ਕਰਤਾਰਪੁਰ ਲਾਂਘੇ 'ਤੇ ਪਾਕਿ ਮੰਤਰੀ ਦੇ ਖੁਲਾਸੇ ਤੋਂ ਬਾਅਦ ਕੈਪਟਨ ਦੀ ਸਿੱਧੂ ਨੂੰ ਨਸੀਹਤ

12/01/2019 3:48:59 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਰੇਲਵੇ ਮੰਤਰੀ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਉਥੋਂ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਦਿਮਾਗ ਦੀ ਕਾਢ ਹੋਣ ਦੇ ਕੀਤੇ ਖੁਲਾਸੇ ਨੇ ਇਸ ਕਦਮ ਪਿੱਛੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕ ਦਿੱਤਾ ਹੈ। ਪਾਕਿਸਤਾਨ ਦੇ ਮੰਤਰੀ ਦੇ ਇਸ ਖੁਲਾਸੇ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਿਦ ਨੇ ਇਸ ਲਾਂਘੇ ਪਿੱਛੇ ਪਾਕਿਸਤਾਨ ਦੇ ਇਰਾਦਿਆਂ ਨੂੰ ਪੂਰੀ ਤਰ੍ਹਾਂ ਨੰਗਾ ਕਰ ਦਿੱਤਾ ਹੈ ਜਦਕਿ ਭਾਰਤ ਨੂੰ ਉਮੀਦ ਸੀ ਕਿ ਇਹ ਪੁਲ ਦੋਵਾਂ ਮੁਲਕਾਂ ਦਰਮਿਆਨ ਸ਼ਾਂਤੀ ਵਜੋਂ ਉਭਰੇਗਾ। ਮੁੱਖ ਮੰਤਰੀ ਨੇ ਰਾਸ਼ਿਦ ਦੀ ਟਿੱਪਣੀ ਦਾ ਕਿ ਇਹ ਲਾਂਘਾ ਭਾਰਤ ਨੂੰ ਠੇਸ ਪਹੁੰਚਾਏਗਾ ਅਤੇ ਕਰਤਾਰਪੁਰ ਲਾਂਘੇ ਰਾਹੀਂ ਜਨਰਲ ਬਾਜਵਾ ਵਲੋਂ ਦਿੱਤਾ ਜ਼ਖਮ ਹਮੇਸ਼ਾ ਰੜਕਦਾ ਰਹੇਗਾ। ਨੂੰ ਭਾਰਤ ਦੀ ਸੁਰੱਖਿਆ ਅਤੇ ਅਖੰਡਤਾ ਵਿਰੁੱਧ ਖੁੱਲੇਆਮ ਅਤੇ ਸਪੱਸ਼ਟ ਖਤਰਾ ਦੱਸਦਿਆਂ ਕੈਪਟਨ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਗੁਆਂਢੀ ਮੁਲਕ ਕਿਸੇ ਤਰ੍ਹਾਂ ਦੀ ਗਲਤਫਹਿਮੀ 'ਚ ਨਾ ਰਹੇ। 

ਮੁੱਖ ਮੰਤਰ ਨੇ ਨਵਜੋਤ ਸਿੰਘ ਸਿੱਧੂ ਨੂੰ ਵੀ ਅਪੀਲ ਕੀਤੀ ਕਿ ਉਹ ਇਮਰਾਨ ਖਾਨ ਸਰਕਾਰ ਨਾਲ ਪੇਸ਼ ਆਉਣ ਮੌਕੇ ਵਧੇਰੇ ਸਾਵਧਾਨੀ ਵਰਤਣ ਅਤੇ ਪਾਕਿ ਪ੍ਰਧਾਨ ਮੰਤਰੀ ਨਾਲ ਆਪਣੀ ਨਿੱਜੀ ਦੋਸਤੀ ਦਾ ਕਿਸੇ ਵੀ ਢੰਗ ਨਾਲ ਆਪਣੇ ਫੈਸਲੇ 'ਤੇ ਪ੍ਰਭਾਵ ਨਾ ਪੈਣ ਦੇਣ ਕਿਉਂਕਿ ਇਹ ਭਾਰਤ ਦੇ ਹਿੱਤਾਂ ਲਈ ਘਾਤਕ ਸਿੱਧ ਹੋ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਇਹ ਸਪੱਸ਼ਟ ਹੋ ਚੁੱਕਾ ਹੈ ਅਤੇ ਖਾਸ ਤੌਰ 'ਤੇ ਇਹ ਕਿ ਬਾਜਵਾ ਨੇ ਇਮਰਾਨ ਖਾਨ ਦੇ ਹਲਫ਼ ਸਮਾਰੋਹ ਦੌਰਾਨ ਨਵਜੋਤ ਸਿੰਘ ਸਿੱਧੂ ਕੋਲ ਲਾਂਘੇ ਦੇ ਨਿਰਮਾਣ ਬਾਰੇ ਪਾਕਿਸਤਾਨ ਦੇ ਫੈਸਲੇ ਦਾ ਖੁਲਾਸਾ ਕੀਤਾ ਸੀ। ਕੈਪਟਨ ਨੇ ਕਿਹਾ ਕਿ ਇਮਰਾਨ ਨੇ ਤਾਂ ਉਸ ਵੇਲੇ ਅਹੁਦਾ ਵੀ ਨਹੀਂ ਸੰਭਾਲਿਆ ਸੀ, ਫਿਰ ਵੀ ਫੌਜ ਮੁਖੀ ਨੇ ਇਸ ਬਾਰੇ ਸਿੱਧੂ ਨਾਲ ਗੱਲ ਕੀਤੀ। ਇਹ ਕਿਵੇਂ ਸੰਭਵ ਹੈ ਕਿ ਲਾਂਘੇ ਦੇ ਫੈਸਲੇ ਪਿੱਛੇ ਬਾਜਵਾ ਨਹੀਂ ਸੀ।

ਪਾਸਿਤਾਨ ਨੂੰ ਤਾੜਨਾ ਕਰਦਿਆਂ ਕੈਪਟਨ ਨੇ ਤਾੜਨਾ ਕੀਤੀ ਕਿ ਲਾਂਘਾ ਖੁੱਲਣ ਲਈ ਸਾਡੇ ਵੱਲੋਂ ਕੀਤੇ ਧੰਨਵਾਦ ਨੂੰ ਕਮਜ਼ੋਰੀ ਸਮਝਣ ਦੀ ਭੁੱਲ ਨਾ ਕਰੋ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਸਰਹੱਦਾਂ ਤੇ ਲੋਕਾਂ 'ਤੇ ਹਮਲੇ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਭਾਰਤ ਮੂੰਹ ਤੋੜਵਾਂ ਜਵਾਬ ਦੇਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਹੀ ਇਹੋ ਕਹਿ ਚੁੱਕੇ ਹਨ ਕਿ ਇਕ ਸਿੱਖ ਹੋਣ ਦੇ ਨਾਤੇ ਕਰਤਾਰਪੁਰ ਲਾਂਘਾ ਖੁੱਲਣ ਦੀ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਪਰ ਨਾਲ ਹੀ ਇਸ ਨਾਲ ਸਾਡੇ ਮੁਲਕ ਨੂੰ ਦਰਪੇਸ਼ ਖਤਰੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਸਿੱਖਾਂ ਦਾ ਦਿਲ ਜਿੱਤਣ ਦੀਆਂ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ ਤਾਂ ਕਿ ਆਈ.ਐੱਸ.ਆਈ. ਦੀ ਸ਼ਹਿ ਪ੍ਰਾਪਤ ਰੈਫਰੰਡਮ-2020 ਦੇ ਏਜੰਡੇ  ਨੂੰ ਅੱਗੇ ਵਧਾਇਆ ਜਾ ਸਕੇ।


Gurminder Singh

Content Editor

Related News