ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਨਹੀਂ ਹੋ ਸਕੀ ਮੁਲਾਕਾਤ
Thursday, Oct 28, 2021 - 04:11 PM (IST)
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਮੁਲਤਵੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਜਾਣਾ ਸੀ, ਜਿਸ ਕਾਰਨ ਇਹ ਮੀਟਿੰਗ ਮੁਲਤਵੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਦੁਬਾਰਾ ਤੈਅ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਰਿਆਣਾ 'ਚ ਅੰਦੋਲਨਕਾਰੀ ਕਿਸਾਨ ਬੀਬੀਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ, 3 ਦੀ ਮੌਤ
ਦੱਸਣਯੋਗ ਹੈ ਕਿ ਵੀਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅਤੇ ਖੇਤੀ ਮਾਹਿਰਾਂ ਸਮੇਤ 25 ਪ੍ਰਤੀਨਿਧੀਆਂ ਨਾਲ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨੀ ਸੀ। ਕੈਪਟਨ ਵੱਲੋਂ ਕੇਂਦਰੀ ਮੰਤਰੀ ਨਾਲ ਖੇਤੀ ਕਾਨੂੰਨਾਂ ਦਾ ਹੱਲ ਕੱਢਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਣਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਇਸ ਦਾ ਹੱਲ ਲੱਭਣ 'ਚ ਮਦਦ ਕਰ ਸਕਦੇ ਹਨ ਕਿਉਂਕਿ ਉਹ ਵੀ ਇਕ ਕਿਸਾਨ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ