ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸਕੂਲ ਬੰਦ ਕਰਨ ਦੇ ਦਿੱਤੇ ਹੁਕਮ

Saturday, Mar 13, 2021 - 01:35 PM (IST)

ਜਲੰਧਰ/ਲੁਧਿਆਣਾ (ਵਿੱਕੀ) — ਪੰਜਾਬ ’ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ’ਚ ਛੁੱਟੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਕੋਵਿਡ-19 ਦੇ ਮਾਮਲਿਆਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਈਮਰੀ, ਪਹਿਲੀ ਤੋਂ 9ਵੀਂ ਅਤੇ 11ਵੀਂ ਕਲਾਸ ਦੇ ਵਿਦਿਆਰਥੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਇਥੇ ਇਹ ਵੀ ਦੱਸ ਦੇਈਏ ਕਿ ਅਧਿਆਪਕਾਂ ਨੂੰ ਕੋਈ ਵੀ ਛੁੱਟੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ :  ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ

PunjabKesari

10ਵੀਂ ਅਤੇ 12ਵੀਂ ਜਮਾਤ ਦੀਆਂ ਕਲਾਸਾਂ ਤੋਂ ਬਿਨਾਂ ਬਾਕੀ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਕੋਈ ਵੀ ਕਲਾਸ ਹੁਣ ਸਕੂਲ ’ਚ ਨਹੀਂ ਲੱਗੇਗੀ ਅਤੇ ਸਾਰੀਆਂ ਹੀ ਕਲਾਸਾਂ ਆਨਲਾਈਨ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਕੱਲ੍ਹ ਯਾਨੀ ਕਿ 13 ਤਾਰੀਖ਼ ਤੋਂ ਲਾਗੂ ਹੋਣਗੇ। ਇਨ੍ਹਾਂ ਕਲਾਸਾਂ ਦੇ ਵਿਦਿਆਰਥੀ ਪ੍ਰੀਖਿਆਵਾਂ ਦੀ ਤਿਆਰੀ ਲਈ ਲੋੜ ਅਨੁਸਾਰ ਅਧਿਆਪਕਾਂ ਪਾਸੋਂ ਦਿਸ਼ਾ-ਨਿਰਦੇਸ਼ ਲਈ ਸਕੂਲ ਹਾਜ਼ਰ ਹੋ ਸਕਦੇ ਹਨ। ਹਾਲਾਂਕਿ 10ਵੀਂ ਅਤੇ 12ਵੀਂ ਜਮਾਤ ਦੀਆਂ ਕਲਾਸਾਂ ਪਹਿਲਾਂ ਵਾਂਗ ਹੀ ਲੱਗਦੀਆਂ ਰਹਿਣਗੀਆਂ।

ਇਹ ਵੀ ਪੜ੍ਹੋ : ਦੋਆਬਾ ਦੇ 4 ਜ਼ਿਲ੍ਹਿਆਂ ’ਚੋਂ ਮਹਾਨਗਰ ਜਲੰਧਰ ਬਿਜਲੀ ਚੋਰੀ ਕਰਨ ’ਚ ਸਭ ਤੋਂ ਅੱਗੇ

PunjabKesari

ਸਿੱਖਿਆ ਮਹਿਕਮੇ ਵੱਲੋਂ ਜਮਾਤਾਂ ਦੀਆਂ ਪ੍ਰੀਖਿਆਵਾਂ ਕੋਵਿਡ-19 ਸਬੰਧੀ ਵੱਖ-ਵੱਖ ਸਮੇਂ ’ਤੇ ਜਾਰੀ ਗਾਈਡਲਾਈਨਜ਼ ਨੂੰ ਧਿਆਨ ’ਚ ਰੱਖਦੇ ਹੋਏ ਆਫ਼ਲਾਈਨ ਲਏ ਜਾਣਗੇ ਪਰ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਕਿ ਪ੍ਰੀਖਿਆਵਾਂ ਦੌਰਾਨ ਸਕੂਲ ਵਿਚ ਭੀੜ ਆਦਿ ਨਾ ਹੋਵੇ। ਇਨ੍ਹਾਂ ਪ੍ਰੀਖਿਆਵਾਂ ਦੀ ਪ੍ਰਕਿਰਿਆ ਨੂੰ ਸੁਚੱਜੇ ਤਰੀਕੇ ਨਾਲ ਕੋਵਿਡ ਦੀਆਂ ਗਾਈਡਲਾਈਨਜ਼ ਦੇ ਮੱਦੇਨਜ਼ਰ ਨੇਪਰੇ ਚੜ੍ਹਾਉਣ ਲਈ ਡਾਇਰੈਕਟਰ ਐੱਸ. ਸੀ. ਬੀ. ਆਰ. ਟੀ. ਵੱਲੋਂ ਵੱਖਰੇ ਤੌਰ ’ਤੇ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। 

ਇਹ ਵੀ ਪੜ੍ਹੋ : ਜਲੰਧਰ: ਪਿਓ-ਪੁੱਤ ਦੀ ਘਟੀਆ ਕਰਤੂਤ, ਸ਼ਰੇਆਮ ਨਾਬਾਲਗ ਕੁੜੀਆਂ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ

10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਤੋਂ ਬਿਨਾਂ ਬਾਕੀ ਜਮਾਤਾਂ ਦੇ ਹੋਸਟਲ ਬਿਲਕੁਲ ਬੰਦ ਰਹਿਣਗੇ। 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਰਹਿਣ ਲਈ ਕੋਵਿਡ-19 ਸਬੰਧੀ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਦੀ ਮੁਕੰਮਲ ਪਾਲਣਾ ਯਕੀਨੀ ਬਣਾਈ ਜਾਵੇਗੀ। ਜਿੱਥੇ ਕਿਤੇ ਅਧਿਆਪਕਾ ਜਾਂ ਵਿਦਿਆਰਥੀ ਕੋਰੋਨਾ ਪ੍ਰਭਾਵਿਤ ਪਾਏ ਜਾਂਦੇ ਹਨ ਤਾਂ ਸਬੰਧਤ ਸਕੂਲ ਵੱਲੋਂ ਸਿਹਤ ਮਹਿਕਮੇ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। 

ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਨੂੰ ਸਮੇਂ-ਸਮੇਂ 'ਤੇ ਵਿਭਾਗ ਵੱਲੋਂ ਜਾਰੀ ਪੱਤਰਾਂ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਸਰਕਾਰ/ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਹਦਾਇਤਾਂ ਦਾ ਵੀ ਪਾਲਣ ਕਰਨਾ ਯਕੀਨੀ ਬਣਾਇਆ ਜਾਵੇ। ਜਿਕਰਯੋਗ ਹੈ ਕਿ ਪੰਜਵੀ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 16 ਮਾਰਚ ਤੋਂ, 8ਵੀਂ ਅਤੇ 12ਵੀਂ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਅਤੇ ਦਸਵੀਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋਣੀਆਂ ਹਨ। ਨਾਨ ਬੋਰਡ ਜਮਾਤਾਂ ਵਿੱਚ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੇ ਪੇਪਰ 15 ਮਾਰਚ ਤੋਂ, ਅਤੇ ਪਹਿਲੀ ਤੋਂ ਚੌਥੀ ਜਮਾਤਾਂ ਦੀ ਪ੍ਰੀਖਿਆ 17 ਮਾਰਚ ਤੋਂ ਸ਼ਰੂ ਹੋਣ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਡੀ. ਸੀ. ਵੱਲੋਂ ਨਵੀਆਂ ਹਦਾਇਤਾਂ ਜਾਰੀ

ਇਹ ਵੀ ਪੜ੍ਹੋ : ਇਕ ਤਰਫ਼ਾ ਪਿਆਰ ’ਚ ਪਾਗਲ ਹੋਇਆ ਅਗਵਾਕਾਰ, ਮਾਪਿਆਂ ਦੀਆਂ ਅੱਖਾਂ ਸਾਹਮਣੇ ਕੁੜੀ ਲੈ ਕੇ ਹੋਇਆ ਫਰਾਰ


shivani attri

Content Editor

Related News