ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਤੋਂ ਬਾਅਦ ਪੁਲਸ ਸਖਤ, ਤਿਆਰ ਕੀਤੀ ਸੂਚੀ

03/20/2017 7:21:53 PM

ਪਟਿਆਲਾ (ਬਲਜਿੰਦਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ੇ ਤਸਕਰਾਂ ਖਿਲਾਫ ਸਖਤ ਕਦਮ ਚੁੱਕਣ ਦੇ ਹੁਕਮਾਂ ਤੋਂ ਪੁਲਸ ਵੱਲੋਂ ਨਸ਼ਾ ਤਸਕਰਾਂ ਦੀਆਂ ਸੂਚੀਆਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ ਪੁਲਸ ਦੇ ਕੋਲ ਜ਼ਿਆਦਾਤਰ ਰਿਕਾਰਡ ਪਹਿਲਾਂ ਹੀ ਮੌਜੂਦ ਹੈ  ਪਰ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਪੁਲਸ ਵਲੋਂ ਇਸ ਵਿਸ਼ੇ ''ਤੇ ਕੰਮ ਕਰਨ ਵਿਚ ਤੇਜ਼ੀ ਲਿਆਂਦੀ ਗਈ ਹੈ। ਹਾਲਾਂਕਿ ਇਸ ''ਤੇ ਅਜੇ ਕੋਈ ਪੁਲਸ ਅਧਿਕਾਰੀ ਖੁੱਲ੍ਹ ਕੇ ਬੋਲਣ ਨੂੰ ਤਿਆਰ ਨਹੀਂ। ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਸਮੁੱਚੇ ਤਸਕਰਾਂ ਦੀਆਂ ਲਿਸਟਾਂ ਤਿਆਰ ਕਰਕੇ ਉਨ੍ਹਾਂ ਦੀਆਂ ਗਤੀਵਿਧੀਆਂ ''ਤੇ ਨਜ਼ਰਸਾਨੀ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੁਲਸ ਵਲੋਂ ਸਮੁੱਚੇ ਤਸਕਰਾਂ ਦੇ ਰਿਕਾਰਡ ਨੂੰ ਸੂਚੀਬੱਧ ਕੀਤੇ ਜਾ ਰਹੇ ਹਨ ਤਾਂ ਜੋ ਸਮਾਂ ਆਉਣ ''ਤੇ ਜਿਵੇਂ ਹੀ ਕੋਈ ਹੁਕਮ ਮਿਲੇ ਐਕਸ਼ਨ ਤੇਜ਼ ਕੀਤਾ ਜਾ ਸਕੇ। ਇਥੇ ਦੱਸਣਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਜਦੋਂ ਲੋਕ ਸਭਾ ਚੋਣਾਂ ਵਿਚ ਸਰਕਾਰ ਨੂੰ ਬਹੁਤੀ ਵੱਡੀ ਸਫਲਤਾ ਨਹੀਂ ਸੀ ਮਿਲ ਅਤੇ ਨਸ਼ਾ ਚੋਣਾਂ ਵਿਚ ਇਕ ਵੱਡਾ ਮੁੱਦਾ ਬਣ ਕੇ ਉਭਰਿਆ ਸੀ, ਉਸ ਸਮੇਂ ਪੁਲਸ ਨੇ ਵੱਡੀ ਗਿਣਤੀ ਵਿਚ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਲਿਆ ਸੀ। ਉਸ ਤੋਂ ਬਾਅਦ ਉਹ ਮੁਹਿੰਮ ਠੰਡੀ ਪੈ ਗਈ ਅਤੇ ਨਸ਼ੇ ਦਾ ਮੁੱਦਾ ਫਿਰ ਤੋਂ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਕਾਫੀ ਉਭਰ ਕੇ ਉੱਠਿਆ। ਇਸ ਦੇ ਫਲਸਰੂਪ ਹੁਣ ਆਉਂਦੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜਿਹੜੀ ਕਾਰਵਾਈ ਸ਼ੁਰੂ ਕੀਤੀ ਹੈ, ਉਸ ਅਨੁਸਾਰ ਪੁਲਸ ਨੇ ਵੀ ਆਪਣੀਆਂ ਕਾਰਵਾਈਆਂ ਸ਼ੁਰੂ ਕਰ ਦਿੱਤੀਆਂ ਹਨ।


Gurminder Singh

Content Editor

Related News