ਪਹਿਲੀ ਵਾਰ ਮੋਦੀ ''ਤੇ ਭੜਕੇ ਕੈਪਟਨ, ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)

01/04/2019 6:20:27 PM

ਚੰਡੀਗੜ੍ਹ : ਪ੍ਰਧਾਨ ਮੰਤਰੀ ਦੇ ਗੁਰਦਾਸਪੁਰ ਦੌਰੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ 'ਤੇ ਤਿੱਖਾ ਹਮਲਾ ਬੋਲਿਆ ਹੈ। ਕੈਪਟਨ ਨੇ ਮੋਦੀ ਨੂੰ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਭ ਤੋਂ ਮਾੜਾ ਪ੍ਰਧਾਨ ਮੰਤਰੀ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਪਣਾ ਇਕ ਵਾਅਦਾ ਦੱਸੇ ਜਿਸ ਨੂੰ ਉਨ੍ਹਾਂ ਨੇ ਪੂਰਾ ਕੀਤਾ ਹੈ। ਇਹ ਪਹਿਲਾ ਮੌਕਾ ਹੈ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਤਿੱਖੇ ਸ਼ਬਦਾਂ ਦੀ ਵਰਤੋਂ ਕੀਤੀ ਹੋਵੇ। ਕੈਪਟਨ ਨੇ ਕਿਹਾ ਕਿ ਮੋਦੀ ਸਰਕਾਰ ਨਾਲੋਂ ਵੱਧ ਕੰਮ ਤਾਂ ਪੰਜਾਬ ਸਰਕਾਰ ਨੇ ਦੋ ਸਾਲ ਦੇ ਕਾਰਜਕਾਲ ਦੌਰਾਨ ਹੀ ਕਰ ਦਿੱਤੇ ਹਨ। 
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਗੁਰਦਾਸਪੁਰ ਰੈਲੀ ਦੌਰਾਨ ਕਾਂਗਰਸ 'ਤੇ ਵੱਡੇ ਸ਼ਬਦੀ ਹਮਲੇ ਸਨ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਾਂਗਰਸ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਹਮੇਸ਼ਾ ਬਚਾਉਂਦੀ ਆਈ ਹੈ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਨੇ ਤਾਂ ਸਿੱਖ ਕਤਲੇਆਮ ਵਿਚ ਸ਼ਾਮਲ ਵਿਅਕਤੀ ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਵੀ ਬਿੱਠਾ ਦਿੱਤਾ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨੇ ਕਾਂਗਰਸ 'ਤੇ ਕਿਸਾਨ ਵਿਰੋਧੀ ਹੋਣ ਦੇ ਦੋਸ਼ ਲਗਾਏ ਸਨ। ਮੋਦੀ ਦੇ ਇਸ ਬਿਆਨ ਤੋਂ ਭੜਕੇ ਕੈਪਟਨ ਅਮਰਿੰਦਰ ਸਿੰਘ ਨੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਉਨ੍ਹਾਂ ਜੁਮਲੇਬਾਜ਼ ਪ੍ਰਧਾਨ ਮੰਤਰੀ ਕਰਾਰ ਦਿੱਤਾ ਹੈ ਜਿਹੜਾ ਦੇਸ਼ ਨੂੰ ਪਤਨ ਵੱਲ ਲਿਜਾ ਰਿਹਾ ਹੈ।

Gurminder Singh

This news is Content Editor Gurminder Singh