ਕੈਪਟਨ ਅਮਰਿੰਦਰ ਸਿੰਘ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਦੂਜੀ ‘ਡੋਜ਼’

Monday, Apr 12, 2021 - 06:30 PM (IST)

ਕੈਪਟਨ ਅਮਰਿੰਦਰ ਸਿੰਘ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਦੂਜੀ ‘ਡੋਜ਼’

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਟੀਕਾਕਰਨ ਦੇ ਦੂਜੇ ਪੜਾਅ ਦੌਰਾਨ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਵੀ ਲਗਾ ਲਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵਿੱਟਰ ਖਾਤੇ ’ਤੇ ਦਿੱਤੀ ਹੈ। ਇਸ ਟਵੀਟ ਵਿਚ ਇਕ ਤਸਵੀਰ ਵੀ ਸਾਂਝੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਕੋਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਏਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਲੋਕ ਵੈਕਸੀਨ ਲਈ ਯੋਗ ਹਨ, ਉਹ ਅੱਗੇ ਆਉਣ ਅਤੇ ਆਪਣੀ ਤੇ ਆਪਣੇ ਪਰਿਵਾਰ ਦੇ ਭਲੇ ਲਈ ਵੈਕਸੀਨ ਲਗਵਾਉਣ। ਕੋਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ ਅਤੇ ਮੈਨੂੰ ਯਕੀਨ ਹੈ ਕਿ ਅਸੀਂ ਅਜਿਹਾ ਕਰਾਂਗੇ।

ਇਹ ਵੀ ਪੜ੍ਹੋ : ਦਿੱਲੀ ਪੁਲਸ ’ਤੇ ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਦੇ ਦੋਸ਼ਾਂ ਤੋਂ ਬਾਅਦ ਨਵਜੋਤ ਸਿੱਧੂ ਨੇ ਖੋਲ੍ਹਿਆ ਮੋਰਚਾ

ਪੰਜਾਬ ਸਰਕਾਰ ਨੇ ਸੋਨੂੰ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਣਾਇਆ ਬਰਾਂਡ ਅੰਬੈਸਡਰ
ਦੱਸਣਯੋਗ ਹੈ ਕਿ ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂੰ ਸੂਦ ਨੂੰ ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ’ਤੇ ਨਵੀਂ ਜ਼ਿੰਮੇਵਾਰੀ ਚੁੱਕੀ ਹੈ। ਉਹ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਅੰਬੈਸਡਰ ਬਣ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੂੰ ਸੂਦ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਸੋਨੂੰ ਸੂਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕੋਵਿਡ ਵੈਕਸੀਨ ਲੈਣ ਲਈ ਪ੍ਰੇਰਿਤ ਅਤੇ ਪ੍ਰਭਾਵਿਤ ਕਰਨ ਲਈ ਸਾਨੂੰ ਸੂਦ ਤੋਂ ਇਲਾਵਾ ਕੋਈ ਹੋਰ ਸ਼ਖਸੀਅਤ ਨਹੀਂ ਹੋ ਸਕਦੀ।

ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਦੇ ਪੁੱਤਰ ਦੀ ਕੈਲੀਫੋਰਨੀਆ ਵਿਚ ਮੌਤ

ਪੰਜਾਬ ’ਚ ਵੈਕਸੀਨ ਪ੍ਰਤੀ ਲੋਕਾਂ ਦਰਮਿਆਨ ਬਹੁਤ ਹਿਚਕਚਾਹਟ ਹੈ। ਸੋਨੂੰ ਦੀ ਲੋਕਾਂ ਦਰਿਮਆਨ ਮਕਬੂਲੀਅਤ ਅਤੇ ਬੀਤੇ ਸਾਲ ਮਹਾਮਾਰੀ ਫੈਲਣ ਦੇ ਵੇਲੇ ਤੋਂ ਲੈ ਕੇ ਹਜ਼ਾਰਾਂ ਪਰਵਾਸੀ ਕਾਮਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਵਿਚ ਮਦਦ ਕਰਕੇ ਪਾਏ ਗਏ ਮਿਸਾਲੀ ਯੋਗਦਾਨ ਸਦਕਾ ਉਹ ਲੋਕਾਂ ਦੇ ਵੈਕਸੀਨ ਪ੍ਰਤੀ ਸ਼ੰਕੇ ਦੂਰ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਲੋਕ ਵੈਕਸੀਨ ਦੇ ਫਾਇਦੇ ਬਾਰੇ ਪੰਜਾਬ ਦੇ ਪੁੱਤਰ ਤੋਂ ਇਹ ਸੁਣਨਗੇ ਕਿ ਵੈਕਸੀਨ ਕਿੰਨੀ ਸੁਰੱਖਿਅਤ ਅਤੇ ਜ਼ਰੂਰੀ ਹੈ ਤਾਂ ਉਹ ਵਿਸ਼ਵਾਸ ਕਰਨਗੇ ਕਿਉਂਕਿ ਲੋਕ ਉਨਾਂ ਉਪਰ ਭਰੋਸਾ ਕਰਦੇ ਹਨ।

ਇਹ ਵੀ ਪੜ੍ਹੋ : ਐੱਸ. ਆਈ. ਟੀ. ’ਤੇ ਹਾਈਕੋਰਟ ਦੇ ਫ਼ੈਸਲੇ ’ਤੇ ਭਗਵੰਤ ਮਾਨ ਲੋਹਾ-ਲਾਖਾ, ਆਈ. ਜੀ. ਅਤੁਲ ਨੰਦਾ ’ਤੇ ਮੜ੍ਹੇ ਵੱਡੇ ਦੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News