ਕੈਪਟਨ ਅਮਰਿੰਦਰ ਸਿੰਘ ਨੂੰ ਮਾਸਟਰ ਮੋਹਨ ਲਾਲ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

Saturday, Sep 18, 2021 - 03:44 PM (IST)

ਕੈਪਟਨ ਅਮਰਿੰਦਰ ਸਿੰਘ ਨੂੰ ਮਾਸਟਰ ਮੋਹਨ ਲਾਲ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਪਠਾਨਕੋਟ (ਧਰਮਿੰਦਰ) - ਪੰਜਾਬ ਕਾਂਗਰਸ ਵਿੱਚ ਇਸ ਸਮੇਂ ਵੱਡੀ ਹਲਚਲ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਖ਼ਤਾ ਪਲਟ ਰਿਹਾ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂਆਂ ਦੇ ਸਿਆਸੀ ਨਿਸ਼ਾਨੇ ਵਿੰਨ੍ਹਣੇ ਸ਼ੁਰੂ ਕਰ ਦਿੱਤੇ ਹਨ। ਤਖ਼ਤਾ ਪਲਟੀ ਦੇ ਇਸ ਘਟਨਾਕ੍ਰਮ ਦਰਮਿਆਨ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਨੇ ਵੱਡਾ ਹਮਲਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਖ਼ਾਸ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਕੈਪਟਨ ਨੂੰ ਭਾਜਪਾ ’ਚ ਸ਼ਾਮਲ ਹੋਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਚੰਗੇ ਅਤੇ ਸ਼ਰੀਫ਼ ਇਨਸਾਨ ਹਨ, ਜਿਸ ਕਰਕੇ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ’ਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ

ਮਾਸਟਰ ਮੋਹਨ ਲਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ ਕਾਂਗਰਸ ਪਾਰਟੀ ’ਚ ਚੱਲ ਰਿਹਾ ਕਾਟੋ-ਕਲੇਸ਼ ਖ਼ਤਮ ਹੋਣ ਦਾ ਨਾ ਨਹੀਂ ਲੈ ਰਿਹਾ। ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਸ਼ਾਇਰਾਨਾ ਅੰਦਾਜ਼ ’ਚ ਕਈ ਵਾਰ ਕੈਪਟਨ ’ਤੇ ਹਮਲਾ ਕਰ ਚੁੱਕੇ ਹਨ। ਇਨ੍ਹਾਂ ਦੋਵਾਂ ’ਚ ਚੱਲ ਰਹੇ ਕਲੇਸ਼ ਤੋਂ ਉਦੋਂ ਹੀ ਦੇਖਿਆ ਜਾ ਰਿਹਾ ਸੀ ਕਿ ਹਾਈਕਮਾਨ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕਰੇਗੀ। ਅੱਜ ਉਸੇ ਤਰ੍ਹਾਂ ਹੋ ਰਿਹਾ ਹੈ ਅਤੇ ਕੈਪਟਨ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ


author

rajwinder kaur

Content Editor

Related News