ਖਹਿਰਾ ਨੇ ਕੈਪਟਨ ਨੂੰ ਲਿਖੀ ਖੁੱਲ੍ਹੀ ਚਿੱਠੀ, ਯਾਦ ਦਿਵਾਈ ਸਹੁੰ (ਵੀਡੀਓ)

04/11/2018 7:18:20 PM

ਚੰਡੀਗੜ੍ਹ (ਮਨਮੋਹਨ) : ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਚਿੱਠੀ ਲਿਖ ਕੇ ਉਨ੍ਹਾਂ ਨੂੰ ਉਹ ਵਾਅਦਾ ਯਾਦ ਦਿਵਾਇਆ ਹੈ ਜਿਸ ਵਿਚ ਉਨ੍ਹਾਂ ਨੇ ਗੁਟਕਾ ਸਾਹਿਬ ਹੱਥ 'ਚ ਫੜ ਕੇ 4 ਹਫਤਿਆਂ ਦੇ ਅੰਦਰ-ਅੰਦਰ ਸੂਬੇ 'ਚੋਂ ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ। ਖਹਿਰਾ ਨੇ ਛੋਟੇ ਲੋਕਾਂ ਨੂੰ ਫੜਨ ਦੇ ਨਾਲ-ਨਾਲ ਵੱਡੀਆਂ ਮੱਛੀਆਂ ਨੂੰ ਵੀ ਦਬੋਚਣ ਦੀ ਅਪੀਲ ਕੀਤੀ ਹੈ।
ਖਹਿਰਾ ਨੇ ਮੁੱਖ ਮੰਤਰੀ ਪਾਸੋਂ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਨਾ ਕਰਨ 'ਤੇ ਵੀ ਸਵਾਲ ਕੀਤਾ ਹੈ। ਖਹਿਰਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਜਾਂਚ ਲਈ ਬਣਾਈ ਗਈ ਐੱਸ. ਟੀ. ਐੱਫ. ਦੀ ਰਿਪੋਰਟ ਵਿਚ ਬਿਕਰਮ ਮਜੀਠੀਆ ਦੇ ਡਰੱਗ ਤਸਕਰਾਂ ਦੀ ਮਦਦ ਅਤੇ ਸੰਬੰਧ ਹੋਣ ਦਾ ਜ਼ਿਕਰ ਹੈ, ਬਾਵਜੂਦ ਇਸ ਦੇ ਮਜੀਠੀਆ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ।
ਇਸ ਦੇ ਨਾਲ ਹੀ ਖਹਿਰਾ ਨੇ ਦੋਸ਼ ਲਗਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਿਨਕਰ ਗੁਪਤਾ ਅਤੇ ਸੁਰੇਸ਼ ਅਰੋੜਾ ਨੂੰ ਡਰੱਗ ਤਸਕਰੀ ਦੇ ਮਾਮਲੇ ਵਿਚ ਸਾਫ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਦਕਿ ਕਾਫੀ ਸਬੂਤ ਉਨ੍ਹਾਂ ਦੇ ਖਿਲਾਫ ਹਨ।


Related News