ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ, ਕਿਹਾ ‘ਪਟਿਆਲਾ ਤੋਂ ਹੀ ਲੜ੍ਹਨਗੇ ਚੋਣ’

Sunday, Nov 21, 2021 - 04:45 PM (IST)

ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ, ਕਿਹਾ ‘ਪਟਿਆਲਾ ਤੋਂ ਹੀ ਲੜ੍ਹਨਗੇ ਚੋਣ’

ਪਟਿਆਲਾ (ਬਿਊਰੋ) - ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕਾਂਗਰਸ ਨਾਲੋਂ ਨਾਤਾ ਪੂਰੀ ਤਰ੍ਹਾਂ ਤੋੜ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾ ਲਈ ਹੈ। ਕੈਪਟਨ ਨੇ ਆਪਣੇ ਫੇੱਸਬੁੱਕ ਪੇਜ਼ ‘ਪੰਜਾਬ ਦਾ ਕੈਪਟਨ’ ’ਤੇ ਅੱਜ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ’ਚ ਉਨ੍ਹਾਂ ਨੇ ਪਟਿਆਲਾ ਹਲਕੇ ਤੋਂ ਚੋਣ ਲੜ੍ਹਨ ਦਾ ਐਲਾਨ ਕਰ ਦਿੱਤਾ ਹੈ। ਪੋਸਟ ’ਚ ਕੈਪਟਨ ਨੇ ਲਿਖਿਆ ਕਿ ‘ਮੈਂ ਪਟਿਆਲਾ ਤੋਂ ਹੀ ਚੋਣ ਲੜ੍ਹਾਂਗਾ, ਪਟਿਆਲਾ 400 ਸਾਲਾਂ ਤੋਂ ਸਾਡੇ ਨਾਲ ਰਿਹਾ ਹੈ ਅਤੇ ਮੈਂ ਸਿੱਧੂ ਦੀ ਖ਼ਾਤਰ ਉਨ੍ਹਾਂ ਨੂੰ ਛੱਡਣ ਵਾਲਾ ਨਹੀਂ ਹਾਂ।’

ਪੜ੍ਹੋ ਇਹ ਵੀ ਖ਼ਬਰ - ਇੰਸਟਾਗ੍ਰਾਮ ’ਤੇ ਪਿਆਰ ਚੜ੍ਹਿਆ ਪ੍ਰਵਾਨ, ਵਿਦੇਸ਼ ਤੋਂ ਆਈ ਲਾੜੀ ਨੇ ਅੰਮ੍ਰਿਤਸਰ ਦੇ ਮੁੰਡੇ ਨਾਲ ਕਰਾਇਆ ਵਿਆਹ (ਤਸਵੀਰਾਂ)

PunjabKesari

ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਕਾਰ ਕਾਟੋ-ਕਲੇਸ਼ ਅਜੇ ਤੱਕ ਖ਼ਤਮ ਨਹੀਂ ਹੋਇਆ। ਕੈਪਟਨ ਨੇ ਨਵਜੋਤ ਨੂੰ ਪਟਿਆਲਾ ਹਲਕੇ ਤੋਂ ਚੋਣ ਲੜ੍ਹਨ ਲਈ ਕਿਹਾ ਸੀ, ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਪਟਿਆਲਾ ਦੇ ਲੋਕ ਉਨ੍ਹਾਂ ਦੇ ਨਾਲ ਹਨ। ਨਵਜੋਤ ਸਿੱਧੂ ਦੇ ਕਹਿਣ ਜਾਂ ਉਸ ਦੀ ਖ਼ਾਤਰ ਉਹ ਪਟਿਆਲੇ ਨੂੰ ਛੱਡ ਨਹੀਂ ਸਕਦੇ। ਇਸੇ ਕਰਕੇ ਕੈਪਟਨ ਨੇ ਸਿੱਧੂ ਨੂੰ ਪਟਿਆਲਾ ਤੋਂ ਜਿੱਤ ਕੇ ਵਿਖਾਉਣ ਦੀ ਗੱਲ ਕਹੀ ਸੀ। ਕੈਪਟਨ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਕਰਕੇ ਪਟਿਆਲਾ ਕਦੇ ਨਹੀਂ ਛੱਡਾਂਗਾ

ਪੜ੍ਹੋ ਇਹ ਵੀ ਖ਼ਬਰ - ਕਿਤੇ ਕਾਂਗਰਸ ਦੇ ਹੱਥੋਂ ਖਿਸਕ ਨਾ ਜਾਵੇ ਪੰਜਾਬ ’ਚ ‘ਕਿੰਗਮੇਕਰ’ ਰਿਹਾ ਹਿੰਦੂ ਵੋਟ ਬੈਂਕ

ਦੱਸ ਦੇਈਏ ਕਿ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਲੜਨ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ ਕੀ ਕੌਣ ਕਿਥੋ ਅਤੇ ਕਿਹੜੀ ਪਾਰਟੀ ਤੋਂ ਲੜੇਗਾ। ਸਾਬਕ ਮੁੱਖ ਮੰਤਰੀ ਕੈਪਟਨ ਨੇ ਕੁਰਸੀ ਖੋਹਣ ਤੋਂ ਬਾਅਦ ਕਾਂਗਰਸ ਪਾਰਟੀ ਵਿਰੁੱਧ 'ਬਗਾਵਤ' ਕਰਨੀ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਜੇਕਰ ਗੱਲ ਚੋਣਾਂ ਦੀ ਕੀਤੀ ਜਾਵੇ ਤਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਹਲਕੇ ਤੋਂ ਖ਼ੁਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਸਮੇਂ ਉਨ੍ਹਾਂ ਦੀ ਧਰਮਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਜਗਬਾਣੀ ਦੀ ਖ਼ਬਰ ‘ਤੇ ਲੱਗੀ ਮੋਹਰ, ਪਹਿਲਾਂ ਹੀ ਦੇ ਦਿੱਤੀ ਸੀ ਕਾਨੂੰਨ ਰੱਦ ਹੋਣ ਬਾਰੇ ਜਾਣਕਾਰੀ

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News