ਬਾਦਲ ''ਤੇ ਮਿਹਰਬਾਨ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੀਤੀ ਵੱਡੀ ਪੇਸ਼ਕਸ਼

03/18/2017 5:51:17 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡੇ ਫੈਸਲੇ ਲਏ ਹਨ ਉਥੇ ਹੀ ਕੈਪਟਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ''ਤੇ ਮਿਹਰਬਾਨ ਹੁੰਦੇ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਨੂੰ ਆਪਣੀ ਮਨਪਸੰਦ ਕੋਠੀ ਲੈਣ ਦੀ ਪੇਸ਼ਕਸ਼ ਕੀਤੀ ਹੈ। ਕੈਪਟਨ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਚਾਹੁਣ ਤਾਂ ਕੋਈ ਵੀ ਸਰਕਾਰੀ ਕੋਠੀ ਲੈ ਸਕਦੇ ਹਨ ਜਿਸ ''ਤੇ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਚੰਡੀਗੜ੍ਹ ਵਿਚ ਹੋਈ ਪਹਿਲੀ ਕੈਬਨਿਟ ਮੀਟਿੰਗ ਵਿਚ ਵੱਡੇ ਫੈਸਲਿਆਂ ''ਤੇ ਮੋਹਰ ਲਗਾਉਂਦੇ ਹੋਏ ਲਾਲ ਬੱਤੀ ਕਲਚਰ ਨੂੰ ਖਤਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ।


Gurminder Singh

Content Editor

Related News