ਕਿਸਾਨ ਕਰਜ਼ਾ ਮੁਆਫੀ ''ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

04/08/2017 6:42:36 PM

ਮੋਹਾਲੀ : ਵਿਰੋਧੀ ਧਿਰਾਂ ਨੂੰ ਜਵਾਬ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਹਰ ਹਾਲ ਵਿਚ ਮੁਆਫ ਕਰੇਗੀ। ਮੋਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੇਂਦਰ ਕੋਲੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ ਹੈ ਅਤੇ ਜੇਕਰ ਕੇਂਦਰ ਵਲੋਂ ਕੋਈ ਮਦਦ ਨਾ ਵੀ ਆਈ ਤਾਂ ਵੀ ਉਹ ਆਪਣੇ ਵਾਅਦੇ ''ਤੇ ਕਾਇਮ ਰਹਿਣਗੇ।
ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਹਰ ਹਾਲ ਵਿਚ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਵਿਚ ਬੇਰੁਜ਼ਗਾਰੀ ਖਤਮ ਕਰਨ ਲਈ ਸੂਬੇ ਵਿਚ ਇੰਡਸਟਰੀ ਲਿਆਂਦੀ ਜਾਵੇਗੀ। ਅੱਗੇ ਬੋਲਦੇ ਹੋਏ ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਖਿਲਾਫ ਸਖਤ ਨਾਲ ਕਦਮ ਚੁੱਕ ਰਹੀ ਹੈ ਅਤੇ ਜਲਦ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ।

Gurminder Singh

This news is Content Editor Gurminder Singh