ਕੈਪਟਨ ਵੱਲੋਂ ਸੀ. ਪੀ. ਆਈ. ਨੇਤਾ ਡਾ. ਜੋਗਿੰਦਰ ਦਿਆਲ ਦੇ ਦਿਹਾਂਤ ''ਤੇ ਦੁੱਖ ਦਾ ਪ੍ਰਗਟਾਵਾ

Friday, Apr 30, 2021 - 06:07 PM (IST)

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਉੱਘੇ ਨੇਤਾ ਡਾ. ਜੋਗਿੰਦਰ ਦਿਆਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜੋਗਿੰਦਰ ਦਿਆਲ 80 ਵਰਿਆਂ ਦੇ ਸਨ, ਜੋ ਲੰਮੀ ਬੀਮਾਰੀ ਉਪਰੰਤ ਬੀਤੀ ਸ਼ਾਮ ਪੀ. ਜੀ. ਆਈ. ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਧੀਆਂ ਛੱਡ ਗਏ ਹਨ।

ਇਹ ਵੀ ਪੜ੍ਹੋ :  ਕੋਵਿਡ ਰਿਵਿਊ ਬੈਠਕ ਖ਼ਤਮ, ਕੈਪਟਨ ਨੇ ਸੰਪੂਰਨ ਲਾਕਡਾਊਨ ਤੋਂ ਕੀਤਾ ਸਾਫ਼ ਇਨਕਾਰ

ਇਕ ਸੋਗ ਸੰਦੇਸ਼ ਵਿਚ ਮੁੱਖ ਮੰਤਰੀ ਨੇ ਡਾ. ਜੋਗਿੰਦਰ ਦਿਆਲ ਨੂੰ ਜਨਤਕ ਹਿੱਤਾਂ ਨੂੰ ਪ੍ਰਣਾਈ ਹੋਈ ਸ਼ਖ਼ਸੀਅਤ ਕਰਾਰ ਦਿੱਤਾ, ਜਿਨ੍ਹਾਂ ਨੇ ਹਮੇਸ਼ਾ ਹੀ ਸਮਾਜ ਦੇ ਦੱਬੇ-ਕੁਚਲੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਜਮਹੂਰੀ ਕਦਰਾਂ-ਕੀਮਤਾਂ ਨੂੰ ਸਮਰਪਿਤ ਮਹਾਨ ਆਗੂ ਡਾ. ਦਿਆਲ ਨੇ ਸੂਬੇ ਵਿਚ ਅਮਨ-ਸ਼ਾਂਤੀ, ਸਦਭਾਵਨਾ ਅਤੇ ਏਕਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਕਾਰਜ ਕੀਤੇ ਅਤੇ ਫਿਰਕੂ ਤੇ ਫੁੱਟਪਾਊ ਸ਼ਕਤੀਆਂ ਨੂੰ ਆੜੇ ਹੱਥੀਂ ਲਿਆ।

ਇਹ ਵੀ ਪੜ੍ਹੋ :  ਜਲੰਧਰ ’ਚ ਕਰਫ਼ਿਊ ਦੌਰਾਨ ਮੀਟ ਦੀਆਂ ਦੁਕਾਨਾਂ ਖੋਲ੍ਹਣ ਦੀ ਮਿਲੀ ਇਜਾਜ਼ਤ, ਪੜ੍ਹੋ ਨਵੇਂ ਆਦੇਸ਼

ਦੁਖ਼ੀ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ :  ਕੈਪਟਨ ਨੇ ਕੋਵਿਡ ਰੋਗੀਆਂ ਲਈ ਤਿਆਰ ਕਰਵਾਏ 1 ਲੱਖ ਬੈਗ, ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News