ਕੈਪਟਨ ਦਾ ਸਿਪਾਹੀ ਬਣ ਕੇ ਲੜਾਂਗਾ ਚੋਣ : ਸਿੱਧੂ (ਵੀਡੀਓ)

01/18/2017 6:08:33 PM

ਅੰਮ੍ਰਿਤਸਰ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਬੁੱਧਵਾਰ ਨੂੰ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਾਮਜ਼ਦਗੀ ਭਰੀ ਗਈ। ਨਾਮਜ਼ਦਗੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਜਨਤਾ ਨੂੰ ਕਾਂਗਰਸ ਦੇ ਹੱਕ ਵਿਚ ਵੋਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਨਾਉਣ ਦੀ ਅਪੀਲ ਕੀਤੀ। ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਉਹ ਕੈਪਟਨ ਦੇ ਸਿਪਾਹੀ ਹਨ ਅਤੇ ਚੋਣਾਂ ਵਿਚ ਪੂਰੀ ਲੜਾਈ ਲੜਨਗੇ।
ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਸਾਫ ਕੀਤਾ ਹੈ ਕਿ ਉਹ ਕਿਸੇ ਅਹੁਦੇ ਦੇ ਲਾਲਚ ਕਾਰਨ ਕਾਂਗਰਸ ਵਿਚ ਸ਼ਾਮਿਲ ਨਹੀਂ ਹੋਏ ਹਨ ਸਗੋਂ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਲਈ ਕਾਂਗਰਸ ਵਿਚ ਆਏ ਹਨ।

Gurminder Singh

This news is Content Editor Gurminder Singh