ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨ ਵਾਲੇ ਨੇਤਾਵਾਂ ਤੋਂ ਅਫ਼ਸਰਸ਼ਾਹੀ ਨੇ ਦੂਰੀ ਬਣਾਈ

Saturday, Jun 12, 2021 - 10:28 AM (IST)

ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਿਛਲੇ ਕੁਝ ਦਿਨਾਂ ਤੋਂ ਵਿਰੋਧ ਕਰ ਰਹੇ ਕੁਝ ਨੇਤਾਵਾਂ ਤੋਂ ਸੂਬੇ ਦੀ ਅਫ਼ਸਰਸ਼ਾਹੀ ਨੇ ਦੂਰੀ ਬਣਾ ਲਈ ਹੈ। ਸਰਕਾਰੀ ਹਲਕਿਆਂ ਵਿਚ ਕਿਹਾ ਜਾ ਰਿਹਾ ਹੈ ਕਿ ਕੈਪਟਨ ਦਾ ਜਿਨ੍ਹਾਂ ਅੱਧਾ ਦਰਜਨ ਕਾਂਗਰਸੀ ਨੇਤਾਵਾਂ ਨੇ ਵਿਰੋਧ ਕੀਤਾ ਸੀ, ਉਨ੍ਹਾਂ ਦੇ ਸਰਕਾਰੀ ਕੰਮਾਂ ’ਚ ਆਉਣ ਵਾਲੇ ਦਿਨਾਂ ’ਚ ਸਵਾਲੀਆ ਨਿਸ਼ਾਨ ਲੱਗਣਾ ਤੈਅ ਹੈ।

ਇਹ ਵੀ ਪੜ੍ਹੋ: ਜਲੰਧਰ: ਏ. ਐੱਸ. ਆਈ. ਨੇ ਕੁੜੀ 'ਤੇ ਸਰੀਰਕ ਸੰਬੰਧ ਬਣਾਉਣ ਦਾ ਪਾਇਆ ਦਬਾਅ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਕਾਂਗਰਸੀ ਲੀਡਰਸ਼ਿਪ ਵੱਲੋਂ ਅਜੇ ਪੰਜਾਬ ਸੰਕਟ ਬਾਰੇ ਫ਼ੈਸਲਾ ਆਉਣਾ ਬਾਕੀ ਹੈ ਪਰ ਅਫ਼ਸਰਸ਼ਾਹੀ ਇਸ ਵੇਲੇ ਕੈਪਟਨ ਖ਼ਿਲਾਫ਼ ਚੱਲ ਰਹੇ ਕਾਂਗਰਸੀ ਨੇਤਾਵਾਂ ਨਾਲ ਚੱਲਦੀ ਹੋਈ ਨਜ਼ਰ ਨਹੀਂ ਆ ਰਹੀ ਹੈ। ਇਕ-ਦੋ ਕਾਂਗਰਸੀ ਨੇਤਾਵਾਂ ਦੇ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਦੀ ਵੀ ਆਉਂਦੇ ਕੁਝ ਦਿਨਾਂ ਵਿਚ ਅਦਲਾ-ਬਦਲੀ ਹੋਣ ਦੀ ਚਰਚਾ ਮੁੱਖ ਮੰਤਰੀ ਦਫ਼ਤਰ ਵਿਚ ਸੁਣਾਈ ਦੇ ਰਹੀ ਹੈ। ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਵਿਚ ਭਾਵੇਂ ਹੁਣ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ ਪਰ ਇਸ ਸਮੇਂ ’ਚ ਵਿਰੋਧੀ ਨੇਤਾਵਾਂ ਦੀ ਹੁਣ ਜ਼ਿਆਦਾ ਚੱਲਣ ਦੇ ਆਸਾਰ ਨਹੀਂ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਤਸਵੀਰ, ਬਾਲਟੀ ’ਚ ਸੁੱਟਿਆ ਨਵ-ਜੰਮਿਆ ਬੱਚਾ

ਅਫ਼ਸਰਸ਼ਾਹੀ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਕੈਪਟਨ ਦਾ ਵਿਰੋਧ ਕਰਨ ਵਾਲੇ ਕਿਹੜੇ-ਕਿਹੜੇ ਨੇਤਾ ਹਨ। ਇਸ ਲਈ ਅਜਿਹੇ ਨੇਤਾਵਾਂ ਨਾਲ ਸਬੰਧਤ ਅਧਿਕਾਰੀਆਂ ਵੱਲੋਂ ਹੁਣ ਆਪਣੇ ਪੱਧਰ ’ਤੇ ਫ਼ੈਸਲੇ ਨਹੀਂ ਲਏ ਜਾਣਗੇ, ਸਗੋਂ ਉਹ ਹੁਣ ਇਨ੍ਹਾਂ ਮਾਮਲਿਆਂ ਲਈ ਮੁੱਖ ਮੰਤਰੀ ਦੀ ਸਹਿਮਤੀ ਦੀ ਜ਼ਰੂਰ ਉਡੀਕ ਕਰਨਗੇ।

ਇਹ ਵੀ ਪੜ੍ਹੋ: 4 ਸਾਲਾ ਬੱਚੇ ਦਾ ਗਲਾ ਘੁੱਟ ਕੇ ਕੀਤਾ ਕਤਲ, ਲਾਸ਼ ਬੋਰੀ ’ਚ ਬੰਦ ਕਰਕੇ ਕਮਰੇ ’ਚ ਲੁਕਾ ਕੇ ਰੱਖੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News