ਕੈਪਟਨ-ਨਵਜੋਤ ਸਿੱਧੂ ਵਿਚਕਾਰ ਦੂਰੀਆਂ ਬਰਕਰਾਰ, ਮੁੱਖ ਮੰਤਰੀ ਨੇ ਠੁਕਰਾਈ ਸਿੱਧੂ ਦੀ ਇਹ ਮੰਗ
Friday, Sep 03, 2021 - 03:40 PM (IST)
ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਚ ਚੱਲ ਰਿਹਾ ਮਨ-ਮੁਟਾਵ ਖ਼ਤਮ ਹੋਣ ਦਾ ਨਾ ਨਹੀਂ ਲੈ ਰਿਹਾ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਦੀ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਮੰਗ ਨੂੰ ਠੁਕਰਾ ਦਿੱਤਾ ਅਤੇ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ। ਇਨ੍ਹਾਂ ਕਾਰਨਾਂ ਕਰਕੇ ਨਵਜੋਤ ਸਿੱਧੂ ਵਾਰ-ਵਾਰ ਆਪਣੀ ਹੀ ਸਰਕਾਰ ਨੂੰ ਲਪੇਟੇ ’ਚ ਲੈਂਦੇ ਰਹਿੰਦੇ ਹਨ। ਦੱਸ ਦੇਈਏ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਅੱਜ ਬੁਲਾਇਆ ਗਿਆ ਸੀ, ਜਿਸ ਦੀ ਕਾਰਵਾਈ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਜਲਾਸ ਦੌਰਾਨ ਪੰਜਾਬ ਦੇ ਰਾਜਪਾਲ ਸਮੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ ਅਤੇ ਗੁਰੂ ਜੀ ਦੇ ਦਿਖਾਏ ਰਸਤੇ 'ਤੇ ਚੱਲਣ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਪੜ੍ਹੋ ਇਹ ਵੀ ਖ਼ਬਰ - ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੀਤੇ ਦਿਨੀਂ ਰਾਜ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਸੀ। ਨਵਜੋਤ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ 5 ਤੋਂ 7 ਦਿਨ ਦਾ ਹੋਣਾ ਚਾਹੀਦਾ ਹੈ, ਕਿਉਂਕਿ ਇੱਕ ਦਿਨ ਦੇ ਇਜਲਾਸ ‘ਚ ਸਾਰੇ ਮੁੱਦੇ ਵਿਚਾਰੇ ਨਹੀਂ ਜਾਣੇ ਅਤੇ ਨਾ ਹੀ ਲੋਕਾਂ ਦੀ ਸਮੱਸਿਆਵਾਂ ਦਾ ਹੱਲ ਹੁੰਦਾ ਹੈ। ਇਸੇ ਲਈ ਨਵਜੋਤ ਸਿੱਧੂ ਨੇ ਇਸ ਸੈਸ਼ਨ ਨੂੰ ਵਧਾਏ ਜਾਣ ਦੀ ਮੰਗ ਕੀਤੀ ਸੀ। ਇਸ ਸੈਸ਼ਨ ‘ਚ ਸਤਲੁਜ-ਯਮੁਨਾ ਲਿੰਕ ‘ਤੇ ਪਾਣੀ ਦੀ ਵੰਡ ਦੇ ਸਮਝੌਤੇ ਨੂੰ ਰੱਦ ਕਰਨ ਵਰਗੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ਲਈ ਇੱਕ ਕਾਨੂੰਨ ਪਾਸ ਕੀਤਾ ਜਾਣਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ - ਵਿਧਾਇਕ ਬੁਲਾਰੀਆ 7 ਸਤੰਬਰ ਨੂੰ ਕਰ ਸਕਦੈ ਵੱਡਾ ਧਮਾਕਾ, ਅੰਮ੍ਰਿਤਸਰ 'ਚ ਲੱਗੇ 'ਸਸਪੈਂਸ' ਵਾਲੇ ਪੋਸਟਰ
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤਿੰਨ ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਪੰਜਾਬ ਵਿੱਚ ਮੁੱਖਮੰਤਰੀ ਅਮਰਿੰਦਰ ਸਿੰਘ ਅਤੇ ਕਾਂਗਰਸ ਦੀ ਰਾਜ ਇਕਾਈ ਦੇ ਪ੍ਰਧਾਨ ਸਿੱਧੂ ਵਿੱਚ ਝਗੜਾ ਚੱਲ ਰਿਹਾ ਹੈ। ਕ੍ਰਿਕੇਟ ਤੋਂ ਰਾਜਨੀਤੀ ਵਿੱਚ ਆਏ ਸਿੱਧੂ ਨੇ ਸਰਕਾਰ ਤੋਂ ਖਪਤਕਾਰਾਂ ਨੂੰ ਬਿਜਲੀ ਦੀਆਂ ਦਰਾਂ ਵਿੱਚ ਰਾਹਤ ਦੇਣ ਲਈ ਊਰਜਾ ਨਿਆਮਕ ਨੂੰ ਨਿਰਦੇਸ਼ ਦੇਣ ਦੀ ਮੰਗ ਕੁਝ ਦਿਨ ਪਹਿਲਾਂ ਟਵਿੱਟਰ ਦੇ ਜਰਿਏ ਕੀਤੀ, ਜਿਸ ਨੂੰ ਕੈਪਟਨ ਨੇ ਠੁਕਰਾ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰੇਆਮ ਗੁੰਡਾਗਰਦੀ: ਕਾਰ ’ਚ ਬੈਠੀ ਕੁੜੀ ’ਤੇ 3 ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ,ਤੋੜੇ ਸ਼ੀਸ਼ੇ (ਤਸਵੀਰਾਂ)