ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 3 ਮੈਂਬਰੀ ਕਮੇਟੀ ਨਾਲ ਕਰਨਗੇ ਮੁਲਾਕਾਤ
Friday, Jun 04, 2021 - 10:09 AM (IST)
ਜਲੰਧਰ/ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 4 ਜੂਨ ਨੂੰ ਯਾਨੀ ਕਿ ਅੱਜ ਦਿੱਲੀ ਵਿਚ 3 ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਕੈਪਟਨ ਭਾਵੇਂ ਵੀਰਵਾਰ ਨੂੰ ਦਿੱਲੀ ਪਹੁੰਚ ਗਏ ਸਨ ਪਰ ਉਨ੍ਹਾਂ 3 ਮੈਂਬਰੀ ਕਮੇਟੀ ਨਾਲ ਮੁਲਾਕਾਤ ਨਹੀਂ ਕੀਤੀ।
ਇਹ ਵੀ ਪੜ੍ਹੋ: ਗੂਗਲ ਤੋਂ ਬੈਂਕ ਦੇ ਕਸਟਮਰ ਕੇਅਰ ਦਾ ਨੰਬਰ ਲੈਣ ਵਾਲੇ ਹੋ ਜਾਣ ਸਾਵਧਾਨ, ਤੁਹਾਡੇ ਨਾਲ ਵੀ ਹੋ ਸਕਦੀ ਹੈ ਅਜਿਹੀ ਠੱਗੀ
ਕੈਪਟਨ ਦੇ ਨੇੜਲੇ ਨੇਤਾਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਅੱਜ ਸਵੇਰੇ 11 ਵਜੇ ਦੇ ਕਰੀਬ 3 ਮੈਂਬਰੀ ਕਮੇਟੀ ਨਾਲ ਮੁਲਾਕਾਤ ਹੋਣੀ ਹੈ। ਕੈਪਟਨ ਕੋਲ ਉਹ ਸਾਰੀਆਂ ਫਾਈਲਾਂ ਅਤੇ ਸਬੂਤ ਮੌਜੂਦ ਹਨ, ਜੋ ਉਹ 3 ਮੈਂਬਰੀ ਕਮੇਟੀ ਦੇ ਸਾਹਮਣੇ ਰੱਖਣਗੇ। ਇਹ ਸਬੂਤ ਉਨ੍ਹਾਂ ਨੇਤਾਵਾਂ ਦੇ ਖ਼ਿਲਾਫ਼ ਹਨ, ਜੋ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੁੱਖ ਮੰਤਰੀ ਦੇ ਖ਼ਿਲਾਫ਼ ਬੋਲ ਰਹੇ ਸਨ।
ਇਹ ਵੀ ਪੜ੍ਹੋ: GNA ਯੂਨੀਵਰਸਿਟੀ ਕਰੇਗੀ ਤੁਹਾਡੇ ਸੁਫ਼ਨੇ ਪੂਰੇ, ਕੁਕਿੰਗ ਦੇ ਕੋਰਸਾਂ ਦੇ ਸ਼ੌਕੀਨ ਜ਼ਰੂਰ ਪੜ੍ਹਨ ਇਹ ਖ਼ਬਰ
ਭਾਵੇਂ ਬਿਆਨਬਾਜ਼ੀ ਦਾ ਆਧਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਬਰਗਾੜੀ ਪੁਲਸ ਫਾਇਰਿੰਗ ਦੇ ਮਾਮਲੇ ’ਚ ਐੱਸ. ਆਈ. ਟੀ. ਦੀ ਰਿਪੋਰਟ ਹਾਈ ਕੋਰਟ ਵੱਲੋਂ ਖਾਰਜ ਕਰਨ ਨੂੰ ਬਣਾਇਆ ਜਾ ਰਿਹਾ ਹੈ ਪਰ ਅਸਲੀਅਤ ਇਹ ਹੈ ਕਿ ਕੈਪਟਨ ਦੇ ਹੱਥ ਅਜਿਹੇ ਸਬੂਤ ਲੱਗ ਚੁੱਕੇ ਹਨ, ਜੋ ਜੇ ਜਨਤਕ ਹੋ ਜਾਣ ਤਾਂ ਸਿਆਸੀ ਹਲਕਿਆਂ ਵਿਚ ਭੂਚਾਲ ਆ ਜਾਵੇ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਐਲਾਨ, ਇਸ ਮਹੀਨੇ ਤੋਂ ਧੀਆਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਸ਼ਗਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ