ਦਲਿਤ ਵਿਦਿਆਰਥੀਆਂ ਨੂੰ ਕੈਪਟਨ ਦੀ ਵੱਡੀ ਸੌਗਾਤ, ਪੋਸਟ ਮ੍ਰੈਟਿਕ ਸਕਾਲਰਸ਼ਿਪ ਕੀਤੀ ਲਾਂਚ

Saturday, Oct 31, 2020 - 07:54 PM (IST)

ਦਲਿਤ ਵਿਦਿਆਰਥੀਆਂ ਨੂੰ ਕੈਪਟਨ ਦੀ ਵੱਡੀ ਸੌਗਾਤ, ਪੋਸਟ ਮ੍ਰੈਟਿਕ ਸਕਾਲਰਸ਼ਿਪ ਕੀਤੀ ਲਾਂਚ

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਭਗਵਾਨ ਵਾਲਮੀਕਿ ਜੈਯੰਤੀ ਮੌਕੇ 'ਤੇ ਦਲਿਤ ਵਿਦਿਆਰਥੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ। ਕੈਪਟਨ ਵੱਲੋਂ ਸੂਬੇ ਦੇ ਦਲਿਤ ਵਿਦਿਆਰਥੀਆਂ ਲਈ ਅੱਜ ਡਾ. ਬੀ. ਆਰ. ਅੰਬੇਡਕਰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਲਾਂਚ ਕੀਤੀ ਗਈ ਹੈ।

ਕੈਪਟਨ ਵੱਲੋਂ ਵਰਚੁਅਲ ਸਮਾਗਮ ਦੌਰਾਨ ਦਲਿਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਤਕਨੀਕੀ ਸਿੱਖਿਆ ਅਤੇ ਹੋਰ ਮਹਿਕਮਿਆਂ ਵੱਲੋਂ ਸੂਬੇ 'ਚ ਦਲਿਤ ਵਰਗ ਦੀ ਭਲਾਈ ਹਿੱਤ ਸ਼ੁਰੂ ਕੀਤੀਆਂ ਗਈਆਂ ਵੱਖੋ-ਵੱਖ ਸਕੀਮਾਂ ਲਈ ਵਾਲਮੀਕਿ ਸਮਾਜ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਲਿਤ ਵਰਗ ਦੀ ਭਲਾਈ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ ਸਬੰਧੀ ਪੇਸ਼ ਕੀਤੇ ਚਲਾਨ 'ਚ ਹੋਏ ਵੱਡੇ ਖੁਲਾਸੇ

PunjabKesari

ਇਸ ਦੇ ਨਾਲ ਹੀ ਆਈ. ਟੀ. ਆਈ. ਰਾਮਤੀਰਥ ਦਾ ਵੀ ਉਦਘਾਟਨ ਕੀਤ ਗਿਆ। ਇਸ ਦੇ ਨਾਲ ਹੀ ਕੈਪਟਨ ਵੱਲੋਂ 55 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਵੀ ਉਦਘਾਟਨ ਕੀਤੇ ਗਏ ਹਨ। ਇਸ ਦੇ ਨਾਲ ਹੀ ਮੁਕਾਬਲੇਬਾਜ਼ੀ ਵਾਲੇ ਇਮਤਿਹਾਨਾਂ ਦੀ ਸੁਚੱਜੀ ਤਿਆਰੀ ਸਬੰਧੀ ਦਲਿਤ ਵਿਦਿਆਰਥੀਆਂ ਨੂੰ ਮਦਦ ਕਰਨ ਲਈ ਇਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਨੂੰ ਹਰੀ ਝੰਡੀ ਵੀ ਦਿੱਤੀ। ਇਸ ਤੋਂ ਇਲਾਵਾ ਉਨਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਤਹਿਤ ਮਹਾਨ ਸ਼ਖ਼ਸੀਅਤ ਦੀ ਯਾਦ 'ਚ ਸਾਲਾਨਾ ਛੁੱਟੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਹਰ ਵਰੇ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਸੈਮੀਨਾਰ ਵੀ ਕਰਵਾਇਆ ਜਾਵੇਗਾ।

PunjabKesari

ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਵਾਸੀਆਂ ਭਗਵਾਨ ਵਾਲਮੀਕਿ ਜੀ ਦੀ ਜੈਯੰਤੀ ਮੌਕੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਡਾ. ਬੀ. ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਇਸ ਕਰਕੇ ਲਾਂਚ ਕੀਤੀ ਗਈ ਹੈ ਕਿਉਂਕਿ ਜਿਹੜੀ ਕੇਂਦਰ ਸਰਕਾਰ ਵੱਲੋਂ ਸਕਾਲਰਸ਼ਿਪ ਦਿੱਤੀ ਜਾ ਰਹੀ ਸੀ, ਉਹ ਬੰਦ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਬੇਹੱਦ ਹੀ ਗਲਤ ਗੱਲ ਸੀ। ਗਰੀਬ ਘਰਾਂ ਦੇ ਬੱਚਿਆਂ ਲਈ ਅਸੀਂ ਕੁਝ ਕਰਨ ਬਾਰੇ ਸੋਚਿਆ ਅਤੇ ਫਿਰ ਅੱਜ ਅਸੀਂ ਇਸ ਪੋਸਟ ਮ੍ਰੈਟਿਕ ਸਕਾਲਰਸ਼ਿਪ ਨੂੰ ਲਾਂਚ ਕੀਤਾ। ਇਸ ਯੋਜਨਾ ਤਹਿਤ ਦਲਿਤ ਵਿਦਿਆਰਥੀਆਂ ਨੂੰ ਕੋਈ ਵੀ ਫ਼ੀਸ ਦੇਣ ਦੀ ਲੋੜ ਨਹੀਂ ਹੋਵੇਗੀ। ਇਸ ਸਕੀਮ 'ਤੇ 550 ਕਰੋੜ ਰੁਪਇਆ ਲੱਗੇਗਾ, ਜੋਕਿ ਪੰਜਾਬ ਸਰਕਾਰ ਹੀ ਕਰੇਗੀ। ਇਸ 'ਚ ਕੇਂਦਰ ਸਰਕਾਰ ਵੱਲੋਂ ਕੋਈ ਵੀ ਮਦਦ ਨਹੀਂ ਕੀਤੀ ਜਾਵੇਗੀ। ਇਸ ਸਕੀਮ ਦੇ ਨਾਲ ਦਲਿਤ ਵਿਦਿਆਰਥੀਆਂ ਨੂੰ ਪੂਰੇ ਸਾਲ 'ਚ 3 ਲੱਖ ਦੇ ਕਰੀਬ ਦਾ ਫਾਇਦਾ ਹੋਵੇਗਾ। ਇਹ ਯੋਜਨਾ ਸਿਰਫ਼ ਸਰਕਾਰੀ ਹੀ ਨਹੀਂ ਸਗੋਂ ਪ੍ਰਾਈਵੇਟ ਕਾਲਜਾਂ 'ਚ ਵੀ ਲਾਗੂ ਹੋਵੇਗੀ। 

ਇਹ ਵੀ ਪੜ੍ਹੋ: ਮਕਸੂਦਾਂ ਸਬਜ਼ੀ ਮੰਡੀ 'ਚ ਖੇਡੀ ਗਈ ਖ਼ੂਨੀ ਖੇਡ, ਆਲੂ ਮਿੱਠੇ ਨਿਕਲਣ 'ਤੇ ਫੜੀ ਵਾਲੇ ਨੂੰ ਕੀਤਾ ਲਹੂ-ਲੁਹਾਨ

PunjabKesari

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸੂਬਾਈ ਸਕਾਲਰਸ਼ਿਪ ਸਕੀਮ ਇਹ ਯਕੀਨੀ ਬਣਾਏਗੀ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਮੁਫ਼ਤ ਸਿੱਖਿਆ ਹਾਸਲ ਕਰ ਸਕਣ ਜਿਸ ਤੋਂ ਕੇ ਭਾਰਤ ਸਰਕਾਰ ਨੇ ਸੂਬੇ ਨੂੰ 800 ਕਰੋੜ ਰੁਪਏ ਦੀ ਕੇਂਦਰੀ ਮਦਦ ਬੇਇਨਸਾਫ਼ੀ ਭਰੇ ਢੰਗ ਨਾਲ ਬੰਦ ਕਰਕੇ ਉਨਾਂ ਨੂੰ ਮਹਿਰੂਮ ਕਰ ਦਿੱਤਾ ਸੀ। ਉਨਾਂ ਅੱਗੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਕੇਂਦਰ ਸਰਕਾਰ ਵੱਲੋਂ ਬਿਨਾਂ ਕਿਸੇ ਵਿੱਤੀ ਮਦਦ ਦੇ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਤਹਿਤ ਐਸ.ਸੀ. ਵਿਦਿਆਰਥੀਆਂ ਨੂੰ ਫੀਸ ਵਿਚ 100 ਫੀਸਦੀ ਛੋਟ ਮਿਲੇਗੀ ਜਿਸ ਨਾਲ ਉਨਾਂ ਨੂੰ 550 ਕਰੋੜ ਰੁਪਏ ਦੀ ਬਚਤ ਹੋਵੇਗੀ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਸਥਾਵਾਂ ਵੱਲੋਂ ਇਸ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਿੱਧੀ ਸਬਸਿਡੀ ਕਾਰਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਹੀਨਾਵਾਰ ਭੱਤਾ ਵੀ ਮਿਲੇਗਾ।

ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪ੍ਰਾਜੈਕਟਾਂ ਦੇ ਵੇਰਵੇ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਨਾਂ ਵਿਚ ਮਹਾਂਰਿਸ਼ੀ ਵਾਲਮੀਕਿ ਸਬੰਧੀ ਇਕ ਪੈਨੋਰਾਮਾ (25-30 ਕਰੋੜ ਰੁਪਏ), ਬਾਹਰੀ ਕੰਧ ਉੱਤੇ ਲਾਈਟਾਂ ਲਾਉਣਾ (10.9 ਕਰੋੜ ਰੁਪਏ), ਸਰੋਵਰ ਲਈ ਫਿਲਟਰੇਸ਼ਨ ਪਲਾਂਟ (4.75 ਕਰੋੜ ਰੁਪਏ), ਸਰਾਏ ਲਈ ਫਰਨੀਚਰ (2 ਕਰੋੜ ਰੁਪਏ) ਅਤੇ ਇੱਕ ਪਰਕਰਮਾ ਦੀ ਉਸਾਰੀ (1.3 ਕਰੋੜ ਰੁਪਏ) ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਖ਼ੌਫ਼ਨਾਕ ਵਾਰਦਾਤ: ਡਿਊਟੀ ਤੋਂ ਵਾਪਸ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲੀਆਂ
PunjabKesari
ਆਈ.ਟੀ.ਆਈ. ਦੇ ਰਾਮ ਤੀਰਥ ਵਿਖੇ ਆਰਜੀ ਕੈਂਪਸ ਦਾ ਵਰਚੁਅਲ ਉਦਘਾਟਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਸਥਾਨ ਨਾਲ ਨੌਜਵਾਨ ਵਰਗ ਲਈ ਵਧੇਰੇ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਸੰਸਥਾਨ ਵਿਚ ਹੁਣ ਤੱਕ 90 ਸਿੱਖਿਆਰਥੀ ਦਾਖਲਾ ਲੈ ਚੁੱਕੇ ਹਨ ਅਤੇ ਜਦੋਂ ਅਗਲੇ ਵਰੇ ਤੱਕ ਇਸ ਇਮਾਰਤ ਦਾ 1.82 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਅਤੇ 3.5 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਦੀ ਖਰੀਦ ਹੋਵੇਗੀ ਤਾਂ ਵਿਦਿਆਰਥੀਆਂ ਦੀ ਗਿਣਤੀ ਵਧ ਕੇ 240 ਹੋ ਜਾਵੇਗੀ। ਕੋਰਸਾਂ ਦੀ ਗਿਣਤੀ ਵੀ ਮੌਜੂਦਾ ਸਮੇਂ ਦੇ 4 ਤੋਂ ਵਧ ਕੇ 9 ਹੋ ਜਾਵੇਗੀ। ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸੰਸਥਾ ਨੂੰ ਅਤਿਆਧੁਨਿਕ ਸੁਵਿਧਾਵਾਂ ਨਾਲ ਵਿਕਸਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਗੋਲਗੱਪਿਆਂ ਦੇ ਸ਼ੌਕੀਨਾਂ ਲਈ ਇਹ ਥਾਂ ਹੈ ਜੰਨਤ, ਮਿਲਦੇ ਨੇ 40 ਤਰ੍ਹਾਂ ਦੇ ਪਾਣੀ ਵਾਲੇ ਆਰਗੇਨਿਕ ਗੋਲਗੱਪੇ
ਇਸ ਤੋਂ ਪਹਿਲਾਂ ਵਿਧਾਇਕ ਅਤੇ ਭੰਡਾਰਨ ਨਿਗਮ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟਰਿਕ ਐਸ.ਸੀ. ਸਕਾਲਰਸ਼ਿਪ ਬੰਦ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਨਾਂ ਨੇ ਇਸ ਨੁਕਸਾਨ ਦੀ ਭਰਪਾਈ ਲਈ ਵਿਦਿਆਰਥੀਆਂ ਵਾਸਤੇ ਨਵੀਂ ਸੂਬਾਈ ਸਕੀਮ ਸ਼ੁਰੂ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਵਾਲਮੀਕਿ ਸਮਾਜ ਉੱਤੇ ਅਧਾਰਤ ਇੱਕ ਲਘੂ ਫ਼ਿਲਮ ਵੀ ਪੇਸ਼ ਕੀਤੀ।ਇਨ੍ਹਾਂ ਜਸ਼ਨਾਂ ਮੌਕੇ ਵਾਲਮੀਕਿ ਸੰਤ ਸਮਾਜ ਦੇ ਕਈ ਉੱਘੇ ਪ੍ਰਤੀਨਿਧੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਗੁੰਡਾਗਰਦੀ ਦਾ ਨੰਗਾ ਨਾਚ, ਦੁਕਾਨ 'ਚ ਦਾਖ਼ਲ ਹੋ ਬੀਬੀ ਨੇ ਕੁੜੀ ਦਾ ਸ਼ਰੇਆਮ ਚਾੜ੍ਹਿਆ ਕੁਟਾਪਾ


author

shivani attri

Content Editor

Related News