ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ, ਪੜ੍ਹੋ ਕਿਉਂ ਕੀਤਾ ਗਿਆ ਸੀ ਦਾਖ਼ਲ
Saturday, Feb 14, 2026 - 04:49 PM (IST)
ਮੋਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਤੋਂ ਅੱਜ ਛੁੱਟੀ ਮਿਲ ਗਈ ਹੈ। ਇਸ ਬਾਰੇ ਫੋਰਟਿਸ ਹਸਪਤਾਲ ਦਾ ਬਿਆਨ ਵੀ ਸਾਹਮਣੇ ਆਇਆ ਹੈ। ਫੋਰਟਿਸ ਹਸਪਤਾਲ ਦੇ ਬਿਆਨ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੂੰ 9 ਫਰਵਰੀ ਨੂੰ ਫੋਰਟਿਸ ਹਸਪਤਾਲ ਵਿਖੇ ਗੋਡੇ ਬਦਲਣ ਲਈ ਦਾਖ਼ਲ ਕਰਾਇਆ ਗਿਆ ਸੀ।
ਇਹ ਵੀ ਪੜ੍ਹੋ : 'ਮੀਟ' ਦੀ ਵਿਕਰੀ 'ਤੇ ਮੁਕੰਮਲ ਪਾਬੰਦੀ! ਨਗਰ ਨਿਗਮ ਦਾ ਵੱਡਾ ਫ਼ੈਸਲਾ, ਚੰਡੀਗੜ੍ਹ 'ਚ 15 ਫਰਵਰੀ ਨੂੰ...
ਉਨ੍ਹਾਂ ਦੀ 10 ਫਰਵਰੀ ਨੂੰ ਗੋਡੇ ਬਦਲਣ ਦੀ ਸਫ਼ਲ ਸਰਜਰੀ ਹੋਈ। ਸਰਜਰੀ ਤੋਂ ਬਾਅਦ ਅਹਿਤਿਆਤ ਵਜੋਂ ਅਤੇ ਡਾਕਟਰੀ ਨਿਗਰਾਨੀ ਲਈ ਉਨ੍ਹਾਂ ਨੂੰ ਆਈ. ਸੀ. ਯੂ. 'ਚ ਰੱਖਿਆ ਗਿਆ ਸੀ। ਇਸ ਦੌਰਾਨ ਕਈ ਸਿਆਸੀ ਆਗੂ ਉਨ੍ਹਾਂ ਦਾ ਹਾਲ ਜਾਨਣ ਲਈ ਫੋਰਟਿਸ ਹਸਪਤਾਲ ਪੁੱਜੇ ਸਨ।
ਪੰਜਾਬ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਮੰਤਰੀ ਸ੍ਰੀਨਿਵਾਸੂਲੂ ਨੇ ਵੀ ਕੈਪਟਨ ਦਾ ਹਾਲ ਜਾਣਿਆ ਸੀ ਅਤੇ ਇਸ ਤੋਂ ਇਲਾਵਾ ਹੋਰ ਵੀ ਕਈ ਮੰਤਰੀ ਉਨ੍ਹਾਂ ਦਾ ਪਤਾ ਲੈਣ ਲਈ ਹਸਪਤਾਲ ਪੁੱਜੇ ਸਨ। ਅੱਜ ਹਸਪਤਾਲ ਵਲੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
