ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਕੈਪਟਨ ਦਾ ਐੱਨ. ਆਰ. ਆਈ. ਵੀਰਾਂ ਨੂੰ ਵੱਡਾ ਤੋਹਫਾ

03/18/2017 7:13:18 PM

ਚੰਡੀਗੜ੍ਹ : ਪੰਜਾਬ ਦੀ ਸੱਤਾ ''ਤੇ ਕਾਬਜ਼ ਹੁੰਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐੱਨ. ਆਰ. ਆਈ. ਵੀਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਐੱਨ. ਆਰ. ਆਈ. ਭਰਾਵਾਂ ਦੀਆਂ ਜ਼ਮੀਨਾਂ ''ਤੇ ਹੋ ਰਹੇ ਕਬਜ਼ਿਆਂ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਵਿਸ਼ੇਸ਼ ਐਕਟ (ਐੱਨ. ਆਰ. ਆਈ. ਪ੍ਰਾਪਰਟੀ ਸੇਫ ਗਾਰਡ ਬਿੱਲ) ਬਣਾਇਆ ਜਾਵੇਗਾ। ਜਿਸ ਤਹਿਤ ਐੱਨ. ਆਰ. ਆਈ. ਭਰਾਵਾਂ ਦੀ ਪੰਜਾਬ ਵਿਚ ਸਥਿਤ ਜ਼ਮੀਨਾਂ ''ਤੇ ਕਬਜ਼ਿਆਂ ਨੂੰ ਰੋਕਿਆ ਜਾਵੇਗਾ। ਇੰਨਾ ਹੀ ਨਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਐੱਨ. ਆਰ. ਆਈ. ਕੇਸਾਂ ਦੇ ਹੱਲ ਲਈ ਵਿਸ਼ੇਸ਼ ਅਦਾਲਤਾਂ ਦਾ ਗਠਨ ਕੀਤਾ ਜਾਵੇਗਾ। ਇਹ ਵਿਸ਼ੇਸ਼ ਅਦਾਲਤਾਂ 15 ਦਿਨਾਂ ਦੇ ਅੰਦਰ-ਅੰਦਰ ਕੇਸਾਂ ਦਾ ਨਿਪਟਾਰਾ ਕਰਨਗੀਆਂ।
ਦੱਸਣਯੋਗ ਹੈ ਕਿ ਅਕਸਰ ਐੱਨ. ਆਰ. ਆਈ. ਭਰਾਵਾਂ ਵਲੋਂ ਇਹ ਸ਼ਿਕਾਇਤ ਕੀਤੀ ਜਾਂਦੀ ਰਹੀ ਹੈ ਕਿ ਉਨ੍ਹਾਂ ਦੀਆਂ ਪੰਜਾਬ ਵਿਚ ਜ਼ਮੀਨਾਂ ''ਤੇ ਲੋਕਾਂ ਵਲੋਂ ਕਬਜ਼ਾ ਕਰ ਲਿਆ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਆਪਣੀ ਹੀ ਜਾਇਦਾਦ ਲਈ ਭਾਰੀ ਜੱਦੋ-ਜਹਿਦ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਸੂਬਾ ਸਰਕਾਰ ਐੱਨ. ਆਰ. ਆਈ. ਪ੍ਰਾਪਰਟੀ ਸੇਫ ਗਾਰਡ ਬਿੱਲ ਰਾਹੀਂ ਅਜਿਹੇ ਮਾਮਲਿਆਂ ''ਤੇ ਸਖਤੀ ਵਰਤਕੇ ਐੱਨ. ਆਰ. ਆਈ. ਭਰਾਵਾਂ ਨੂੰ ਰਾਹਤ ਦੇਣ ਜਾ ਰਹੀ ਹੈ।


Gurminder Singh

Content Editor

Related News