ਕੈਪਟਨ ਵਲੋਂ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ''ਤੇ ਹਰਸਿਮਰਤ ਬਾਦਲ ਦਾ ਵੱਡਾ ਬਿਆਨ

Wednesday, Mar 03, 2021 - 08:32 PM (IST)

ਕੈਪਟਨ ਵਲੋਂ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ''ਤੇ ਹਰਸਿਮਰਤ ਬਾਦਲ ਦਾ ਵੱਡਾ ਬਿਆਨ

ਮਾਨਸਾ (ਸੰਦੀਪ ਮਿੱਤਲ)- ਝੂਠ ਬੋਲ ਕੇ ਸੱਤਾ ਹਥਿਆਉਣ ਵਾਲਾ ਕੈਪਟਨ ਅਮਰਿੰਦਰ ਸਿੰਘ ਹੁਣ ਫਿਰ ਸੱਤਾ ਪ੍ਰਾਪਤੀ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਕੈਬਨਿਟ ਰੈਂਕ ਦੇ ਕੇ ਜਿੱਥੇ ਮੁੜ ਪੰਜਾਬ ਦੀ ਸੱਤਾ ਤੇ ਕਾਬਜ਼ ਹੋਣ ਲਈ ਤਰਲੋ-ਮੱਛੀ ਹੋ ਰਿਹਾ ਹੈ, ਉੱਥੇ ਹੀ ਖਾਲੀ ਖਜ਼ਾਨੇ ਦਾ ਰਾਗ ਅਲਾਪਣ ਵਾਲੀ ਪੰਜਾਬ ਸਰਕਾਰ ਨੇ ਇਸ ਨਿਯੁਕਤੀ ਨਾਲ ਖਜ਼ਾਨੇ 'ਤੇ ਵੀ ਵਾਧੂ ਬੋਝ ਪਾਇਆ ਹੈ। ਇਹ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਇਕ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਜਿੱਤਣ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਸਰਕਾਰੀ ਖਰਚੇ 'ਤੇ ਪੰਜਾਬ ਲਿਆ ਕੇ ਖਜ਼ਾਨੇ 'ਤੇ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਲੋਕਾਂ ਨਾਲ ਝੂਠ ਬੋਲ ਕੇ ਵਿਸ਼ਵਾਸਘਾਤ ਕੀਤਾ ਅਤੇ ਕੈਪਟਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।

ਇਹ ਵੀ ਪੜ੍ਹੋ : ਬਠਿੰਡਾ 'ਚ ਪਿਓ ਨੇ ਰੋਲੀ ਨਾਬਾਲਗ ਧੀ ਦੀ ਪੱਤ, ਕੁੜੀ ਦੇ ਬੋਲ ਸੁਣ ਪੁਲਸ ਦੇ ਵੀ ਉੱਡੇ ਹੋਸ਼

ਹਰਸਿਮਰਤ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕੈਪਟਨ ਸਰਕਾਰ ਤੋਂ ਹਿਸਾਬ ਮੰਗਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਿਚ ਆਉਣ ਵਾਲੇ ਕਾਂਗਰਸੀ ਲੀਡਰਾਂ ਤੋਂ ਪਿਛਲੇ ਸਮੇਂ ਦੀ ਕਾਰਗੁਜ਼ਾਰੀ ਦਾ ਹਿਸਾਬ ਮੰਗਣ। ਬੀਬਾ ਬਾਦਲ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਉਜਵਲਾ ਸਕੀਮ ਅਧੀਨ ਗਰੀਬ ਲੋਕਾਂ ਨੂੰ ਫਰੀ ਗੈਸ ਕੂਨੈਕਸ਼ਨ ਦਿੱਤੇ ਅਤੇ ਹੁਣ ਕੇਂਦਰ ਨੇ ਗੈਸ ਦੀਆਂ ਕੀਮਤਾਂ ਵਧਾ ਕੇ ਲੋਕਾਂ ਦੀ ਜੇਬ ਤੇ ਡਾਕਾ ਮਾਰਿਆ। ਅਖੀਰ ਵਿਚ ਬੀਬਾ ਬਾਦਲ ਨੇ ਕਿਸਾਨੀ ਮਸਲੇ ਨੂੰ ਲੈ ਕੇ ਕੇਂਦਰ ਸਰਕਾਰ ਤੇ ਵੀ ਤਿੱਖੇ ਹਮਲੇ ਕੀਤੇ। ਇਸ ਮੌਕੇ ਬੀਬਾ ਬਾਦਲ ਵੱਲੋਂ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਡਾਕਟਰਾਂ, ਸਮਾਜ ਸੇਵੀਆਂ ਅਤੇ ਲੋਕਲ ਗੁਰਦੁਆਰਾ ਕਮੇਟੀ ਮਾਨਸਾ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਬਦਲੇ ਵੱਖ-ਵੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ’ਚ ਦਰਦਨਾਕ ਹਾਦਸਾ, ਮਕਾਨ ਡਿੱਗਣ ਕਾਰਣ ਦੋ ਮੁੰਡਿਆਂ ਦੀ ਮੌਤ

ਇਸ ਮੌਕੇ ਸ਼੍ਰੌਮਣੀ ਅਕਾਲੀ ਦਲ ਦੇ ਸਕੱਤਰ ਜਰਨਲ ਅਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਵੱਲੋਂ 8 ਮਾਰਚ ਨੂੰ ਹਲਕਾ ਪੱਧਰੀ ਕੀਤੇ ਜਾ ਰਹੇ ਰੋਸ ਧਰਨਿਆਂ ਬਾਰੇ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਹਲਕਾ ਇੰਚਾਰਜ ਬੁਢਲਾਡਾ ਡਾ. ਨਿਸ਼ਾਨ ਸਿੰਘ, ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਪ੍ਰੇਮ ਅਰੋੜਾ, ਰਘਵੀਰ ਸਿੰਘ ਮਾਨਸਾ, ਹਰਵਿੰਦਰ ਸਿੰਘ ਧਲੇਵਾਂ, ਰਜਿੰਦਰ ਸਿੰਘ ਚਹਿਲ, ਲਖਵੀਰ ਸਿੰਘ ਸੀਰਾ ਕੋਟੜਾ, ਦਿਰੇਨ ਕੁਮਾਰ ਤੰਵਰ ਮੌਜੂਦ ਸਨ।

ਇਹ ਵੀ ਪੜ੍ਹੋ : ਪਟਿਆਲਾ ਜੇਲ 'ਚ ਬੰਦ ਖ਼ਤਰਨਾਕ ਗੈਂਗਸਟਰ ਰੰਮੀ ਮਛਾਨਾ 'ਤੇ ਵੱਡਾ ਖੁਲਾਸਾ, ਸਾਹਮਣੇ ਆਈ ਇਹ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News