ਕੈਪਟਨ ਅਮਰਿੰਦਰ ਸਿੰਘ ਨੇ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ''ਤੇ ਪ੍ਰਗਟਾਇਆ ਦੁੱਖ

Thursday, May 29, 2025 - 01:07 AM (IST)

ਕੈਪਟਨ ਅਮਰਿੰਦਰ ਸਿੰਘ ਨੇ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ''ਤੇ ਪ੍ਰਗਟਾਇਆ ਦੁੱਖ

ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਜ਼ਮੀਨੀ ਪੱਧਰ ਤੋਂ ਸ਼ੁਰੂ ਕਰਕੇ ਪੰਜਾਬ ਦੀ ਸਿਆਸਤ ਅੰਦਰ ਉੱਘੀ ਅਤੇ ਅਹਿਮ ਭੂਮਿਕਾ ਨਿਭਾਈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ

ਉਨ੍ਹਾਂ ਕਿਹਾ ਕਿ ਉਹ ਇਕ ਮਾਣਯੋਗ ਆਗੂ ਸਨ, ਜਿਨ੍ਹਾਂ ਨੇ ਸਦਾ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਪੰਜਾਬ ਦੀ ਸੇਵਾ ਕੀਤੀ। ਕੈਪਟਨ ਅਮਰਿੰਦਰ ਨੇ ਢੀਂਡਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਦੇ ਸਨਮੁਖ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News