ਕੈਪਟਨ-ਬਾਜਵਾ ਜੰਗ ''ਚ ਬੀਬੀ ਭੱਠਲ ਦੀ ਐਂਟਰੀ, ਦੇਖੋ ਕੀ ਬੋਲੇ (ਵੀਡੀਓ)

01/20/2020 6:52:09 PM

ਲੁਧਿਆਣਾ (ਨਰਿੰਦਰ ਮਹਿੰਦਰੂ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਚ ਚੱਲ ਰਹੀ ਸ਼ਬਦੀ ਜੰਗ 'ਚ ਹੁਣ ਬੀਬੀ ਰਾਜਿੰਦਰ ਕੌਰ ਭੱਠਲ ਨੇ ਵੀ ਐਂਟਰੀ ਮਾਰੀ ਹੈ। ਬੀਬੀ ਭੱਠਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਜੋ ਵੀ ਬਿਆਨਬਾਜ਼ੀ ਕਰ ਰਹੇ ਹਨ, ਉਹ ਕਿੱਥੇ ਅਤੇ ਕਿਸ ਵੇਲੇ ਕਰਨੀ ਚਾਹੀਦੀ ਹੈ ਇਹ ਜ਼ਿਆਦਾ ਮਾਇਨੇ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਹਰ ਕਿਸੇ ਦੀ ਆਪਣੀ ਵਿਚਾਰਧਾਰਾ ਹੋ ਸਕਦੀ ਹੈ ਪਰ ਕਿਹੜਾ ਬਿਆਨ ਕਿੱਥੇ ਦੇਣਾ ਹੈ ਇਹ ਵੱਡੀ ਗੱਲ ਹੈ। ਇਸ ਦੇ ਨਾਲ ਹੀ ਬੀਬੀ ਭੱਠਲ ਨੇ ਕਿਹਾ ਕਿ ਨਾਗਰਿਕਤਾ ਸੋਧ ਐਕਟ ਵਿਚ ਕਈ ਖਾਮੀਆਂ ਸਨ ਪਰ ਉਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੂਰੇ ਦੇਸ਼ ਵਿਚ ਇਸ ਨੂੰ ਲਾਗੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨਰਿੰਦਰ ਮੋਦੀ ਨੂੰ ਜੋ ਵੀ ਕਹਿੰਦਾ ਹੈ ਉਹ ਬਿਨਾਂ ਸੋਚੇ ਸਮਝੇ ਉਸ 'ਤੇ ਮੋਹਰ ਲਾ ਦਿੰਦੇ ਹਨ ਜਦਕਿ ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਵਿਰੋਧੀ ਪਾਰਟੀਆਂ ਨਾਲ ਚਰਚਾ ਤਕ ਨਹੀਂ ਕੀਤੀ ਗਈ। 

PunjabKesari

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਕਿਸੇ ਤੋਂ ਲੁਕੀ ਨਹੀਂ ਹੈ। ਬਾਜਵਾ ਨੇ ਸਰਕਾਰ ਖਿਲਾਫ ਬਿਆਨਬਾਜ਼ੀ ਕੀਤੀ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਤਿੱਖਾ ਪਲਟਵਾਰ ਕੀਤਾ। ਇਹ ਸ਼ਬਦੀ ਜੰਗ ਇਥੇ ਹੀ ਨਹੀਂ ਰੁਕੀ, ਨੰਦਾ ਦੇ ਮਸਲੇ 'ਤੇ ਵੀ ਕੈਪਟਨ ਤੇ ਬਾਜਵਾ ਆਹਮੋ-ਸਾਹਮਣੇ ਹੋ ਗਏ। ਕੈਪਟਨ-ਬਾਜਵਾ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਨਾਲ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਕਾਂਗਰਸੀ ਮੰਤਰੀਆਂ ਨੇ ਵੀ ਇਕ ਸੁਰ ਹੋ ਕੇ ਬਾਜਵਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਦਿੱਲੀ ਦਰਬਾਰ ਪਹੁੰਚ ਚੁੱਕੇ ਹਨ। ਚਰਚਾ ਹੈ ਕਿ ਕੈਪਟਨ ਸੋਨੀਆ ਗਾਂਧੀ ਕੋਲ ਬਾਜਵਾ ਦੀ ਸ਼ਿਕਾਇਤ ਕਰ ਸਕਦੇ ਹਨ।


Gurminder Singh

Content Editor

Related News