ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਬਾਦਲ ਖਿਲਾਫ ਲੰਬੀ ਤੋਂ ਭਰਿਆ ਨਾਮਜ਼ਦਗੀ ਪੱਤਰ

01/18/2017 12:55:31 PM

ਸ੍ਰੀ ਮੁਕਤਸਰ ਸਾਹਿਬ : ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕੇ ਲੰਬੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਇਹ ਚੋਣਾਂ ਉਨ੍ਹਾਂ ਦੀ ਜ਼ਿੰਦਗੀ ਦੀਆਂ ਆਖਰੀ ਚੋਣਾਂ ਹਨ ਅਤੇ ਉਹ ਚੋਣ ਜਿੱਤਣ ਲਈ ਪੂਰੀ ਵਾਹ ਲਗਾਉਣਗੇ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸਹਿਰੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਮੁਤਾਬਕ ਇਹ ਚੋਣਾਂ ਉਨ੍ਹਾਂ ਦੀ ਜ਼ਿੰਦਗੀ ਦੀਆਂ ਆਖਰੀ ਚੋਣਾਂ ਹਨ ਅਤੇ ਉਹ ਮੁੱਖ ਮੰਤਰੀ ਬਾਦਲ ਨੂੰ ਉਨ੍ਹਾਂ ਦੇ ਹਲਕੇ ਵਿਚ ਹਰਾਉਣਾ ਚਾਹੁੰਦੇ ਹਨ, ਜਿਸ ਲਈ ਉਨ੍ਹਾਂ ਨੇ ਕਾਂਗਰਸ ਹਾਈ ਕਮਾਨ ਤੋਂ ਦੋ ਹਲਕਿਆਂ ਤੋਂ ਚੋਣ ਲੜਨ ਦੀ ਇਜਾਜ਼ਤ ਮੰਗੀ ਸੀ ਜਿਸ ''ਤੇ ਹਾਈ ਕਮਾਨ ਵਲੋਂ ਉਨ੍ਹਾਂ ਦੇ ਲੰਬੀ ਤੋਂ ਚੋਣ ਲੜਨ ''ਤੇ ਮੋਹਰ ਲਗਾ ਦਿੱਤੀ ਗਈ।

Gurminder Singh

This news is Content Editor Gurminder Singh