ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੇਟਿਵ
Wednesday, Jan 12, 2022 - 01:50 PM (IST)
ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਗੱਲ ਦੀ ਜਾਣਕਾਰੀ ਰਵੀਨ ਠੁਕਰਾਲ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਪ ਨੂੰ ਘਰ ’ਚ ਇਕਾਂਤਵਾਸ ਕਰ ਲਿਆ ਹੈ। ਦੱਸ ਦੇਈਏ ਕਿ ਪਿਛਲੇ 5 ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ
ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ। ਇਸ ਦੇ ਨਾਲ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੀ ਕੋਰੋਨਾ ਦੀ ਲਪੇਟ ’ਚ ਆ ਚੁੱਕੇ ਹਨ।
ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ