ਕੈਪਟਨ ਦੇ ਕਾਂਗਰਸ ਛੱਡਣ ਦੇ ਐਲਾਨ ’ਤੇ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ

10/01/2021 7:51:03 PM

ਗੁਰਦਾਸਪੁਰ (ਗੁਰਪ੍ਰੀਤ) : ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪ੍ਰਤੀਕਿਰਿਆ ਸਾਹਮਣੇ ਆਇਆ ਹੈ। ਬਾਜਵਾ ਨੇ ਕੈਪਟਨ ਦੇ ਪਾਰਟੀ ਛੱਡਣ ਦੇ ਫ਼ੈਸਲੇ ਨੂੰ ਉਨ੍ਹਾਂ ਦਾ ਨਿੱਜੀ ਫ਼ੈਸਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ 40 ਸਾਲ ਕਾਂਗਰਸ ਵਿਚ ਰਹੇ ਹਨ ਅਤੇ ਜੇ ਹੁਣ ਉਨ੍ਹਾਂ ਕਾਂਗਰਸ ਛੱਡਣ ਦਾ ਮੰਨ ਬਣਾ ਹੀ ਲਿਆ ਹੈ ਤਾਂ ਇਹ ਉਨ੍ਹਾਂ ਦਾ ਆਪਣਾ ਫ਼ੈਸਲਾ ਹੈ ਅਤੇ ਇਸ ’ਤੇ ਹਾਈਕਮਾਨ ਟਿੱਪਣੀ ਕਰਨ ਨੂੰ ਬਹੁਤੀ ਤਵੱਜੋ ਨਹੀਂ ਦੇ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਉਹ ਕਾਂਗਰਸੀ ਹਨ ਉਹ ਸਿਰਫ ਬਟਾਲਾ ਦੇ ਨਹੀਂ ਸਗੋਂ ਪੂਰੇ ਪੰਜਾਬ ਦੇ ਆਗੂ ਹਨ।

ਇਹ ਵੀ ਪੜ੍ਹੋ : ਆਉਂਦੇ ਦਿਨਾਂ ’ਚ ਵੱਡਾ ਧਮਾਕਾ ਕਰਨਗੇ ਕੈਪਟਨ ਅਮਰਿੰਦਰ ਸਿੰਘ, ਖੇਡਣਗੇ ਇਹ ਮਾਸਟਰ ਸਟ੍ਰਾਕ

ਪੰਜਾਬ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ’ਤੇ ਬੋਲਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਕੁੱਝ ਮੁੱਦੇ ਸਨ ਜਿਨ੍ਹਾਂ ਨੂੰ ਹੱਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਵਿਚਾਲੇ ਮੀਟਿੰਗ ਹੋਈ ਸੀ ਅਤੇ ਇਸ ਮੀਟਿੰਗ ਵਿਚ 80 ਤੋਂ 90 ਫ਼ੀਸਦੀ ਮੁੱਦੇ ਹੱਲ ਕਰ ਲਏ ਗਏ ਹਨ ਅਤੇ ਜੇਕਰ ਕੋਈ ਮੁੱਦਾ ਰਹਿ ਗਿਆ ਤਾਂ ਉਸ ਨੂੰ ਬਾਅਦ ਵਿਚ ਹੱਲ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਕੈਪਟਨ ’ਤੇ ਵੱਡਾ ਹਮਲਾ, ਖੁੱਲ੍ਹੇਆਮ ਕੀਤਾ ਚੈਲੰਜ

ਇਸ ਮੌਕੇ ਜਦੋਂ ਪੱਤਰਕਾਰਾਂ ਵਲੋਂ ਚਰਨਜੀਤ ਚੰਨੀ ਸਰਕਾਰ ਵਲੋਂ ਉਨ੍ਹਾਂ ਦੇ ਧੜੇ ਦੇ ਦੋ ਚੇਅਰਮੈਨ ਬਦਲੇ ਜਾਣ ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਸਿਆਸਤ ਹੈ, ਇਸ ਵਿਚ ਕੁੱਝ ਵੀ ਹੋ ਸਕਦਾ ਹੈ। ਬਾਜਵਾ ਨੇ ਕਿਹਾ ਹੋ ਸਕਦਾ ਹੈ ਬਦਲੇ ਗਏ ਚੇਅਰਮੈਨਾਂ ਨੂੰ ਹੋਰ ਵੱਡੇ ਅਹੁਦੇ ਦੇ ਦਿੱਤੇ ਜਾਣ ਅਤੇ ਉਹ ਜ਼ਿਲ੍ਹਾ ਪੱਧਰੀ ਸਿਆਸਤ ਤੋਂ ਉੱਠ ਕੇ ਸੂਬਾ ਪੱਧਰ ’ਤੇ ਨਿਯੁਕਤ ਕਰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਥੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਦਿੱਤਾ ਗਿਆ ਤਾਂ ਚੇਅਰਮੈਨੀ ਕੀ ਚੀਜ਼ ਹੈ।

ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਤੋਂ ਬਾਅਦ ਬੋਲੇ ਨਵਜੋਤ ਸਿੱਧੂ, ਪ੍ਰਧਾਨਗੀ ਛੱਡਣ ਪਿੱਛੇ ਕੀਤਾ ਵੱਡਾ ਖ਼ੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News