ਚੋਣਾਂ ਤੋਂ ਪਹਿਲਾਂ ਐਕਸ਼ਨ ਮੋਡ ''ਚ ਕੈਪਟਨ, ਅੱਜ ਭਾਜਪਾ ਆਗੂ ਗਜੇਂਦਰ ਸ਼ੇਖਾਵਤ ਨਾਲ ਕਰ ਸਕਦੇ ਨੇ ਮੁਲਾਕਾਤ
Thursday, Dec 16, 2021 - 12:58 PM (IST)
 
            
            ਜਲੰਧਰ/ਚੰਡੀਗੜ੍ਹ— ਪੰਜਾਬ 'ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਰਗਰਮ ਹੋ ਗਏ ਹਨ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸ਼ੇਖਾਵਤ ਅਤੇ ਦਿੱਲੀ ਦੇ ਗ੍ਰਹਿ ਮੰਤਰੀ ਮਿਸ਼ਰਾ ਨਾਲ ਮੁਲਾਕਾਤ ਕਰ ਸਕਦੇ ਹਨ | ਦਿੱਲੀ 'ਚ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਲਈ ਕੈਪਟਨ ਅਮਰਿੰਦਰ ਸਿੰਘ ਸਿਸਵਾ ਫਾਰਮ ਹਾਊਸ ਤੋਂ ਨਿਕਲੇ | ਜਿਵੇਂ ਪੰਜਾਬ ਲੋਕ ਕਾਂਗਰਸੀ ਭਾਜਪਾ ਨਾਲ ਗਠਜੋੜ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਉਤਰਣ ਵਾਲੀ ਹੈ ਤਾਂ ਉਸ ਨੂੰ ਲੈ ਕੇ ਵਿਧਾਨ ਸਭਾ ਦੀ ਸੀਟ ਸ਼ੇਅਰਿੰਗ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਆਗੂਆਂ ਨਾਲ ਚਰਚਾ ਕਰਨਗੇ |

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            