ਕੈਪਟਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ, ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕਰ ਕਹੀਆਂ ਵੱਡੀਆਂ ਗੱਲਾਂ

Monday, Oct 25, 2021 - 07:52 PM (IST)

ਕੈਪਟਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ, ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕਰ ਕਹੀਆਂ ਵੱਡੀਆਂ ਗੱਲਾਂ

ਜਲੰਧਰ—ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਨੂੰ ਲੈ ਕੇ ਪੰਜਾਬ ’ਚ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਰੂਸਾ ਆਲਮ ਦੇ ਆਈ. ਐੱਸ. ਆਈ. ਨਾਲ ਸਬੰਧਾਂ ਨੂੰ ਲੈ ਕੇ ਡੂੰਘਾਈ ਨਾਲ ਜਾਂਚ ਕਰਨ ਦੀ ਗੱਲ ਕਹੀ ਗਈ ਹੈ, ਉਥੇ ਹੀ ਵਿਰੋਧੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ’ਤੇ ਵੱਖ-ਵੱਖ ਤੰਜ ਕੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ: ਭੋਗਪੁਰ: ਕਰਵਾਚੌਥ ਵਾਲੇ ਦਿਨ ਉਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

PunjabKesari

ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦੇ ਹੋਏ ਇਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਵਿਰੋਧੀਆਂ ਨੂੰ ਜਵਾਬ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇਕਰ ਵੀਜ਼ਾ ਬੈਨ ਨਾ ਹੁੰਦਾ ਤਾਂ ਹੁਣ ਵੀ ਅਰੂਸਾ ਆਲਮ ਨੂੰ ਭਾਰਤ ਬੁਲਾਉਣਾ ਸੀ। ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ’ਚ ਅਰੂਸਾ ਆਲਮ ਵੱਖ-ਵੱਖ ਸ਼ਖ਼ਸੀਅਤਾਂ ਨਾਲ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ: ਨੂਰਮਹਿਲ: ਕਰਵਾਚੌਥ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਪਤਨੀ ਤੋਂ ਦੁਖ਼ੀ ਪਤੀ ਨੇ ਕੀਤੀ ਖ਼ੁਦਕੁਸ਼ੀ

PunjabKesari

ਫੇਸਬੁੱਕ ’ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਕੈਪਟਨ ਨੇ ਲਿਖਿਆ, ‘‘ਮੈਂ ਸ਼੍ਰੀਮਤੀ ਅਰੂਸਾ ਆਲਮ ਦੀਆਂ ਵੱਖ-ਵੱਖ ਪਤਵੰਤੇ ਸੱਜਣਾਂ ਨਾਲ ਤਸਵੀਰਾਂ ਦੀ ਲੜੀ ਸਾਂਝੀ ਕਰ ਰਿਹਾ ਹਾਂ। ਮੈਨੂੰ ਲੱਗਦਾ ਹੈ ਕਿ ਉਹ ਸਾਰੇ ਵੀ ਆਈ.ਐੱਸ.ਆਈ. ਦੇ ਏਜੰਟ ਹਨ। ਅਜਿਹਾ ਕਹਿਣ ਵਾਲਿਆਂ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਇਹ ਸਭ ਸਿਰਫ਼ ਤੰਗ ਮਾਨਸਿਕਤਾ ਦਾ ਪ੍ਰਗਟਾਵਾ ਹੈ।'' 

PunjabKesari

ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ’ਚ ਅਰੂਸਾ ਆਲਮ ਸੋਨੀਆ ਗਾਂਧੀ, ਸੁਸ਼ਮਾ ਸਵਰਾਜ, ਮੁਲਾਇਮ ਸਿੰਘ ਯਾਦਵ, ਅਸ਼ਵਨੀ ਕੁਮਾਰ ਸ਼ਰਮਾ, ਯਸ਼ਵੰਤ ਸਿਨਹਾ, ਅਭਿਨੇਤਾ ਅਤੇ ਭਾਜਪਾ ਆਗੂ ਸ਼ਤਰੁਘਨ ਸਿਨਹਾ ਆਦਿ ਨਾਲ ਅਰੂਸਾ ਆਲਮ ਨਜ਼ਰ ਆ ਰਹੀ ਹੈ। 

PunjabKesari

 ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਰੂਸਾ ਆਲਮ ਨੂੰ ਲੈ ਕੇ ਸੁੱਖੀ ਰੰਧਾਵਾ ਵੱਲੋਂ ਸਵਾਲ ਚੁਕਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੂਸਾ ਆਲਮ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਹੱਥ ਮਿਲਾਉਂਦੇ ਅਰੂਸਾ ਆਲਮ ਦੀ ਇਕ ਤਸਵੀਰ ਸ਼ੇਅਰ ਕੀਤੀ ਗਈ ਸੀ। ਇਸ ਤਸਵੀਰ ’ਤੇ ਕੈਪਟਨ ਨੇ ਕੋਈ ਟਿੱਪਣੀ ਨਹੀਂ ਕੀਤੀ ਸੀ। ਸਿਰਫ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸ ਦੇ ਅਧਿਕਾਰਿਕ ਟਵਿੱਟਰ ਹੈਂਡਲ ਨੂੰ ਟੈਗ ਕਰਦੇ ਹੋਏ ਲਿਖਿਆ ਕਿ 'ਉਂਝ ਹੀ'।

PunjabKesari

ਇਸ ਦੇ ਇਲਾਵਾ ਕੈਪਟਨ ਨੇ ਸੁਖਜਿੰਦਰ ਸਿੰਘ ਰੰਧਾਵਾ ਕੀਤੇ ਗਏ ਟਵੀਟਾਂ ਦਾ ਵੀ ਵਿਸਥਾਰਪੂਰਵਕ ਜਵਾਬ ਦਿੱਤਾ ਸੀ। ਰੰਧਾਵਾ ਵੱਲੋਂ ਅਰੂਸਾ ਆਲਮ ਦੇ ਆਈ. ਐੱਸ. ਆਈ. ਲਿੰਕ ਦੀ ਜਾਂਚ ’ਤੇ ਕੈਪਟਨ ਦੇ ਪ੍ਰੇਸ਼ਾਨ ਹੋਣ ਨੂੰ ਲੈ ਕੇ ਕਸੇ ਗਏ ਤੰਜ਼ ਦਾ ਜਵਾਬ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਇਨੇ ਸਾਲਾਂ ਵਿਚ ਕੀ ਸੁਖਜਿੰਦਰ ਰੰਧਾਵਾ ਤੂੰ ਕਦੇ ਮੈਨੂੰ ਕਿਸੇ ਮੁੱਦੇ ’ਤੇ ਪ੍ਰੇਸ਼ਾਨ ਹੁੰਦੇ ਵੇਖਿਆ ਹੈ? ਅਸਲ ਵਿਚ, ਤੁਹਾਡੀ ਹਰਕਤਾਂ ਤੋਂ ਸਾਫ਼ ਹੋ ਰਿਹਾ ਹੈ ਕਿ ਤੁਸੀਂ ਜ਼ਿਆਦਾ ਪ੍ਰੇਸ਼ਾਨ ਅਤੇ ਭ੍ਰਮਿਤ ਹੋ। ਤੁਸੀਂ ਅਰੂਸਾ ਆਲਮ ਖਿਲਾਫ ਇਸ ਕਥਿਤ ਜਾਂਚ ’ਤੇ ਆਪਣਾ ਮਨ ਕਿਉਂ ਨਹੀਂ ਬਣਾਉਂਦੇ?

PunjabKesari

PunjabKesari

PunjabKesari

PunjabKesari

PunjabKesari

PunjabKesari
 

ਇਹ ਵੀ ਪੜ੍ਹੋ: ਮਾਨਸਾ 'ਚ ਫੇਰੀ ਤੋਂ ਪਹਿਲਾਂ ਮੰਤਰੀ ਰਾਜਾ ਵੜਿੰਗ ਖ਼ਿਲਾਫ਼ ਪ੍ਰਦਰਸ਼ਨ, ਜਾਣੋ ਕੀ ਰਿਹਾ ਕਾਰਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News