ਕੈਪਟਨ ਨੇ ਮੁੜ ਲਿਖੀ ਮੋਦੀ ਨੂੰ ਚਿੱਠੀ, ਮੰਗੀ ਮਦਦ
Sunday, Jun 02, 2019 - 06:23 PM (IST)

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਕੈਪਟਨ ਨੇ ਪ੍ਰਧਾਨ ਮੰਤਰੀ ਤੋਂ ਪੰਜਾਬ ਵਿਚ ਨਸ਼ਾ ਖਤਮ ਕਰਨ ਲਈ ਉਨ੍ਹਾਂ ਦਾ ਸਾਥ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕੌਮੀ ਨਸ਼ਾ ਨੀਤੀ ਬਣਾਉਣ ਦੀ ਅਪੀਲ ਕੀਤੀ ਅਤੇ ਇਸ ਲਈ ਵਿੱਤੀ ਮਦਦ ਦੀ ਵੀ ਮੰਗ ਕੀਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਸ਼ਿਆਂ 'ਤੇ ਨਕੇਲ ਪਾਉਣ ਲਈ ਤਿੰਨ ਧੁਰੀ ਕੌਮੀ ਨੀਤੀ ਤਿਆਰ ਕਰਨ ਅਤੇ ਇਸ ਨੀਤੀ ਨੂੰ ਦੇਸ਼ ਦੇ ਸਾਰੇ ਸੂਬਿਆਂ ਵਿਚ ਲਾਗੂ ਕੀਤਾ ਜਾਵੇ ਤਾਂ ਜੋ ਰਣਨੀਤਿਕ ਤੌਰ 'ਤੇ ਇਸ ਸਮੱਸਿਆ ਨਾਲ ਨਿਜਿੱਠਿਆ ਜਾ ਸਕੇ ਅਤੇ ਦੇਸ਼ ਦੀ ਜਵਾਨੀ ਨੂੰ ਬਚਾਇਆ ਜਾ ਸਕੇ।