ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਭਕਰਨ ਦੀ ਮੌਤ ''ਤੇ ਪ੍ਰਗਟਾਇਆ ਦੁੱਖ, ਪਰਿਵਾਰ ਨਾਲ ਜਤਾਈ ਹਮਦਰਦੀ

02/23/2024 12:45:19 AM

ਚੰਡੀਗੜ੍ਹ (ਹਰੀਸ਼ਚੰਦਰ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਖਨੌਰੀ ਸਰਹੱਦ ’ਤੇ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼ੁੱਭਕਰਨ ਦੇ ਪਰਿਵਾਰ ਨਾਲ ਉਨ੍ਹਾਂ ਦੀ ਹਮਦਰਦੀ ਹੈ।

ਇਹ ਵੀ ਪੜ੍ਹੋ- ਸ਼ਾਂਤੀਪੂਰਨ ਧਰਨੇ 'ਚ ਆ ਕੇ ਦੂਜੇ ਜ਼ਿਲ੍ਹੇ ਦੇ ਨੌਜਵਾਨ ਨੇ ਕੀਤਾ ਹੰਗਾਮਾ, ਲਾਠੀ ਨਾਲ ਗੱਡੀਆਂ 'ਤੇ ਕੀਤਾ ਹਮਲਾ

ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਕਿਸਾਨਾਂ ਦੇ ਮਸਲੇ ਜਲਦੀ ਹੱਲ ਲਈ ਅਰਦਾਸ ਕਰਦੇ ਹਨ ਤਾਂ ਜੋ ਉਹ ਸਾਰੇ ਸੁਰੱਖਿਅਤ ਆਪਣੇ ਪਰਿਵਾਰਾਂ ਕੋਲ ਵਾਪਸ ਆ ਸਕਣ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵੀ ਕੀਤੀ ਸੀ, ਜਿਸ ’ਚ ਉਨ੍ਹਾਂ ਨੇ ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕੀਤੀ ਸੀ ਤਾਂ ਜੋ ਇਸ ਮੁੱਦੇ ਨੂੰ ਜਲਦੀ ਹੱਲ ਕੀਤਾ ਜਾ ਸਕੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Harpreet SIngh

This news is Content Editor Harpreet SIngh