ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਪੀ. ਜੀ. ਆਈ. ''ਚ ਦਾਖਲ (ਵੀਡੀਓ)

03/15/2017 5:13:00 PM

ਚੰਡੀਗੜ੍ਹ : ਪਟਿਆਲਾ ਦੇ ਕੋਲੰਬੀਆ ਹਸਪਤਾਲ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਰਾਜਮਾਤਾ ਮਹਿੰਦਰ ਕੌਰ ਨੂੰ ਚੰਡੀਗੜ੍ਹ ਪੀ. ਜੀ.ਆਈ. ਲਿਆਂਦਾ ਗਿਆ ਹੈ। ਜਿੱਥੇ ਉਨ੍ਹਾਂ ਦੀ ਨੂੰਹ ਮਹਾਰਾਣੀ ਪਰਨੀਤ ਕੌਰ ਉਨ੍ਹਾਂ ਦਾ ਹਾਲ ਜਾਨਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਰਾਜਮਾਤਾ ਹੁਣ ਠੀਕ ਹਨ ਅਤੇ ਉਮੀਦ ਹੈ ਕਿ ਵੀਰਵਾਰ ਸ਼ਾਮ ਤਕ ਉਨ੍ਹਾਂ ਨੂੰ ਪੀ. ਜੀ. ਆਈ. ਤੋਂ ਛੁੱਟੀ ਮਿਲ ਸਕਦੀ ਹੈ।
ਦੱਸ ਦਈਏ ਕਿ ਰਾਜਮਾਤਾ ਮਹਿੰਦਰ ਕੌਰ ਨੂੰ ਸਿਹਤ ਖਰਾਬ ਹੋਣ ਦੇ ਚੱਲਦੇ ਮੰਗਲਵਾਰ ਨੂੰ ਪਟਿਆਲਾ ਦੇ ਕੋਲੰਬੀਆ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਲਿਆਂਦਾ ਗਿਆ।


Gurminder Singh

Content Editor

Related News