ਕੈਪਟਨ ਦੀ ਪੁਲਸ ਨੇ ਭਜਾਅ-ਭਜਾਅ ਕੁੱਟੇ ਬੇਰੁਜ਼ਗਾਰ ਅਧਿਆਪਕ, ਲੱਥੀਆਂ ਪੱਗਾਂ (ਤਸਵੀਰਾਂ)
Sunday, Mar 08, 2020 - 06:29 PM (IST)
ਪਟਿਆਲਾ : ਆਪਣੀਆਂ ਮੰਗਾਂ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰੀ ਈ. ਟੀ. ਟੀ. ਅਧਿਆਪਕਾਂ ’ਤੇ ਪੁਲਸ ਵਲੋਂ ਲਾਠੀਚਾਰਜ ਕਰ ਦਿੱਤਾ ਗਿਆ। ਇਸ ਲਾਠੀਚਾਰਜ ਵਿਚ ਜਿੱਥੇ ਕਈ ਅਧਿਆਪਕ ਜ਼ਖਮੀ ਹੋ ਗਏ, ਉਥੇ ਹੀ ਕਈ ਅਧਿਆਪਕਾਂ ਦੀਆਂ ਪੱਗਾਂ ਵੀ ਲੱਥ ਗਈਆਂ। ਲਾਠੀਚਾਰਜ ਤੋਂ ਬਾਅਦ ਵਿਚ ਕਈ ਅਧਿਆਪਕਾਂ ਨੂੰ ਪੁਲਸ ਨੇ ਹਿਰਾਸਤ ਵਿਚ ਵੀ ਲੈ ਲਿਆ।
ਮਿਲੀ ਜਾਣਕਾਰੀ ਮੁਤਾਬਕ ਜਦੋਂ ਬੇਰੁਜ਼ਗਾਰ ਅਧਿਆਪਕ ਦੁਪਹਿਰ ਨੂੰ ਨਹਿਰੂ ਪਾਰਕ ਵਿਖੇ ਇਕੱਠੇ ਹੋਏ ਤਾਂ ਪੁਲਸ ਵੱਲੋਂ ਨਹਿਰੂ ਪਾਰਕ ਦੀ ਘੇਰਾਬੰਦੀ ਕਰ ਦਿੱਤੀ ਗਈ ਤੇ ਉਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੇ ਨਹਿਰੂ ਪਾਰਕ ਦੀਆਂ ਤਾਰਾਂ ਨੂੰ ਟੱਪ ਕੇ ਸਿੱਧਾ ਮੋਤੀ ਮਹਿਲ ਵੱਲ ਵਧਣਾ ਸ਼ੁਰੂ ਕਰ ਦਿੱਤਾ।
ਬਾਅਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਅਧਿਆਪਕਾਂ ਨੇ ਵਾਈ ਪੀ ਐੱਸ ਚੌਕ ’ਤੇ ਪਹੁੰਚੇ ਜਿੱਥੇ ਪੁਲਸ ਵੱਲੋਂ ਬੈਰੀਗੇਟ ਲਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਜਦੋਂ ਅਧਿਆਪਕ ਅੱਗੇ ਵਧਣ ਲੱਗੇ ਤਾਂ ਪੁਲਸ ਵੱਲੋਂ ਉਨ੍ਹਾਂ ਉੱਪਰ ਲਾਠੀਚਾਰਜ ਕੀਤਾ ਗਿਆ।
ਇਸ ਦੌਰਾਨ ਕਈ ਅਧਿਆਪਕਾਂ ਦੇ ਸੱਟਾਂ ਵੀ ਲੱਗੀਆਂ। ਇਸ ਤੋਂ ਬਾਅਦ ਸੂਬਾ ਪ੍ਰਧਾਨ ਦੀਪਕ ਕੰਬੋਜ ਤੇ ਉਨ੍ਹਾਂ ਨਾਲ ਹੋਰ ਸਾਥੀਆਂ (ਮਨੀ ਸੰਗਰੂਰ ਜਰਨੈਲ ਸੰਗਰੂਰ ਸੁਖਚੈਨ ਪ੍ਰਚਾਰਾਂ ਅਤੇ ਕਈ ਹੋਰ ਸਾਥੀ ਗ੍ਰਿਫਤਾਰ ਕੀਤੇ ) ਨੂੰ ਪੁਲਿਸ ਵੱਲੋਂ ਗਿ੍ਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ : ਇਕੱਠਿਆਂ ਬਲੀਆਂ ਮਾਤਾ-ਪਿਤਾ ਤੇ ਬੱਚਿਆਂ ਦੀਆਂ ਚਿਖਾਵਾਂ, ਚੀਕਾਂ ਨਾਲ ਗੂੰਜ ਉਠਿਆ ਸ਼ਮਸ਼ਾਨਘਾਟ