ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ ''ਤੇ ਕੈਪਟਨ ਦਾ ਵੱਡਾ ਬਿਆਨ

Wednesday, Oct 07, 2020 - 08:28 PM (IST)

ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ ''ਤੇ ਕੈਪਟਨ ਦਾ ਵੱਡਾ ਬਿਆਨ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ 'ਤੇ ਲੱਗਦੀਆਂ ਆ ਰਹੀਆਂ ਉਨ੍ਹਾਂ ਕਿਆਸਅਰਾਈਆਂ 'ਤੇ ਵਿਰਾਮ ਲਗਾ ਦਿੱਤਾ ਹੈ, ਜਿਨ੍ਹਾਂ ਵਿਚ ਇਹ ਕਿਹਾ ਜਾ ਰਿਹਾ ਸੀ ਕਿ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਸਾਫ਼ ਆਖਿਆ ਹੈ ਕਿ ਤਿੰਨ ਸਾਲ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨੇਤਾ ਨੂੰ ਸੂਬਾ ਪ੍ਰਧਾਨ ਕਿਵੇਂ ਲਗਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਮਨੀਸ਼ ਤਿਵਾੜੀ ਵਰਗੇ ਲੀਡਰਾਂ ਨੇ ਸਾਰੀ ਜ਼ਿੰਦਗੀ ਕਾਂਗਰਸ ਲਈ ਲਗਾ ਦਿੱਤਾ ਅਤੇ ਜਿਨ੍ਹਾਂ ਦਾ ਜਨਮ ਹੀ ਕਾਂਗਰਸ ਵਿਚ ਹੋਇਆ ਹੈ, ਫਿਰ ਉਨ੍ਹਾਂ ਦੇ ਉਪਰ ਅਜਿਹੇ ਵਿਅਕਤੀ ਕਿਵੇਂ ਬਿਠਾਇਆ ਜਾ ਸਕਦਾ ਹੈ ਜਿਹੜਾ ਮਹਿਜ਼ ਤਿੰਨ ਸਾਲ ਪਹਿਲਾਂ ਪਾਰਟੀ ਵਿਚ ਆਇਆ ਹੋਵੇ। 

ਇਹ ਵੀ ਪੜ੍ਹੋ :  ਸਿੱਧੂ-ਰੰਧਾਵਾ ਤਕਰਾਰ 'ਤੇ ਕੈਪਟਨ ਦੇ ਮੰਤਰੀ ਦਾ ਵੱਡਾ ਬਿਆਨ

PunjabKesari
ਦਰਅਸਲ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦੀ ਨਵਜੋਤ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਇਹ ਕਿਆਸ ਲੱਗ ਰਹੇ ਸਨ ਕਿ ਜਾਂ ਤਾਂ ਸਿੱਧੂ ਨੂੰ ਉਪ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ ਜਾਂ ਸੂਬਾ ਪ੍ਰਧਾਨ ਦਾ ਅਹੁਦੇ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਜਦਕਿ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਦੀ ਅਫਵਾਹਾਂ ਨੂੰ ਮੁੱਖ ਮੰਤਰੀ ਨੇ ਖਾਰਜ ਕਰ ਦਿੱਤਾ ਹੈ। 

ਇਹ ਵੀ ਪੜ੍ਹੋ :  ਵੱਡੀ ਖ਼ਬਰ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਖੇਤੀ ਕਾਨੂੰਨਾਂ ਖ਼ਿਲਾਫ਼ ਐੱਸ. ਸੀ. 'ਚ ਪਾਈ ਪਟੀਸ਼ਨ ਲਵੇਗਾ ਵਾਪਸ

ਹਾਲਾਂਕਿ ਮੁੱਖ ਮੰਤਰੀ ਨੇ ਇੰਨਾ ਜ਼ਰੂਰ ਆਖਿਆ ਹੈ ਕਿ ਨਵਜੋਤ ਸਿੱਧੂ ਚਾਹੁਣ ਤਾਂ ਬਿਜਲੀ ਮਹਿਕਮਾ ਜੁਆਇਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਮਹਿਕਮਾ ਮੇਰੇ ਕੋਲ ਹੈ ਅਤੇ ਉਹ ਪਹਿਲਾਂ ਹੀ ਸਿੱਧੂ ਨੂੰ ਆਖ ਚੁੱਕੇ ਹਨ ਕਿ ਉਹ ਕਿਸੇ ਵੀ ਸਮੇਂ ਇਸ ਮਹਿਕਮੇ ਦੀ ਜ਼ਿੰਮੇਵਾਰੀ ਸੰਭਾਲ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ 'ਤੇ ਆਖਰੀ ਫ਼ੈਸਲਾ ਕਾਂਗਰਸ ਹਾਈਕਮਾਨ ਨੇ ਹੀ ਕਰਨਾ ਹੈ।

ਇਹ ਵੀ ਪੜ੍ਹੋ :  ਖੇਤੀ ਕਾਨੂੰਨਾਂ ਸੰਬੰਧੀ ਦਾਇਰ ਪਟੀਸ਼ਨ 'ਤੇ ਅਕਾਲੀ ਦਲ ਦਾ ਵੱਡਾ ਬਿਆਨ


author

Gurminder Singh

Content Editor

Related News