ਪਾਕਿ ਵਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਈ ਫੀਸ ਮੁਆਫ ਕਰਨ ਦੀ ਅਪੀਲ

10/19/2019 5:53:57 PM

ਚੰਡੀਗੜ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਭਾਰਤੀ ਸ਼ਰਧਾਲੂਆਂ 'ਤੇ ਪਾਕਿਸਤਾਨ ਸਰਕਾਰ ਵਲੋਂ ਲਾਈ 20 ਡਾਲਰ ਦੀ ਫੀਸ ਨੂੰ ਮੁਆਫ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਆਪਣੇ ਟਵੀਟ ਰਾਹੀਂ ਇਮਰਾਨ ਖਾਨ ਨੂੰ ਅਪੀਲ ਕਰਦਿਆਂ ਕਿਹਾ, ''ਮੈਂ ਇਮਰਾਨ ਖਾਨ ਦੀ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ 'ਤੇ ਲਾਈ 20 ਡਾਲਰ ਫੀਸ ਨੂੰ ਮੁਆਫ ਕਰਨ ਦੀ ਅਪੀਲ ਕਰਦਾ ਹਾਂ, ਤਾਂ ਜੋ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਸਮਾਂ ਬਤੀਤ ਕਰਨ ਵਾਲੇ ਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣ। ਸਮੁੱਚਾ ਸਿੱਖ ਭਾਈਚਾਰਾ ਪਾਕਿਸਤਾਨ ਵੱਲੋਂ ਲਏ ਗਏ ਇਸ ਨੇਕ ਕਦਮ ਲਈ ਧੰਨਵਾਦੀ ਹੋਵੇਗਾ।''

I appeal to @ImranKhanPTI to withdraw $20 fee imposed by @pid_gov on pilgrims to Kartarpur Sahib to faciliate ‘khulle darshan deedar’ of the final resting place of SRI Guru Nanak Dev Ji. The world Sikh community will be grateful to you for this gesture.

— Capt.Amarinder Singh (@capt_amarinder) October 18, 2019

ਇਸ ਉਪਰੰਤ ਇਕ ਬਿਆਨ 'ਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਇਤਿਹਾਸਕ ਗੁਰਦੁਆਰੇ, ਜਿਸ ਨੂੰ ਪੂਰੇ ਵਿਸ਼ਵ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਸਮਾਂ ਬਤੀਤ ਕਰਨ ਵਾਲੇ ਅਸਥਾਨ ਵਜੋਂ ਸਤਿਕਾਰ ਦਿੱਤਾ ਜਾਂਦਾ ਹੈ, ਦੀ ਯਾਤਰਾ ਸਮੁੱਚੀ ਸਿੱਖ ਕੌਮ ਦੇ ਸੁਪਨੇ ਨੂੰ ਸਾਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਫੀਸ ਲਾਗੂ ਕਰਨ ਦੇ ਨਾਲ-ਨਾਲ ਹੋਰ ਸ਼ਰਤਾਂ ਜਿਵੇਂ ਪਾਸਪੋਰਟ ਜ਼ਰੂਰੀ ਅਤੇ ਸ਼ਰਧਾਲੂਆਂ ਵੱਲੋਂ 30 ਦਿਨ ਪਹਿਲਾਂ ਦਾ ਨੋਟਿਸ ਆਦਿ ਸ਼ਰਧਾਲੂਆਂ ਦੇ ਸੁਪਨੇ ਨੂੰ ਸਾਕਾਰ ਕਰਨ 'ਚ ਰੁਕਾਵਟ ਪੈਦਾ ਕਰੇਗੀ। ਇਨ੍ਹਾਂ ਸਰਧਾਲੂਆਂ 'ਚੋਂ ਬਹੁਤ ਸਾਰੇ ਗਰੀਬ ਹਨ, ਜੋ ਇਹ ਫੀਸ ਦੇਣ ਦੇ ਸਮਰੱਥ ਨਹੀਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਇਤਿਹਾਸਕ ਗੁਰਦੁਆਰੇ ਦੇ ਖੁੱਲ੍ਹੇ ਦਰਸ਼ਨ ਕਰਨ ਦੇ ਇਕੋ-ਇਕ ਮੌਕੇ ਤੋਂ ਵਾਂਝੇ ਨਾ ਰਹਿਣ ਦਿੱਤਾ ਜਾਵੇ।


Anuradha

Content Editor

Related News