Breaking News : ਕੈਪਟਨ ਅਮਰਿੰਦਰ ਸਿੰਘ ਨੂੰ ਲੰਡਨ ਦੇ ਹਸਪਤਾਲ ਤੋਂ ਮਿਲੀ ਛੁੱਟੀ

Monday, Jun 27, 2022 - 10:01 PM (IST)

Breaking News : ਕੈਪਟਨ ਅਮਰਿੰਦਰ ਸਿੰਘ ਨੂੰ ਲੰਡਨ ਦੇ ਹਸਪਤਾਲ ਤੋਂ ਮਿਲੀ ਛੁੱਟੀ

ਇੰਟਰਨੈਸ਼ਨਲ ਡੈਸਕ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦਾ ਹਾਲ ਹੀ 'ਚ ਲੰਡਨ ਦੇ ਇਕ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਹੋਇਆ ਸੀ, ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। 2 ਦਿਨ ਪਹਿਲਾਂ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਉਨ੍ਹਾਂ ਦੀ ਸਰਜਰੀ ਦੀ ਖ਼ਬਰ ਸਾਂਝੀ ਕੀਤੀ ਸੀ। ਉਨ੍ਹਾਂ ਦੀ ਧੀ ਜੈ ਇੰਦਰ ਕੌਰ ਅਤੇ ਪਰਿਵਾਰ ਦੇ ਹੋਰ ਮੈਂਬਰ ਲੰਡਨ ਵਿੱਚ ਉਨ੍ਹਾਂ ਦੇ ਨਾਲ ਸਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਸਨ, ਜਿਸ ਕਰਕੇ ਉਹ ਇਨ੍ਹੀਂ ਦਿਨੀਂ ਲੰਡਨ ਗਏ ਹੋਏ ਸਨ।

ਖ਼ਬਰ ਇਹ ਵੀ : ਬਜਟ ਦੌਰਾਨ ਸਰਕਾਰ ਨੇ ਕੀਤੇ ਕਈ ਵੱਡੇ ਐਲਾਨ ਤਾਂ ਉਥੇ ਆਰਮੀ ਕੈਂਪ 'ਤੇ ਹੋਈ ਫਾਇਰਿੰਗ, ਪੜ੍ਹੋ TOP 10

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪਟਨ ਦੇ ਮੁੱਖ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਨੇ ਦੱਸਿਆ ਕਿ ਆਪ੍ਰੇਸ਼ਨ ਸਫਲ ਰਿਹਾ ਹੈ ਅਤੇ ਉਹ ਬਿਹਤਰ ਮਹਿਸੂਸ ਕਰ ਰਹੇ ਹਨ। ਅੱਜ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਖੁਦ ਚੱਲ ਕੇ ਬਾਹਰ ਆਏ ਤੇ ਹਸਪਤਾਲ ਦੇ ਸਟਾਫ ਦਾ ਧੰਨਵਾਦ ਕੀਤਾ। ਚਹਿਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਰੀੜ੍ਹ ਦੀ ਹੱਡੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ ਪਰ ਇਸ ਸਫਲ ਆਪ੍ਰੇਸ਼ਨ ਤੋਂ ਬਾਅਦ ਉਹ ਖੁਸ਼ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣੇ ਸਾਥੀਆਂ ਨੂੰ ਸੰਦੇਸ਼ ਦਿੱਤਾ ਹੈ ਕਿ ਉਹ ਜਲਦ ਹੀ ਪੂਰੀ ਤਰ੍ਹਾਂ ਠੀਕ ਹੋ ਕੇ ਭਾਰਤ ਪਰਤਣਗੇ। ਚਹਿਲ ਨੇ ਦੱਸਿਆ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਕੈਪਟਨ ਨੂੰ ਵਾਪਸ ਲਿਆਉਣ ਲਈ 2 ਹਫ਼ਤੇ ਲੱਗ ਸਕਦੇ ਹਨ।

ਇਹ ਵੀ ਪੜ੍ਹੋ : Alt News ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਦਿੱਲੀ ਪੁਲਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News