ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੱਧੂ ਨੂੰ ਲੰਚ 'ਤੇ ਸੱਦਣ ਦੇ ਮਾਇਨੇ
Tuesday, Nov 24, 2020 - 08:44 PM (IST)
 
            
            ਚੰਡੀਗੜ੍ਹ (ਵੈੱਬ ਡੈਸਕ) : ਪਿਛਲੇ ਲੰਬੇ ਸਮੇਂ ਤੋਂ ਮੁੱਖ ਮੰਤਰੀ ਨਾਲ ਖਫ਼ਾ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ ਭੇਜਿਆ ਹੈ। ਭਾਵੇਂ ਇਸ ਸੱਦੇ ਬਾਰੇ ਆਖਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਸੂਬਾਈ ਅਤੇ ਕੌਮੀ ਸਿਆਸਤ ਬਾਰੇ ਚਰਚਾ ਹੋ ਸਕਦੀ ਹੈ ਪਰ ਇਸ ਲੰਚ ਡਿਪਲੋਮੈਸੀ ਰਾਹੀਂ ਮੁੱਖ ਮੰਤਰੀ ਜਿੱਥੇ ਨਵਜੋਤ ਸਿੱਧੂ ਨੂੰ ਮਨਾਉਣ ਦੀ ਕੋਸ਼ਿਸ਼ 'ਚ ਹਨ, ਉਥੇ ਹੀ ਇਸ ਸੱਦੇ ਤੋਂ ਲੱਗਦਾ ਹੈ ਕਿ ਦੋਵਾਂ ਵਿਚਾਲੇ ਤਲਖ਼ੀ ਭਰਿਆ ਮਾਹੌਲ ਹੁਣ ਸੌਖਾਵਾਂ ਬਣ ਸਕਦਾ ਹੈ। ਇਸੇ ਦਾ ਨਤੀਜਾ ਹੈ ਕਿ ਲੰਚ ਦੇ ਸੱਦੇ ਦੀ ਪਹਿਲ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਪ੍ਰਤੀ ਨਰਮ ਹੋਣ ਦੇ ਵੀ ਸੰਕੇਤ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ
ਸਿਆਸੀ ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਇਸ ਮੀਟਿੰਗ ਦੌਰਾਨ ਨਵਜੋਤ ਸਿੱਧੂ ਨੂੰ ਮਿਲਣ ਵਾਲੇ ਪੰਜਾਬ ਕੈਬਨਿਟ ਦੇ ਅਹੁਦੇ ਬਾਰੇ ਵੀ ਸਹਿਮਤੀ ਬਣ ਸਕਦੀ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਸਭ ਕੁੱਝ ਠੀਕ ਹੋਣ ਦੇ ਨਾਲ-ਨਾਲ ਇਕਜੁੱਟ ਹੋਣ ਦਾ ਵੀ ਸੰਕੇਤ ਦੇਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਸਿੱਧੂ ਦੀ ਨਰਾਜ਼ਗੀ ਦੂਰ ਕਰਨ ਲਈ ਕੈਪਟਨ ਨੇ ਭੇਜਿਆ 'ਲੰਚ' ਦਾ ਸੱਦਾ
ਇਸ ਮਿਲਣੀ ਤੋਂ ਬਾਅਦ ਜਿੱਥੇ ਕੈਪਟਨ ਵਿਰੋਧੀ ਖੇਮੇ ਵਿਚ ਸਾਕਾਰਾਤਮਕ ਸੰਦੇਸ਼ ਜਾਵੇਗਾ, ਉਥੇ ਹੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਵੀ ਨਵਜੋਤ ਸਿੱਧੂ 'ਚ ਨਰਮੀ ਆਉਣੀ ਸੁਭਾਵਕ ਹੈ। ਇਸ ਲੰਚ ਡਿਪਲੋਮੈਸੀ ਸਿੱਧੂ ਦੀ ਸਿਆਸੀ ਭੂਮਿਕਾ 'ਤੇ ਵੀ ਆਖਰੀ ਮੋਹਰ ਲੱਗ ਜਾਵੇਗੀ।
ਇਹ ਵੀ ਪੜ੍ਹੋ : ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ ਨੇਤਾ ਰਾਜੇਵਾਲ ਦਾ ਵੱਡਾ ਬਿਆਨ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            