ਕਰਤਾਰਪੁਰ 'ਚ ਕੈਪਟਨ ਨੇ ਕੀਤਾ ਜੰਗ-ਏ-ਆਜ਼ਾਦੀ ਦੇ ਤੀਜੇ ਪੜਾਅ ਦਾ ਉਦਘਾਟਨ
Wednesday, Aug 14, 2019 - 06:49 PM (IST)

ਜਲੰਧਰ/ਕਰਤਾਰਪੁਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਦੇ ਤੀਜੇ ਪੜਾਅ ਦੀ ਸ਼ੁਰੂਆਤ ਕਰਨ ਪਹੁੰਚੇ ਸਨ। ਇਥੇ ਉਨ੍ਹਾਂ ਨੇ ਜੰਗ-ਏ-ਆਜ਼ਾਦੀ ਦੇ ਤੀਜੇ ਪੜਾਅ ਦਾ ਉਦਘਾਟਨ ਕਰਨ ਦੌਰਾਨ ਪੂਰੇ ਕੰਮ ਦਾ ਪੂਰਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਵੈਸਟ ਹਲਕੇ ਤੋਂ ਵਿਧਾਇਕ ਸੁਸ਼ੀਲ ਰਿੰਕੂ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ਵਿਖੇ ਰਵਿਦਾਸ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵੀ ਇਕ ਮੀਟਿੰਗ ਕੀਤੀ ਗਈ, ਜਿਸ 'ਚ ਕੈਪਟਨ ਨੇ ਰਵਿਦਾਸ ਭਾਈਚਾਰੇ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਦੋਬਾਰਾ ਬਣਾਉਣ ਲਈ ਕਾਨੂੰਨੀ ਅਤੇ ਵਿੱਤੀ ਮਦਦ ਦੇਣ ਦਾ ਭਰੋਸਾ ਦਿੱਤਾ ਹੈ।
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਯਾਨੀ 15 ਅਗਸਤ ਆਜ਼ਾਦੀ ਦਿਹਾੜੇ 'ਤੇ ਜਲੰਧਰ ਵਿਖੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਤਿਰੰਗਾ ਲਹਿਰਾਉਣਗੇ। ਪੁਲਸ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ ਸਬੰਧੀ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।