ਕੈਪਟਨ ਅਮਰਿੰਦਰ ਸਿੰਘ ਦੇ ਗੋਡਿਆਂ ਦੀ ਹੋਈ ਸਫਲ ਸਰਜਰੀ
Wednesday, Feb 11, 2026 - 12:58 AM (IST)
ਮੋਹਾਲੀ (ਰਣਬੀਰ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਗੋਡਿਆਂ ਦੀ ਸਰਜਰੀ ਅੱਜ ਸਫਲਤਾਪੂਰਵਕ ਮੁਕੰਮਲ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਗੋਡਿਆਂ ਦੀ ਪੁਰਾਣੀ ਸਮੱਸਿਆ ਕਾਰਨ ਉਨ੍ਹਾਂ ਨੂੰ ਸੋਮਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਮੰਗਲਵਾਰ ਨੂੰ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ‘ਨੀ-ਰਿਪਲੇਸਮੈਂਟ’ (ਗੋਡਾ ਬਦਲਣ) ਦਾ ਆਪ੍ਰੇਸ਼ਨ ਕੀਤਾ ਗਿਆ। ਹਸਪਤਾਲ ਦੇ ਸੂਤਰਾਂ ਅਨੁਸਾਰ ਸਰਜਰੀ ਪੂਰੀ ਤਰ੍ਹਾਂ ਸਫਲ ਰਹੀ ਹੈ। ਸਰਜਰੀ ਤੋਂ ਬਾਅਦ ਇਹਤਿਆਤ ਵਜੋਂ ਅਤੇ ਡਾਕਟਰੀ ਨਿਗਰਾਨੀ ਲਈ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਹੈ।
