍ਹਾਂ ਨੂੰ ਸਵੀਕਾਰ ਕਰੇ। ਕੈਪਟਨ ਅਮਰਿੰਦਰ ਸਿੰਘ ਨੇ ਇਸ ਭੂਮਿਕਾ ਲਈ ਰਾਹੁਲ ਗਾਂਧੀ ਨੂੰ ਸਹੀ ਠਹਿਰਾਇਆ। ਉਨ੍ਹਾਂ ਨੇ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੁੰਦੀ ਹੈ, ਉਦੋਂ ਤੱਕ ਕਾਂਗਰਸ ਦੀ ਅਗਵਾਈ ਕਰਦੀ ਰਹੇ ਪਰ ਰਾਹੁਲ ਗਾਂਧੀ ਨੂੰ ਵੀ ਪਾਰਟੀ ਦੀ ਕਮਾਨ ਸੰਭਾਲਣ ਲਈ ਤਿਆਰ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ:  ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, 39 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ


author

shivani attri

Content Editor

Related News