ਕੈਪਟਨ ਨਾਲ ਗੁਪਤ ਮੀਟਿੰਗ ਦੀਆਂ ਚਰਚਾਵਾਂ ’ਤੇ ਬੋਲੇ ਪ੍ਰਤਾਪ ਬਾਜਵਾ, ਦਿੱਤਾ ਵੱਡਾ ਬਿਆਨ

Friday, Jun 18, 2021 - 06:29 PM (IST)

ਕੈਪਟਨ ਨਾਲ ਗੁਪਤ ਮੀਟਿੰਗ ਦੀਆਂ ਚਰਚਾਵਾਂ ’ਤੇ ਬੋਲੇ ਪ੍ਰਤਾਪ ਬਾਜਵਾ, ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੁਪਤ ਮੀਟਿੰਗ ਦੀਆਂ ਚਰਚਾਵਾਂ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇਨਕਾਰ ਕੀਤਾ ਹੈ। ਹਾਲਾਂਕਿ ਬਾਜਵਾ ਨੇ ਆਖਿਆ ਹੈ ਕਿ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਕੈਪਟਨ ਅਮਰਿੰਦਰ ਸਿੰਘ ਲਈ ਖੁੱਲ੍ਹੇ ਹੋਏ ਹਨ ਅਤੇ ਉਹ ਜਦੋਂ ਵੀ ਚਾਹੁਣ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ ਪਰ ਹੁਣ ਉਨ੍ਹਾਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਵੀ ਗੁਪਤ ਮੀਟਿੰਗ ਨਹੀਂ ਹੋਈ ਹੈ। ਬਾਜਵਾ ਨੇ ਕਿਹਾ ਕਿ ਉਹ ਜਦੋਂ ਵੀ ਕੈਪਟਨ ਨਾਲ ਮੁਲਾਕਾਤ ਕਰਨਗੇ ਤਾਂ ਸਭ ਤੋਂ ਪਹਿਲਾਂ ਮੀਡੀਆ ਨੂੰ ਇਸ ਬਾਰੇ ਜਾਣਕਾਰੀ ਦੇਣਗੇ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਕੈਪਟਨ ਤੇ ਬਾਜਵਾ ਵਿਚਾਲੇ ਹੋਈ ਗੁਪਤ ਮੀਟਿੰਗ !

ਭਾਵੇਂ ਬਾਜਵਾ ਨੇ ਕੈਪਟਨ ਨਾਲ ਮੀਟਿੰਗ ਦੀਆਂ ਖ਼ਬਰਾਂ ਤੋਂ ਇਨਕਾਰ ਕਰ ਦਿੱਤਾ ਹੈ ਪਰ ਇਸ ਪ੍ਰੈੱਸ ਮਿਲਣੀ ਦੌਰਾਨ ਉਨ੍ਹਾਂ ਦੇ ਸਰਕਾਰ ਪ੍ਰਤੀ ਤੇਵਰ ਕੁੱਝ ਬਦਲੇ-ਬਦਲੇ ਜ਼ਰੂਰ ਨਜ਼ਰ ਆਏ। ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਕ ਪਰਿਵਾਰ ਵਾਂਗ ਹੈ ਅਤੇ ਅਸੀਂ ਸਾਰੇ ਇਸ ਪਰਿਵਾਰ ਦੇ ਮੈਂਬਰ ਹਾਂ। ਇਸ ਦੌਰਾਨ ਜਦੋਂ ਉਨ੍ਹਾਂ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਚਿਹਰਾ ਬਣਾਏ ਜਾਣ ਸੰਬੰਧੀ ਸਵਾਲ ਪੁੱਛਿਆ ਤਾਂ ਉਨ੍ਹਾਂ ਇਸ ਗੱਲ ਨੂੰ ਟਾਲਦੇ ਹੋਏ ਆਖਿਆ ਕਿ ਇਸ ਦਾ ਫ਼ੈਸਲਾ ਕਾਂਗਰਸ ਹਾਈਕਮਾਨ ਨੇ ਕਰਨਾ ਹੈ ਅਤੇ ਹਾਈਕਮਾਨ ਜਿਹੜਾ ਵੀ ਫ਼ੈਸਲਾ ਲਵੇਗੀ, ਉਹ ਸਾਨੂੰ ਮਨਜ਼ੂਰ ਹੋਵੇਗਾ।

ਇਹ ਵੀ ਪੜ੍ਹੋ : ਲੁਧਿਆਣਾ ਵਿਚ ਵੀਕੈਂਡ ਕਰਫਿਊ ਦੇ ਚੱਲਦੇ ਨਵੀਂ ਹਦਾਇਤਾਂ ਜਾਰੀ

ਪੰਜਾਬ ਵਿਚ ਚੱਲ ਰਹੀ ਪੋਸਟਰ ਵਾਰ ’ਤੇ ਬਾਜਵਾ ਨੇ ਕਿਹਾ ਕਿ ਪੋਸਟਰ ਲੱਗਣੇ ਗ਼ਲਤ ਨਹੀਂ ਹਨ। ਜੇਕਰ ਕੋਈ ਵਰਕਰ ਆਪਣੇ ਆਗੂ ਦਾ ਪੋਸਟਰ ਲਗਾਉਂਦਾ ਹੈ ਤਾਂ ਇਸ ਵਿਚ ਕੁਝ ਗਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੈਪਟਨ ਇਕ ਹੁੰਦਾ ਹੈ ਪਰ ਟੀਮ ’ਚ 10 ਮੈਂਬਰ ਹੋਰ ਵੀ ਹੁੰਦੇ ਹਨ। ਜਿਨ੍ਹਾਂ ਦੀ ਮੌਜੂਦਗੀ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਕੈਪਟਨ ’ਤੇ ਨਿੱਜੀ ਹਮਲਾ ਨਹੀਂ ਬੋਲਿਆ ਹੈ ਜਦੋਂ-ਜਦੋਂ ਸਰਕਾਰ ਨੇ ਗ਼ਲਤ ਕੰਮ ਜਾਂ ਗ਼ਲਤ ਫ਼ੈਸਲਾ ਲਿਆ ਤਾਂ ਮੈਂ ਇਸ ਦਾ ਵਿਰੋਧ ਕੀਤਾ ਹੈ ਅਤੇ ਅੱਗੇ ਵੀ ਕਰਦਾ ਰਹਾਂਗਾ।

ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਐਨਕਾਊਂਟਰ ਮਾਮਲੇ ’ਚ ਵੱਡਾ ਖ਼ੁਲਾਸਾ, ਸੀ. ਸੀ. ਟੀ. ਵੀ. ਫੁਟੇਜ ’ਚ ਨਜ਼ਰ ਆਈਆਂ ਕੁੜੀਆਂ

ਡੋਜ਼ੀਅਰ (ਗੁਪਤ ਫਾਇਲਾਂ) ਤਿਆਰ ਕਰਨ ਦੇ ਮਾਮਲੇ ’ਚ ਵੀ ਬਾਜਵਾ ਕੈਪਟਨ ਦਾ ਬਚਾਅ ਕਰਦੇ ਨਜ਼ਰ ਆਏ। ਭਾਵੇਂ ਡੋਜ਼ੀਅਰ ਨੂੰ ਬਾਜਵਾ ਨੇ ਗ਼ਲਤ ਦੱਸਿਆ ਪਰ ਉਨ੍ਹਾਂ ਇਹ ਵੀ ਆਖਿਆ ਕਿ ਇਸ ’ਤੇ ਮੁੱਖ ਮੰਤਰੀ ਪਹਿਲਾਂ ਹੀ ਸਫ਼ਾਈ ਦੇ ਚੁੱਕੇ ਹਨ। ਬਾਜਵਾ ਨੇ ਕਿਹਾ ਕਿ ਸਰਕਾਰਾਂ ਵਿਚ ਅਜਿਹੇ ਕੰਮ ਹੁੰਦੇ ਹੀ ਰਹਿੰਦੇ ਹਨ ਪਰ ਫਿਰ ਵੀ ਜੇਕਰ ਕੋਈ ਗਲ਼ਤ ਹੈ ਤਾਂ ਉਸ ’ਤੇ ਕਾਰਵਾਈ ਵੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਆਖਿਆ ਕਿ ਕੈਪਟਨ ਦੇ ਘਰ ਦੇ ਦਰਵਾਜ਼ੇ ਸਾਰੇ ਕਾਂਗਰਸੀ ਕਾਡਰ ਲਈ ਹਮੇਸ਼ਾ ਖੁੱਲ੍ਹੇ ਰਹਿਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਜਿੰਮ-ਸਿਨੇਮਾ ਹਾਲ, ਰੈਸਟੋਰੈਂਟ ਖੋਲ੍ਹਣ ਨੂੰ ਮਨਜ਼ੂਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News