ਵੱਡੀ ਖ਼ਬਰ : ਪ੍ਰਸ਼ਾਂਤ ਕਿਸ਼ੋਰ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਐਡਵਾਈਜ਼ਰ ਨਿਯੁਕਤ
Monday, Mar 01, 2021 - 05:18 PM (IST)
ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਿੰਸੀਪਲ ਐਡਵਾਈਜ਼ਰ ਨਿਯੁਕਤ ਕਰ ਲਿਆ ਹੈ। ਇਸਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਹ ਮਿਲ ਕੇ ਪੰਜਾਬ ਦੇ ਲੋਕਾਂ ਲਈ ਭਲਾਈ ਲਈ ਕੰਮ ਕਰਨਗੇ। ਦੱਸਣਯੋਗ ਹੈ ਕਿ ਪ੍ਰਸ਼ਾਤ ਕਿਸ਼ੋਰ ਇਸ ਤੋਂ ਪਹਿਲਾਂ ਪੀ.ਐਮ ਮੋਦੀ, ਦਿੱਲੀ ਦੇ ਸੀ.ਐਮ ਕੇਜਰੀਵਾਲ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਮੋਹਨ ਰੈੱਡੀ ਲਈ ਵੀ ਕੰਮ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਕੀ ਕਾਂਗਰਸ ਹਾਈਕਮਾਂਡ ਨਵਜੋਤ ਸਿੱਧੂ ਨੂੰ ਡਿਪਟੀ ਸੀ. ਐੱਮ ਦਾ ਅਹੁਦਾ ਦੇ ਕੇ ਨਿਵਾਜ਼ੇਗੀ ਜਾਂ ਫਿਰ...?
ਇਥੇ ਇਹ ਵੀ ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪ੍ਰਸ਼ਾਂਤ ਕਿਸ਼ੋਰ ਦੀ ਰਣਨੀਤੀ ਕਾਰਣ ਹੀ ਕਾਂਗਰਸ ਦੀ ਪੰਜਾਬ ਦੀ ਸੱਤਾ ਵਿਚ 10 ਸਾਲ ਬਾਅਦ ਵਾਪਸੀ ਹੋਈ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਬੰਪਰ ਜਿੱਤ ਦਾ ਸਿਹਰਾ ਪ੍ਰਸ਼ਾਂਤ ਕਿਸ਼ੋਰ ਦੇ ਸਿਰ ਹੀ ਬੰਨ੍ਹਿਆ ਗਿਆ ਸੀ। 'ਕਾਫ਼ੀ ਵਿਦ ਕੈਪਟਨ','ਚਾਹੁੰਦਾ ਹੈ ਪੰਜਾਬ ਕੈਪਟਨ ਦੀ ਸਰਕਾਰ', 'ਘਰ-ਘਰ ਨੌਕਰੀ', 'ਕਰਜ਼ਾ ਕੁਰਕੀ ਮੁਆਫ਼ੀ,' ਵਰਗੇ ਨਾਅਰੇ ਦੇ ਕੇ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਸਿਆਸਤ ਤੱਕ ਪਹੁੰਚਾਇਆ ਸੀ, ਹੁਣ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਨੇ 2022 ਦੀ ਜੰਗ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਇਹ ਵੱਡਾ ਅਹੁਦਾ ਦੇ ਕੇ ਨਿਵਾਜਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਆਖਰੀ ਬਜਟ ਇਜਲਾਸ 'ਚ ਪੁੱਜੇ ਨਵਜੋਤ ਸਿੰਘ ਸਿੱਧੂ